AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ: ਪੁਲਿਸ ਚੌਂਕੀ ਸਾਹਮਣੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖ਼ਮੀ

ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਪੁਲਿਸ ਚੌਂਕੀ ਦੇ ਬਿਲਕੁਲ ਸਾਹਮਣੇ ਵਾਪਰੀ। ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਲਾਸ਼ ਵੀ ਪੁਲਿਸ ਚੌਂਕੀ ਦੇ ਸਾਹਮਣੇ ਪਈ ਹੋਣ ਦੀ ਜਾਣਕਾਰੀ ਮਿਲੀ ਹੈ।

ਅੰਮ੍ਰਿਤਸਰ: ਪੁਲਿਸ ਚੌਂਕੀ ਸਾਹਮਣੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖ਼ਮੀ
lalit-sharma
| Updated On: 16 Sep 2026 08:55 AM IST
Share

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨਵਾਂ ਪਿੰਡ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਦੋ ਨੌਜਵਾਨਾਂ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ਘਟਨਾ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਪੁਲਿਸ ਚੌਂਕੀ ਦੇ ਬਿਲਕੁਲ ਸਾਹਮਣੇ ਵਾਪਰੀ। ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਲਾਸ਼ ਵੀ ਪੁਲਿਸ ਚੌਂਕੀ ਦੇ ਸਾਹਮਣੇ ਪਈ ਹੋਣ ਦੀ ਜਾਣਕਾਰੀ ਮਿਲੀ ਸੀ।

ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪਿੰਡ ਤੇ ਆਸ-ਪਾਸ ਦੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਤੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ।

ਪੁਲਿਸ ਵੱਲੋਂ ਗੋਲੀਬਾਰੀ ਕਰਨ ਵਾਲੇ ਅਣਪਛਾਤੇ ਨੌਜਵਾਨਾਂ ਦੀ ਪਛਾਣ ਕਰਨ ਲਈ ਆਸ-ਪਾਸ ਦੇ ਲੋਕਾਂ ਅਤੇ ਚਸ਼ਮਦੀਦਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਵਾਰਦਾਤ ਤੋਂ ਬਾਅਦ ਹਮਲਾਵਰ ਕਿਸ ਦਿਸ਼ਾ ਵੱਲ ਫ਼ਰਾਰ ਹੋਏ।

ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਜਾਰੀ

ਫ਼ਿਲਹਾਲ ਗੋਲੀਬਾਰੀ ਦੇ ਪਿੱਛੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਵੇਂ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਦੇ ਪਿੱਛੇ ਕੀ ਕਾਰਨ ਸੀ। ਪੁਲਿਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

Follow Us