ਕਾਲਾ ਜਾਦੂ ਸਿੱਖਣ ਲਈ ਕੀਤਾ ਬੱਚੀ ਨੂੰ ਅਗਵਾ, ਚਾਕੂ ਨਾਲ ਕੱਟ ਦਿੱਤਾ ਦਿਲ, ਸੁਖਮਨਦੀਪ ਕਤਲ ਕੇਸ ‘ਚ ਰੂਹ ਕੰਬਾਉਣ ਵਾਲਾ ਖੁਲਾਸਾ
Crime News: ਪੁਲਿਸ ਨੂੰ ਤਾਂਤਰਿਕ ਬਾਰੇ ਹਾਲੇ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ। ਉਸਦੀ ਭਾਲ ਵਿੱਚ ਲਗਾਤਾਰ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਤਾਂਤਰਿਕ ਬਾਰੇ ਹਾਲੇ ਖੁਲਾਸਾ ਨਹੀਂ
ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਕਰਨ ‘ਤੇ ਇਹ ਖੁਲਾਸਾ ਹੋਇਆ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਵੇਰਕਾ ਥਾਣੇ ਦੇ ਇੰਚਾਰਜ ਇੰਸਪੈਕਟਰ ਹਰਸੰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਤਾਂਤਰਿਕ ਬਾਰੇ ਨਾ ਤਾਂ ਕੋਈ ਜਾਣਕਾਰੀ ਮਿਲੀ ਹੈ ਅਤੇ ਨਾ ਹੀ ਉਸ ਦੀ ਪਛਾਣ ਹੋ ਸਕੀ ਹੈ। ਫਿਲਹਾਲ ਪੁਲਿਸ ਉਸਦੀ ਪਛਾਣ ਕਰਨ ਦੇ ਨਾਲ-ਨਾਲ ਉਸਦੀ ਭਾਲ ਕਰ ਰਹੀ ਹੈ।ਬੀਤੇ ਮੰਗਲਵਾਰ ਨੂੰ ਹੋਈ ਸੀ ਸੁਖਮਨਦੀਪ ਦੀ ਹੱਤਿਆ
ਸੁਖਮਨਦੀਪ ਕੌਰ ਮੰਗਲਵਾਰ ਸ਼ਾਮ ਨੂੰ ਦੋਸ਼ੀ ਦਲਬੀਰ ਸਿੰਘ ਅਤੇ ਜਸਬੀਰ ਕੌਰ ਦੇ ਘਰ ਪਹੁੰਚੀ। ਮੁਲਜ਼ਮਾਂ ਨੇ ਇੱਕ ਸਾਜ਼ਿਸ਼ ਤਹਿਤ ਆਪਣੇ ਹੀ ਘਰ ਵਿੱਚ ਚਾਕੂ ਨਾਲ ਲੜਕੀ ਦੇ ਦਿਲ ਤੇ ਵਾਰ ਕਰ ਦਿੱਤਾ। ਮੁਲਜ਼ਮ ਨੇ ਪੁਲਿਸ ਪੁੱਛਗਿੱਛ ਵਿੱਚ ਖੁਲਾਸਾ ਕੀਤਾ ਕਿ ਵਾਰ ਤੋਂ ਬਾਅਦ ਲੜਕੀ ਦੀ ਤੜਫ-ਤੜਫ ਕੇ ਮੌਤ ਹੋ ਗਈ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਲੜਕੀ ਦੀ ਲਾਸ਼ ਨੂੰ ਬੋਰੀ ਵਿੱਚ ਪਾ ਕੇ ਰਾਤ ਸਮੇਂ ਨੇੜੇ ਦੀ ਹਵੇਲੀ ਵਿੱਚ ਛੁਪਾ ਦਿੱਤਾ ਅਤੇ ਸ਼ੱਕ ਤੋਂ ਬਚਣ ਲਈ ਪਰਿਵਾਰ ਨਾਲ ਮਿਲ ਕੇਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ।ਪੂਰਾ ਪਰਿਵਾਰ ਗ੍ਰਿਫਤਾਰ
ਏਸੀਪੀ ਵੈਸਟ ਸੁਖਪਾਲ ਸਿੰਘ ਨੇ ਦੱਸਿਆ ਕਿ ਮੂਧਲ ਵਾਸੀ ਦਲਬੀਰ ਸਿੰਘ, ਉਸ ਦੀ ਪਤਨੀ, ਪੁੱਤਰ ਅਤੇ ਨੂੰਹ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਤਲ ਕਿਸੇ ਤਾਂਤਰਿਕ ਦੇ ਉਕਸਾਉਣ ‘ਤੇ ਕੀਤਾ ਗਿਆ ਹੈ। ਪਰ ਅਜੇ ਤੱਕ ਕਿਸੇ ਤਾਂਤਰਿਕ ਦੀ ਪਛਾਣ ਨਹੀਂ ਹੋ ਸਕੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
