ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ, 205 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਹੋਈ ਰਵਾਨਾ
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 205 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ ਹੈ।

ਅੰਮ੍ਰਿਤਸਰ ਨਿਊਜ਼: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰ ਤੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 205 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ ਹੈ। ਇਸ ਜਥੇ ਦੀ ਅਗਵਾਈ ਭੁਪਿੰਦਰ ਸਿੰਘ ਪਹਿਲਵਾਨ ਵੱਲੋਂ ਕੀਤੀ ਜਾ ਰਹੀ ਹੈ।
205 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
ਪਾਕਿਸਤਾਨ ਜਾ ਰਹੇ ਇਸ ਜਥੇ ਦੀ ਅਗਵਾਈ ਕਰ ਰਹੇ ਭੁਪਿੰਦਰ ਸਿੰਘ ਪਹਿਲਵਾਨ ਨੇ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵੱਲੋਂ 71 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤੇ ਗਏ ਹਨ। ਹਰਭਜਨ ਸਿੰਘ ਵਕਤਾ ਨੇ ਕਿਹਾ ਕਿ ਇਹ ਜੱਥਾ ਪਾਕਿਸਤਾਨ (Pakistan) ਵਿੱਚ ਆਪਣੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਕਰਨ ਤੋਂ ਬਾਅਦ 30 ਜੂਨ ਨੂੰ ਜੱਥਾ ਵਾਪਿਸ ਭਾਰਤ ਪਰਤੇਗਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਜੱਥੇ ਦੇ ਲਈ ਅਟਾਰੀ-ਵਾਘਾ ਬਾਰਡਰ ‘ਤੇ ਪੁਹੰਚਾਉਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ।

(Photo Credit: Twitter-@SGPCAmritsar)
‘ਸਰਕਾਰ ਨੂੰ ਵੱਧ ਤੋਂ ਵੱਧ ਵੀਜੇ ਲਗਾਉਣੇ ਚਾਹੀਦੇ ਹਨ’
ਇਸ ਮੌਕੇ ਪਾਕਿਸਤਾਨ ਦੇ ਗੁਰੂਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੇ ਕਿਹਾ ਕਿ ਉਹ ਪਾਕਿਸਤਨ ਦਰਸ਼ਨ ਕਰਨ ਜਾ ਰਹੇ ਹਨ। ਇਸ ਲਈ ਉਹ ਬਹੁਤ ਖੁਸ਼ ਹਨ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਵਿਛੜੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲਾਹੌਰ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਸੱਚਾ ਸੌਦਾ, ਡੇਰਾ ਸਾਹਿਬ, ਰੋੜੀ ਸਾਹਿਬ ਗੁਰੂ ਧਾਮਾਂ ਦੇ ਦਰਸ਼ਣ ਦੀਦਾਰੇ ਕਰਾਂਗੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸ਼ਰਧਾਲੂਆਂ ਦੇ ਵੀਜੇ (VISA) ਨਹੀਂ ਕੱਟਣੇ ਚਾਹੀਦੇ ਹਨ। ਸ਼ਰਧਾਲੂਆ ਦੇ ਮਨ੍ਹਾਂ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਬਹੁਤ ਆਸਥਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੱਧ ਤੋਂ ਵੱਧ ਵੀਜੇ ਲਗਾਉਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਆਪਣੇ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਕਰ ਸਕਣ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ