ਹਰੀਕੇ ਕੇਸ 'ਚ ਫਸੇ 15 ਨੌਜਵਾਨ SGPC ਦੇ ਯਤਨਾਂ ਸਦਕਾ ਹੋਏ ਰਿਹਾਅ Punjabi news - TV9 Punjabi

ਹਰੀਕੇ ਕੇਸ ‘ਚ ਫਸੇ 15 ਨੌਜਵਾਨ SGPC ਦੇ ਯਤਨਾਂ ਸਦਕਾ ਹੋਏ ਰਿਹਾਅ, ਬਾਕੀਆਂ ‘ਤੇ ਪਾਏ ਕੇਸ ਵੀ ਰੱਦ ਕਰੇ ਪੰਜਾਬ ਸਰਕਾਰ-ਧਾਮੀ

Published: 

05 May 2023 22:26 PM

ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੇ ਹੋਰ ਨੌਜਵਾਨਾਂ 'ਤੇ ਕੇਸ ਪਾਏ ਹਨ ਉਹ ਵੀ ਵਾਪਸ ਲਏ ਜਾਣ। ਇਸ ਦੌਰਾਨ ਰਿਹਾਅ ਹੋਏ ਨੌਜਵਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਨ ਪਹੁੰਚੇ,, ਜਿਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਹਰੀਕੇ ਕੇਸ ਚ ਫਸੇ 15 ਨੌਜਵਾਨ SGPC ਦੇ ਯਤਨਾਂ ਸਦਕਾ ਹੋਏ ਰਿਹਾਅ, ਬਾਕੀਆਂ ਤੇ ਪਾਏ ਕੇਸ ਵੀ ਰੱਦ ਕਰੇ ਪੰਜਾਬ ਸਰਕਾਰ-ਧਾਮੀ
Follow Us On

ਅੰਮ੍ਰਿਤਸਰ। ਬੀਤੇ ਦਿਨਾਂ ਅੰਦਰ ਪੰਜਾਬ ਦੇ ਨੌਜਵਾਨਾਂ ਦੀ ਪੁਲਿਸ ਵੱਲੋਂ ਫੜੋ-ਫੜੀ ਦੌਰਾਨ ਹਰੀਕੇ ਪੁੱਲ ਉੱਤੇ ਧਰਨੇ ਤੇ ਬੈਠੀਆਂ ਸੰਗਤਾਂ ਖਿਲਾਫ ਦਰਜ ਕੀਤੇ ਗਏ ਕੇਸਾਂ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੀ ਐੱਸਜੀਪੀਸੀ (SGPC) ਨੇ ਪੂਰੀ ਪੈਰਵਾਈ ਕੀਤੀ ਹੈ,, ਜਿਸਦੇ ਯਤਨਾ ਸਦਕਾ 15 ਨੌਜਵਾਨਾਂ ਦੀ ਰਿਹਾਈ ਕਰਵਾਈ ਗਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਜਥੇਬੰਦੀਆਂ ਦੀ ਕੀਤੀ ਗਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧ ਵਿਚ ਪੈਰਵਾਈ ਕਰਨ ਲਈ ਕਿਹਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਯਤਨਾਂ ਨਾਲ ਰਿਹਾਅ ਹੋਏ ਨੌਜਵਾਨ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦਾ ਧੰਨਵਾਦ ਕਰਨ ਲਈ ਪੁੱਜੇ।

‘ਕਿਸੇ ਨਾਲ ਨਹੀਂ ਹੋਣ ਦਿੱਤੀ ਜਾਵੇਗੀ ਬੇਇਨਸਾਫੀ’

ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਨਾਲ ਵੀ ਬੇਇਨਸਾਫੀ ਹੋਣ ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਹਾਇਤਾ ਅਤੇ ਸਹਿਯੋਗ ਲਈ ਵਚਨਬੱਧ ਹੈ ਅਤੇ ਰਹੇਗੀ।

‘ਪੰਜਾਬ ‘ਚ ਡਰ ਦਾ ਮਾਹੌਲ ਨਾ ਬਣਾਏ ਸੂਬਾ ਸਰਕਾਰ’

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Govt) ਨੂੰ ਚਾਹੀਦਾ ਹੈ ਕਿ ਉਹ ਪੰਜਾਬ ਅੰਦਰ ਡਰ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ ਕਰੇ ਅਤੇ ਬੀਤੇ ਸਮੇਂ ਚ ਪੰਜਾਬ ਅੰਦਰ ਨੌਜਵਾਨਾ ਤੇ ਦਰਜ ਕੀਤੇ ਪਰਚਿਆਂ ਨੂੰ ਰੱਦ ਕਰੇ। ਐਡਵੋਕੇਟ ਧਾਮੀ ਨੇ ਇਸ ਦੌਰਾਨ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਚ ਕਾਨੂੰਨੀ ਪੈਨਲ ਗਠਤ ਕੀਤਾ ਗਿਆ ਸੀ, ਜਦਕਿ ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੀ ਅਗਵਾਈ ਚ ਕਮੇਟੀ ਬਣਾਈ ਗਈ ਸੀ। ਦੋਹਾਂ ਵੱਲੋਂ ਨੌਜੁਆਨਾਂ ਦੇ ਕੇਸਾਂ ਦੀ ਪੈਰਵਾਈ ਸਾਂਝੇ ਤੌਰ ਤੇ ਕੀਤੀ ਗਈ ਹੈ, ਜਿਸ ਦੇ ਨਤੀਜੇ ਵੱਜੋਂ ਹਰੀਕੇ ਕੇਸ ਵਿਚ ਗ੍ਰਿਫ਼ਤਾਰ 15 ਨੌਜੁਆਨ ਰਿਹਾਅ ਕਰਵਾਏ ਗਏ ਹਨ।

‘9 ਨੌਜਵਾਨਾਂ ‘ਤੇ ਪਾਏ ਕੇਸ ਕਰਵਾਏ ਰੱਦ’

ਇਸ ਮੌਕੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੂੰ ਬੀਤੇ ਦਿਨਾਂ ਅੰਦਰ ਹਰ ਨੌਜਵਾਨ ਤੇ ਪਾਏ ਕੇਸ ਨੂੰ ਸੰਜੀਦਗੀ ਨਾਲ ਮੁੜ ਵਿਚਾਰਨਾ ਚਾਹੀਦਾ ਹੈ, ਕਿਉਂਕਿ ਸਮਾਂ ਇਹ ਮੰਗ ਕਰਦਾ ਹੈ। ਇਸ ਦੌਰਾਨ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਹਰੀਕੇ ਪੁੱਲ ਵਾਲੇ ਕੇਸ ਵਿਚ ਪੁਲਿਸ ਨੇ 2 ਵੱਖ-ਵੱਖ ਪਰਚੇ ਦਰਜ ਕੀਤੇ ਸਨ, ਜਿਨ੍ਹਾਂ ਵਿਚ 15 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਰਿਹਾਅ ਹੋਏ 15 ਵਿੱਚੋਂ 9 ਨੌਜਵਾਨਾਂ ਉੱਪਰ ਦਰਜ ਕੀਤੇ ਕੇਸ ਖਾਰਜ ਹੋਏ ਹਨ, ਜਦਕਿ 6 ਦੀ ਜ਼ਮਾਨਤ ਕਰਵਾਈ ਗਈ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version