Sikh pilgrims: ਭਾਰਤ ਤੋਂ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, ਵਿਗੜੇ ਸਿਆਸੀ ਹਾਲਾਤਾਂ ਦੇ ਬਾਅਦ ਦੌਰਾ ਕੀਤਾ ਰੱਦ। | A batch of Sikh pilgrims will not go to Pakistan from India, the tour has been canceled due to the deteriorating political situation. Punjabi news - TV9 Punjabi

Sikh pilgrims: ਭਾਰਤ ਤੋਂ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, ਵਿਗੜੇ ਸਿਆਸੀ ਹਾਲਾਤਾਂ ਦੇ ਬਾਅਦ ਦੌਰਾ ਕੀਤਾ ਰੱਦ

Updated On: 

23 May 2023 07:25 AM

ਇਸ ਵਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਜੀਪੀਸੀ ਨੂੰ ਸੂਚਨਾ ਭੇਜੀ ਸੀ ਕਿ ਇਸ ਵਾਰ ਪਾਕਿਸਤਾਨ ਵਿੱਚ ਹਾਲਾਤ ਠੀਕ ਨਹੀਂ ਹਨ। ਜਿਸ ਕਾਰਨ ਜੱਥਾ ਨਹੀਂ ਭੇਜਣ ਦਾ ਫੈਸਲਾ ਲਿਆ ਹੈ।

Sikh pilgrims: ਭਾਰਤ ਤੋਂ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, ਵਿਗੜੇ ਸਿਆਸੀ ਹਾਲਾਤਾਂ ਦੇ ਬਾਅਦ ਦੌਰਾ ਕੀਤਾ ਰੱਦ
Follow Us On

ਪੰਜਾਬ ਨਿਊਜ। ਪਾਕਿਸਤਾਨ ਦੇ ਹਾਲਾਤਾ ਲਗਾਤਾਰ ਵਿਗੜਦੇ ਜਾ ਰਹੇ ਹਨ ਜਿਸ ਕਰਾਨ ਇਸ ਵਾਰ ਸ੍ਰੀ ਗੁਰੂ ਅਰਜਨ ਦੇਵ (Sri Guru Arjan Dev) ਜੀ ਦੇ ਸ਼ਹੀਦੀ ਦਿਹਾੜੇ ‘ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪ੍ਰਸਤਾਵਿਤ ਦੌਰਾ ਰੱਦ ਕਰ ਦਿੱਤਾ ਹੈ।

ਐੱਸਜੀਪੀਸੀ (SGPC) ਦੇ ਯਾਤਰਾ ਤੇ ਜਥਾ ਵਿਭਾਗ ਦੇ ਇੰਚਾਰਜ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਵਿਗੜਦੇ ਸਿਆਸੀ ਹਾਲਾਤ ਅਤੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ ਵਿੱਚ ਅੰਤਰ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਪਾਕਿਸਤਾਨ ਐੱਸਜੀਪੀਸੀ ਨੇ ਭੇਜੀ ਸੀ ਸੂਚਨਾ

ਪਾਕਿਸਤਾਨ (Pakistan) ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਜੀਪੀਸੀ ਨੂੰ ਸੂਚਨਾ ਭੇਜੀ ਸੀ ਕਿ ਇਸ ਵਾਰ ਪਾਕਿਸਤਾਨ ਵਿੱਚ ਹਾਲਾਤ ਠੀਕ ਨਹੀਂ ਹਨ। ਜੇਕਰ ਸਿੱਖ ਸ਼ਰਧਾਲੂਆਂ ਦਾ ਕੋਈ ਜੱਥਾ ਭਾਰਤ ਤੋਂ ਪਾਕਿਸਤਾਨ ਭੇਜਿਆ ਜਾਂਦਾ ਹੈ ਤਾਂ ਉਸ ਨੂੰ ਅੱਠ ਦਿਨਾਂ ਤੋਂ ਵੱਧ ਸਮਾਂ ਨਹੀਂ ਦਿੱਤਾ ਜਾਵੇਗਾ। ਜਥੇ ਨੂੰ ਇੱਕ ਦਿਨ ਤੋਂ ਵੱਧ ਇੱਕ ਥਾਂ ਰੁਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੁਰੱਖਿਆ ਦੇ ਮੱਦੇਨਜ਼ਰ ਸ਼ਰਧਾਲੂਆਂ ਦੀ ਗਿਣਤੀ ਘੱਟ ਕਰਨ ਲਈ ਵੀ ਕਿਹਾ ਗਿਆ ਸੀ। ਇਸ ਤੋਂ ਪਹਿਲਾਂ ਇਹ ਜੱਥਾ 8 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਸੀ, ਜਿਸ ਨੇ 16 ਜੂਨ ਨੂੰ ਭਾਰਤ ਪਰਤਣਾ ਸੀ।

ਭਾਰਤ-ਪਾਕਿ ਵੱਖ-ਵੱਖ ਦਿਨਾਂ ‘ਤੇ ਸ਼ਹੀਦੀ ਦਿਵਸ ਮਨਾਉਣਗੇ

ਮੂਲ ਨਾਨਕ ਸ਼ਾਹੀ ਕੈਲੰਡਰ ਅਤੇ ਸੋਧੇ ਹੋਏ ਨਾਨਕ ਸ਼ਾਹੀ ਕੈਲੰਡਰ ਦੀਆਂ ਤਰੀਕਾਂ ਵਿੱਚ ਕਾਫ਼ੀ ਅੰਤਰ ਹੈ। ਦੌਰਾ ਰੱਦ ਹੋਣ ਪਿੱਛੇ ਇਹ ਵੀ ਇੱਕ ਕਾਰਨ ਹੈ। ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 23 ਮਈ ਨੂੰ ਮਨਾਇਆ ਜਾ ਰਿਹਾ ਹੈ, ਜਦਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਜੂਨ ਨੂੰ ਗੁਰਦੁਆਰਾ ਸ੍ਰੀ ਡੇਰਾ ਸਾਹਿਬ (ਲਾਹੌਰ) ਵਿਖੇ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

ਹੁਣ ਇਹ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਜਾਵੇਗਾ

ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਦੇ ਇੰਚਾਰਜ ਕੁਲਵਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਪਾਕਿਸਤਾਨ ਰਵਾਨਾ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਚੱਲ ਰਹੀਆਂ ਹਨ। ਇਹ ਜਥਾ ਪਾਕਿਸਤਾਨ ਦੇ ਵੱਖ-ਵੱਖ ਗੁਰੂਧਾਮਾਂ ਦਾ ਦੌਰਾ ਕਰੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version