ਮਾਨ ਸਰਕਾਰ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਦੀ ਪ੍ਰਾਪਰਟੀ ‘ਤੇ ਚਲਿਆ ਪੀਲਾ ਪੰਜਾ
War Against Drugs: ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਨਸ਼ਿਆਂ ਦੇ ਵਿਰੁੱਧ ਸਰਕਾਰ ਦੀ ਕਾਰਵਾਈ ਤਹਿਤ ਨਸ਼ਾ ਤਸਕਰ ਦੇ ਘਰਾਂ ਨੂੰ ਡਿਮੋਲਿਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਪੰਜਾਬ ਪੁਲਿਸ ਦੀ ਚੇਤਾਵਨੀ ਹੈ ਕਿ ਨਸ਼ੇ ਦਾ ਧੰਦਾ ਬੰਦ ਕਰੋ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਸੇ ਤਰੀਕੇ ਨਾਲ ਸਖਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਸੂਬਾ ਸਰਕਾਰ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਵੇਚ ਕੇ ਪ੍ਰੋਪਰਟੀ ਬਣਾਉਣ ਵਾਲੇ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ‘ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿੱਚ ਨਸ਼ਾ ਤਸਕਰ ਗੁਰਮੀਤ ਸਿੰਘ ਦੀ ਪ੍ਰੋਪਰਟੀ ‘ਤੇ ਪੀਲਾ ਪੰਜਾ ਚਲਿਆ ਗਿਆ ਹੈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਨਸ਼ਿਆਂ ਦੇ ਵਿਰੁੱਧ ਸਰਕਾਰ ਦੀ ਕਾਰਵਾਈ ਤਹਿਤ ਨਸ਼ਾ ਤਸਕਰ ਦੇ ਘਰਾਂ ਨੂੰ ਡਿਮੋਲਿਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਪੰਜਾਬ ਪੁਲਿਸ ਦੀ ਚੇਤਾਵਨੀ ਹੈ ਕਿ ਨਸ਼ੇ ਦਾ ਧੰਦਾ ਬੰਦ ਕਰੋ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਸੇ ਤਰੀਕੇ ਨਾਲ ਸਖਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਅਤੇ ਨਗਰ ਨਿਗਮ ਦਾ ਜੁਆਇੰਟ ਐਕਸ਼ਨ
ਅੰਮ੍ਰਿਤਸਰ ਵਿੱਚ ਪੁਲਿਸ ਅਤੇ ਨਗਰ ਨਿਗਮ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜੁਆਇੰਟ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੰਮ੍ਰਿਤਸਰ ਦੇ ਭਰੇਰੀਵਾਲ ਇਲਾਕੇ ਵਿੱਚ ਨਸ਼ਾ ਤਸਕਰ ਸੰਦੀਪ ਉਰਫ਼ ਸੋਨੂੰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ। ਇਸ ਕਰਾਵਾਈਤੋਂ ਬਾਅਦ ਨਸ਼ਾ ਤਸਕਰ ਦੇ ਪਰਿਵਾਰ ਵੀ ਅੱਗੇ ਆਇਆ ਅਤੇ ਉਨ੍ਹਾਂ ਨੇ ਇਸ ਘਟਨਾ ਨੂੰ ਧੱਕੇਸ਼ਾਹੀ ਦੱਸਿਆ ਹੈ।
Under the campaign against Yudh Nashiya Virudh, Municipal Corporation conducted investigations and took action to demolish properties illegally acquired by drug traffickers. As requested by municipal authorities required help was provided by Commissionerate Police Amritsar and pic.twitter.com/MfJzpzoCMd
— Commissionerate Police Amritsar (@cpamritsar) March 6, 2025
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੰਦੀਪ ਉਰਫ਼ ਸੋਨੂੰ ਖ਼ਿਲਾਫ਼ ਪਹਿਲਾਂ ਹੀ ਚਾਰ ਮਾਮਲੇ ਦਰਜ ਹਨ। ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ। ਪੁਲਿਸ ਨੇ ਇਸ ਕਾਰਵਾਈ ਨੂੰ ਇੱਕ ਸਖ਼ਤ ਸੰਦੇਸ਼ ਦੱਸਿਆ ਅਤੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੰਦੀਪ ਦੀ ਭਾਬੀ ਨੇ ਕਿਹਾ ਕਿ ਸੰਦੀਪ ਖੁਦ ਨਸ਼ੇ ਦਾ ਆਦੀ ਸੀ ਅਤੇ ਪੰਜ ਸਾਲ ਦੀ ਕੈਦ ਦੀ ਸਜ਼ਾ ਕੱਟ ਚੁੱਕਾ ਸੀ। ਉਹ ਹੁਣ ਜ਼ਮਾਨਤ ‘ਤੇ ਬਾਹਰ ਸੀ। ਹਾਲਾਂਕਿ, ਉਸ ਨੇ ਇਹ ਵੀ ਦਾਅਵਾ ਕੀਤਾ ਕਿ ਸੰਦੀਪ ਡਰੱਗ ਵੇਚਣ ਦੇ ਕਾਰੋਬਾਰ ਵਿੱਚ ਸ਼ਾਮਲ ਨਹੀਂ ਸੀ।
ਨਸ਼ਾ ਤਸਕਰਾਂ ਨੂੰ ਬਦਲਣ ਦੀ ਚੇਤਾਵਨੀ
ਪੁਲਿਸ ਕਮਿਸ਼ਨਰ ਨੇ ਚੇਤਾਵਨੀ ਦਿੱਤੀ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਆਪਣੇ ਤਰੀਕੇ ਸੁਧਰ ਲੈਣੇ ਚਾਹੀਦੇ ਹਨ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੰਮ੍ਰਿਤਸਰ ਵਿੱਚ ਨਸ਼ਾ ਤਸਕਰਾਂ ਦੇ ਘਰਾਂ ਨੂੰ ਲਗਾਤਾਰ ਡਿਗਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਪੰਜਾਬ ਸਰਕਾਰ ਦੀ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।