Pakistan ਵੱਲੋਂ ਰਿਹਾਅ ਕੀਤੇ ਗਏ 203 ਭਾਰਤੀ ਮਛਵਾਰੇ ਕੈਦੀ ਅਟਾਰੀ ਸਰਹੱਦ ਰਾਹੀਂ ਵਤਨ ਪਹੁੰਚੇ
ਲੰਬੇ ਸਮੇਂ ਤੋਂ ਪਾਕਿਸਤਾਨ ਦੀਆਂ ਜੇਲ੍ਹਾਂ ਚ ਬੰਦ ਰਿਹਾਅ ਹੋਏ ਮਛਵਾਰਿਆਂ ਲਈ ਐੱਸਜੀਪੀਸੀ ਕਮੇਟੀ ਨੇ ਵੱਲੋਂ ਅਟਾਰੀ ਸਰਹੱਦ ਤੇ ਲੰਗਰ ਵੀ ਲਗਾਇਆ ਗਿਆ ਸੀ। ਪਾਕਿਸਤਾਨੀ ਰੇਂਜ਼ਰਸ ਨੇ ਇਨ੍ਹਾਂ ਮਛਵਾਰਿਆਂ ਨੂੰ ਬੀਐੱਸਐੱਫ ਦੇ ਹਵਾਲੇ ਕੀਤਾ। ਰਿਹਾਅ ਹੋਏ ਮਛਵਾਰੇ ਗੁਜਰਾਤ, ਮੱਧ ਪ੍ਰਦੇਸ਼ ਤੇ ਹੋਰ ਵੱਖ-ਵੱਖ ਸੂਬਿਆਂ ਨਾਲ ਸਬੰਧਿਤ ਹਨ।
ਅੰਮ੍ਰਿਤਸਰ। ਅੰਮਿਤਸਰ ਭਾਰਤ-ਪਾਕਿਸਤਾਨ (Pakistan) ਦੇਸ਼ਾਂ ਦਰਮਿਆਨ ਹੋਏ ਸਮਝੌਤਿਆਂ ਤਹਿਤ ਅੱਜ ਗੁਵਾਂਢੀ ਦੇਸ਼ ਪਾਕਿਸਤਾਨ ਨੇ ਆਪਣੀਆਂ ਜੇਲ੍ਹਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ 203 ਭਾਰਤੀ ਮਛੇਰਿਆਂ ਨੂੰ ਵਾਹਘਾ ਅਟਾਰੀ ਸਰਹੱਦ ਰਾਹੀਂ ਭਾਰਤ ਭੇਜ ਦਿੱਤਾ।
ਪਾਕ ਰੇਂਜਰਸ ਨੇ ਇਨ੍ਹਾਂ ਮਛੇਰਿਆਂ ਨੂੰ ਬੀਐਸਐਫ (BSF) ਦੇ ਹਵਾਲੇ ਕੀਤਾ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਦੋ ਦਿਨ ਤੋਂ ਭੁੱਖ ਦੀ ਮਾਰ ਝੱਲਦੇ ਆ ਰਹੇ ਭਾਰਤੀ ਮਛੇਰਿਆਂ ਲਈ ਅਟਾਰੀ ਸਰਹੱਦ ਵਿਖੇ ਦੇਰ ਰਾਤ ਲੰਗਰ ਪ੍ਰਸ਼ਾਦਿ ਦਾ ਪ੍ਰਬੰਧ ਕੀਤਾ ਗਿਆ ।
ਕਰਾਚੀ ਦੀ ਲਾਂਡੀ ਜੇਲ੍ਹ ‘ਚ ਬੰਦ ਸਨ ਇਹ ਲੋਕ
ਕਰਾਚੀ ਦੀ ਲਾਂਡੀ ਜੇਲ ਚੋ ਰਿਹਾਅ ਹੋ ਕੇ ਵਤਨ ਪੁੱਜੇ ਭਾਰਤੀ ਮਛੇਰਿਆਂ (Indian Fishermen) ਦੀ ਵਤਨ ਵਾਪਸੀ ਚ ਭਾਰਤ-ਪਾਕਿ ਪੀਸ ਫਾਊਂਡੇਸ਼ਨ ਅਤੇ ਡੈਮੋਕਰੇਸੀ ਵਲੋਂ ਕੀਤੇ ਅਣਥੱਕ ਯਤਨਾਂ ਸਦਕਾ ਸੰਭਵ ਹੋਈ। ਘਰ ਪਰਤਣ ਤੇ ਅਤਿਅੰਤ ਖੁਸ਼ ਨਜ਼ਰ ਆ ਰਹੇ ਮਛੇਰਿਆਂ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਾਂ ਦੀ ਰੋਜ਼ੀ ਰੋਟੀ ਲਈ ਗੁਜਰਾਤ ਦੇ ਸਮੁੰਦਰ ਚ ਮੱਛੀਆਂ ਫੜਦੇ ਸਮੇਂ ਭੁਲੇਖੇ ਨਾਲ ਪਾਕਿਸਤਾਨ ਦੀ ਹੱਦ ਅੰਦਰ ਦਾਖਲ ਹੋਣ ਤੇ ਗ੍ਰਿਫਤਾਰ ਕੀਤਾ ਗਿਆ ਸੀ ਪਾਕਿਸਤਾਨ ਦੀ ਜਲ ਸੈਨਾ ਵੱਲੋਂ ਗ੍ਰਿਫਤਾਰ ਕੀਤੇ ਗਏ ਭਾਰਤੀ ਮਛੇਰੇ 24 ਤੋਂ 30 ਮਹੀਨੇ ਦੀ ਸਜ਼ਾ ਕੱਟਣ ਉਪਰੰਤ ਵਤਨ ਪਰਤੇ ਹਨ। ਮਛੇਰਿਆਂ ਨੇ ਆਪਣੀ ਰਿਹਾਈ ਲਈ ਭਾਰਤ ਪਾਕ ਸਰਕਾਰਾਂ ਦੇ ਨਾਲ ਨਾਲ ਮਦਦ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦਾ ਵਿਸ਼ੇਸ਼ ਤੋਰ ਤੇ ਧੰਨਵਾਦ ਕੀਤਾ।
ਈਦੀ ਫਾਊਂਡੇਸ਼ਨ ਵੱਲੋਂ ਰਿਹਾਅ ਹੋਏ ਮਛੇਰੇ ਸਨਮਾਨਿਤ
ਇਹ ਮਛੇਰੇ ਗੁਜਰਾਤ, ਮੱਧ ਪ੍ਰਦੇਸ਼ ਤੇ ਹੋਰ ਵੱਖ-ਵੱਖ ਸੂਬਿਆਂ ਨਾਲ ਸਬੰਧਿਤ ਹਨ। ਪਾਕਿਸਤਾਨ ਦੀ ਲਾਡੀ ਜੇਲ ਕਰਾਚੀ ਤੋਂ ਰਿਹਾਅ ਹੋ ਕੇ ਨਿਕਲੇ ਭਾਰਤੀ ਮਛੇਰਿਆਂ ਨੂੰ ਪਾਕਿਸਤਾਨ ਦੀ ਮੰਨੀ-ਪ੍ਰਮੰਨੀ ਸੰਸਥਾ ਈਦੀ ਫਾਊਂਡੇਸ਼ਨ ਕਰਾਚੀ ਦੇ ਅਹੁਦੇਦਾਰਾਂ ਵੱਲੋਂ ਵਤਨ ਆਉਣ ਤੇ ਭਾਰਤੀ ਮਛੇਰਿਆਂ ਨੂੰ ਸਨਮਾਨ ਵਜੋਂ ਸਨਮਾਨਤ ਵੀ ਕੀਤਾ ਗਿਆ। ਜੇ ਸੀ ਪੀ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਮਛੇਰਿਆਂ ਦਾ ਇਮੀਗ੍ਰੇਸ਼ਨ/ਕਸਟਮ ਕਲੀਅਰੈਂਸ ਤੋਂ ਬਾਅਦ, ਭਾਰਤੀ ਮਛੇਰਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮੱਛੀ ਪਾਲਣ ਵਿਭਾਗ ਗੁਜਰਾਤ ਦੇ ਉੱਚ ਅਧਿਕਾਰੀ ਤੇ ਗੁਜਰਾਤ ਪੁਲਿਸ ਅਟਾਰੀ ਸਰਹੱਦ ਤੋਂ ਲੈ ਕੇ ਗੁਜਰਾਤ ਲਈ ਰਵਾਨਾ ਹੋਣਗੇ। ਅਟਾਰੀ ਸਰਹਦ ਤੇ ਕਾਗਜ਼ੀ ਕਾਰਵਾਈ ਮੁਕੱਮਲ ਹੋਣ ਤੋਂ ਬਾਅਦ ਇਨ੍ਹਾਂ ਮਛੇਰਿਆਂ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ ਜਿਥੋਂ ਅੱਜ ਗੁਜਰਾਤ ਲਈ ਰਵਾਨਾ ਹੋਏ ਹਨ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ