Operation Blue Star ਦੀ ਬਰਸੀ ‘ਤੇ ਅੰਮ੍ਰਿਤਸਰ ‘ਚ 3 ਹਜ਼ਾਰ ਜਵਾਨ ਤੈਨਾਤ, ਸੂਬੇ ‘ਚ ਅਰਧ ਸੈਨਿਕ ਬਲਾਂ ਦੀ 11 ਕੰਪਨੀਆਂ ਵੀ ਚੌਕਸ
ਸੁਰੱਖਿਆ ਨੂੰ ਲੈ ਕੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਸ ਨੇ ਮੀਟਿੰਗ ਕੀਤੀ। ਮੀਟਿੰਗ ਵਿੱਚ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ 'ਤੇ ਯਕੀਨ ਨਾ ਕਰਨ ਅਤੇ ਪੁਲਸ ਦਾ ਸਹਿਯੋਗ ਕਰਨ।
ਅੰਮ੍ਰਿਤਸਰ। 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਤੋਂ ਪਹਿਲਾਂ ਪੁਲਸ ਨੇ ਅੰਮ੍ਰਿਤਸਰ (Amritsar) ਸਮੇਤ ਪੰਜਾਬ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਪੁਲਸ ਤੋਂ ਇਲਾਵਾ ਅਰਧ ਸੈਨਿਕ ਬਲ ਵੀ ਮੋਰਚੇ ‘ਤੇ ਤਾਇਨਾਤ ਹਨ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਅੰਮ੍ਰਿਤਸਰ ਪਹੁੰਚੇ ਅਤੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਕਰਕੇ ਰਣਨੀਤੀ ਤਿਆਰ ਕੀਤੀ।
ਉਨ੍ਹਾਂ ਕਿਹਾ ਕਿ ਪੁਲਸ ਦੀ ਗਸ਼ਤ ਵਧਾਉਣ ਤੋਂ ਇਲਾਵਾ ਸੋਸ਼ਲ ਮੀਡੀਆ (Social Media)ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਯਕੀਨ ਨਾ ਕਰਨ ਅਤੇ ਪੁਲਸ ਦਾ ਸਹਿਯੋਗ ਕਰਨ। ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਦੀ ਹੰਗਾਮੀ ਮੀਟਿੰਗ ਵਿੱਚ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ।


