Sikh pilgrims: ਭਾਰਤ ਤੋਂ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, ਵਿਗੜੇ ਸਿਆਸੀ ਹਾਲਾਤਾਂ ਦੇ ਬਾਅਦ ਦੌਰਾ ਕੀਤਾ ਰੱਦ
ਇਸ ਵਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਜੀਪੀਸੀ ਨੂੰ ਸੂਚਨਾ ਭੇਜੀ ਸੀ ਕਿ ਇਸ ਵਾਰ ਪਾਕਿਸਤਾਨ ਵਿੱਚ ਹਾਲਾਤ ਠੀਕ ਨਹੀਂ ਹਨ। ਜਿਸ ਕਾਰਨ ਜੱਥਾ ਨਹੀਂ ਭੇਜਣ ਦਾ ਫੈਸਲਾ ਲਿਆ ਹੈ।
ਪੰਜਾਬ ਨਿਊਜ। ਪਾਕਿਸਤਾਨ ਦੇ ਹਾਲਾਤਾ ਲਗਾਤਾਰ ਵਿਗੜਦੇ ਜਾ ਰਹੇ ਹਨ ਜਿਸ ਕਰਾਨ ਇਸ ਵਾਰ ਸ੍ਰੀ ਗੁਰੂ ਅਰਜਨ ਦੇਵ (Sri Guru Arjan Dev) ਜੀ ਦੇ ਸ਼ਹੀਦੀ ਦਿਹਾੜੇ ‘ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪ੍ਰਸਤਾਵਿਤ ਦੌਰਾ ਰੱਦ ਕਰ ਦਿੱਤਾ ਹੈ।
ਐੱਸਜੀਪੀਸੀ (SGPC) ਦੇ ਯਾਤਰਾ ਤੇ ਜਥਾ ਵਿਭਾਗ ਦੇ ਇੰਚਾਰਜ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਵਿਗੜਦੇ ਸਿਆਸੀ ਹਾਲਾਤ ਅਤੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ ਵਿੱਚ ਅੰਤਰ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।


