ਅੰਮ੍ਰਿਤਸਰ ‘ਚ 31ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਪ੍ਰਧਾਨਗੀ
26 ਸਤੰਬਰ ਨੂੰ ਅੰਮ੍ਰਿਤਸਰ ਵਿੱਚ 31ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਕਰਵਾਈ ਜਾਵੇਗੀ। ਇਸ ਮੀਟਿੰਗ ਦੀ ਅਗਵਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ। ਸੂਬਿਆਂ ਨੂੰ ਆਉਣ ਵਾਲਿਆਂ ਮੁਸ਼ਕਿਲਾਂ ਨੂੰ ਲੈ ਕੇ ਬੈਠਕ ਵਿੱਚ ਚਰਚਾ ਹੋਵੇਗੀ।
ਅੰਮ੍ਰਿਤਸਰ ਨਿਊਜ਼। ਅੰਮ੍ਰਿਤਸਰ ਵਿਖੇ 31ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ 26 ਸਤੰਬਰ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਜਾਵੇਗੀ। ਉੱਤਰੀ ਜ਼ੋਨਲ ਕੌਂਸਲ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਰਾਜਸਥਾਨ, ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਦਿੱਲੀ ਦੀ ਐਨਸੀਟੀ ਸਰਕਾਰ ਸ਼ਾਮਲ ਹੈ। ਜ਼ੋਨ ਦੇ ਮੈਂਬਰ ਸੂਬੇ ਦੇ ਮੁੱਖ ਮੰਤਰੀ ਅਤੇ ਦੋ-ਦੋ ਮੰਤਰੀ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਕ, ਮੁੱਖ ਸਕੱਤਰ ਅਤੇ ਰਾਜ ਸਰਕਾਰਾਂ ਅਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਜ਼ੋਨਲ ਕੌਂਸਲ ਦੀ ਮੀਟਿੰਗ ‘ਚ ਕੀ ਹੁੰਦਾ ਹੈ?
ਦੱਸ ਦਈਏ ਕਿ ਕੌਂਸਲ ਕੇਂਦਰ ਅਤੇ ਰਾਜਾਂ ਅਤੇ ਜ਼ੋਨ ਵਿੱਚ ਆਉਣ ਵਾਲੇ ਇੱਕ/ਕਈ ਰਾਜਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਂਦੀ ਹੈ। ਇਸ ਤਰ੍ਹਾਂ ਜ਼ੋਨਲ ਕੌਂਸਲਾਂ ਕੇਂਦਰ ਅਤੇ ਰਾਜਾਂ ਅਤੇ ਜ਼ੋਨ ਦੇ ਕਈ ਰਾਜਾਂ ਵਿਚਕਾਰ ਵਿਵਾਦਾਂ ਅਤੇ ਪਰੇਸ਼ਾਨੀਆਂ ਨੂੰ ਸੁਲਝਾਉਣ ਲਈ ਇੱਕ ਮੰਚ ਪ੍ਰਦਾਨ ਕਰਦੀਆਂ ਹਨ। ਜ਼ੋਨਲ ਕੌਂਸਲਾਂ ਵਿਆਪਕ ਮੁੱਦਿਆਂ ‘ਤੇ ਚਰਚਾ ਕਰਦੀਆਂ ਹਨ ਜਿਨ੍ਹਾਂ ਵਿੱਚ ਸੀਮਾ ਨਾਲ ਸਬੰਧਤ ਵਿਵਾਦ, ਸੁਰੱਖਿਆ, ਬੁਨਿਆਦੀ ਢਾਂਚੇ ਨਾਲ ਸਬੰਧਤ ਮਾਮਲੇ ਜਿਵੇਂ ਕਿ ਸੜਕ, ਟਰਾਂਸਪੋਰਟ, ਉਦਯੋਗ, ਪਾਣੀ ਅਤੇ ਬਿਜਲੀ ਆਦਿ ਜੰਗਲਾਂ ਅਤੇ ਵਾਤਾਵਰਣ, ਰਿਹਾਇਸ਼, ਸਿੱਖਿਆ, ਭੋਜਨ ਸੁਰੱਖਿਆ, ਸੈਰ-ਸਪਾਟਾ, ਆਵਾਜਾਈ ਆਦਿ ਨਾਲ ਸਬੰਧਤ ਮਾਮਲੇ ਸ਼ਾਮਲ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਪ੍ਰਧਾਨਗੀ
ਰਾਜ ਪੁਨਰਗਠਨ ਐਕਟ, 1956 ਦੇ ਸੈਕਸ਼ਨ 15-22 ਦੇ ਤਹਿਤ ਸਾਲ 1957 ਵਿੱਚ ਪੰਜ ਜ਼ੋਨਲ ਕੌਂਸਲਾਂ ਦੀ ਸਥਾਪਨਾ ਕੀਤੀ ਗਈ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਨ੍ਹਾਂ ਪੰਜ ਜ਼ੋਨਲ ਕੌਂਸਲਾਂ ਵਿੱਚੋਂ ਹਰੇਕ ਦੇ ਚੇਅਰਮੈਨ ਹਨ ਅਤੇ ਮੇਜ਼ਬਾਨ ਰਾਜ ਦੇ ਮੁੱਖ ਮੰਤਰੀ ਹਨ।