Operation Blue Star ਦੀ ਬਰਸੀ ‘ਤੇ ਅੰਮ੍ਰਿਤਸਰ ‘ਚ 3 ਹਜ਼ਾਰ ਜਵਾਨ ਤੈਨਾਤ, ਸੂਬੇ ‘ਚ ਅਰਧ ਸੈਨਿਕ ਬਲਾਂ ਦੀ 11 ਕੰਪਨੀਆਂ ਵੀ ਚੌਕਸ

Updated On: 

05 Jun 2023 11:31 AM

ਸੁਰੱਖਿਆ ਨੂੰ ਲੈ ਕੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਸ ਨੇ ਮੀਟਿੰਗ ਕੀਤੀ। ਮੀਟਿੰਗ ਵਿੱਚ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ 'ਤੇ ਯਕੀਨ ਨਾ ਕਰਨ ਅਤੇ ਪੁਲਸ ਦਾ ਸਹਿਯੋਗ ਕਰਨ।

Operation Blue Star ਦੀ ਬਰਸੀ ਤੇ ਅੰਮ੍ਰਿਤਸਰ ਚ 3 ਹਜ਼ਾਰ ਜਵਾਨ ਤੈਨਾਤ, ਸੂਬੇ ਚ ਅਰਧ ਸੈਨਿਕ ਬਲਾਂ ਦੀ 11 ਕੰਪਨੀਆਂ ਵੀ ਚੌਕਸ
Follow Us On

ਅੰਮ੍ਰਿਤਸਰ। 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਤੋਂ ਪਹਿਲਾਂ ਪੁਲਸ ਨੇ ਅੰਮ੍ਰਿਤਸਰ (Amritsar) ਸਮੇਤ ਪੰਜਾਬ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਪੁਲਸ ਤੋਂ ਇਲਾਵਾ ਅਰਧ ਸੈਨਿਕ ਬਲ ਵੀ ਮੋਰਚੇ ‘ਤੇ ਤਾਇਨਾਤ ਹਨ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਅੰਮ੍ਰਿਤਸਰ ਪਹੁੰਚੇ ਅਤੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਕਰਕੇ ਰਣਨੀਤੀ ਤਿਆਰ ਕੀਤੀ।

ਉਨ੍ਹਾਂ ਕਿਹਾ ਕਿ ਪੁਲਸ ਦੀ ਗਸ਼ਤ ਵਧਾਉਣ ਤੋਂ ਇਲਾਵਾ ਸੋਸ਼ਲ ਮੀਡੀਆ (Social Media)ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਯਕੀਨ ਨਾ ਕਰਨ ਅਤੇ ਪੁਲਸ ਦਾ ਸਹਿਯੋਗ ਕਰਨ। ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਦੀ ਹੰਗਾਮੀ ਮੀਟਿੰਗ ਵਿੱਚ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ।

’68 ਸੰਵੇਦਨਸ਼ੀਲ ਥਾਵਾਂ ਦੀ ਕੀਤੀ ਨਾਕੇਬੰਦੀ’

ਉਨ੍ਹਾਂ ਨੇ ਬੈਠਕ ‘ਚ ਸੁਰੱਖਿਆ ਦੇ ਹਰ ਪਹਿਲੂ ‘ਤੇ ਚਰਚਾ ਕੀਤੀ। ਇਸ ਮੌਕੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਅੰਮ੍ਰਿਤਸਰ ਦੇ ਇਲਾਕੇ ਦੀਆਂ 68 ਸੰਵੇਦਨਸ਼ੀਲ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ। ਇਨ੍ਹਾਂ ਦੀ ਚੋਣ ਸਰਵੇਖਣ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਪੁਲਸ ਦੇ ਸਾਈਬਰ ਕ੍ਰਾਈਮ ਸੈੱਲ (Cyber ​​Crime Cell) ਅਤੇ ਸੋਸ਼ਲ ਮੀਡੀਆ ਟੀਮਾਂ ਕੁਝ ਸਮੂਹਾਂ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼ੁਕਲਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੰਜਾਬ ਪੁਲਸ ਦੇ 3000 ਜਵਾਨਾਂ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੀਆਂ ਚਾਰ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਪੁਲਸ ਬਲ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 11 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਦਲ ਖਾਲਸਾ ਨੇ ਦਿੱਤਾ ਬੰਦ ਦਾ ਸੱਦਾ

6 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਹੋਣ ਵਾਲੇ ਧਾਰਮਿਕ ਸਮਾਗਮ ਵਿੱਚ ਅਮਨ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਸਾਰੇ ਸੰਵੇਦਨਸ਼ੀਲ ਅਤੇ ਨਾਜ਼ੁਕ ਪੁਆਇੰਟਾਂ ਨੂੰ ਪੁਲਸ ਨੇ ਕਵਰ ਕਰ ਲਿਆ ਹੈ। ਕੱਟੜਪੰਥੀ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ 6 ਜੂਨ ਨੂੰ ਦਿੱਤੇ ਬੰਦ ਦੇ ਸੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼ੁਕਲਾ ਨੇ ਕਿਹਾ ਕਿ ਇਹ ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਦਾ ਅਧਿਕਾਰ ਹੈ ਕਿਉਂਕਿ ਕੋਈ ਵੀ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਮਜਬੂਰ ਨਹੀਂ ਕਰੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Exit mobile version