ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Drone In jail: ਅੱਧੀ ਰਾਤ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਦਾਖਿਲ ਹੋਇਆ ਡ੍ਰੋਨ, ਪੁਲਿਸ ‘ਚ ਮਚਿਆ ਹੜਕੰਪ

ਜਾਣਕਾਰੀ ਮਿਲਦੇ ਹੀ ਪੰਜਾਬ ਪੁਲਿਸ ਅਤੇ ਸੀਆਰਪੀਐਫ ਦੀਆਂ ਟੀਮਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਇਸ ਖਿਡੌਣਾ ਡ੍ਰੋਨ ਨੂੰ ਬੱਚਿਆਂ ਨੇ ਉਡਾਇਆ ਸੀ ਅਤੇ ਇਸੇ ਦੌਰਾਨ ਇਹ ਰਿਮੋਟ ਤੋਂ ਬੇਕਾਬੂ ਹੋ ਕੇ ਜੇਲ੍ਹ ਦੀ ਚਾਰਦੀਵਾਰੀ 'ਚ ਪਹੁੰਚ ਗਿਆ।

Drone In jail: ਅੱਧੀ ਰਾਤ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਦਾਖਿਲ ਹੋਇਆ ਡ੍ਰੋਨ, ਪੁਲਿਸ 'ਚ ਮਚਿਆ ਹੜਕੰਪ
Follow Us
lalit-sharma
| Updated On: 12 Jun 2023 11:11 AM IST
ਅੰਮ੍ਰਿਤਸਰ। ਸ਼ਹਿਰ ਦੀ ਕੇਂਦਰੀ ਜੇਲ ਵਿੱਚ ਐਤਵਾਰ ਰਾਤ ਕਰੀਬ ਇੱਕ ਵਜੇ ਅਚਾਨਕ ਇੱਕ ਡ੍ਰੋਨ (Drone) ਦਾਖ਼ਲ ਹੋਇਆ ਅਤੇ ਕੁਝ ਦੇਰ ਉਡਾਣ ਭਰਨ ਤੋਂ ਬਾਅਦ ਜੇਲ੍ਹ ਵਿੱਚ ਹੀ ਡਿੱਗ ਗਿਆ। ਜਿਵੇਂ ਹੀ ਇਹ ਡਿੱਗਿਆ, ਜੇਲ੍ਹ ਦੇ ਸਾਇਰਨ ਅਤੇ ਹੂਟਰ ਵੱਜਣ ਲੱਗੇ। ਜੇਲ੍ਹ ਪ੍ਰਸ਼ਾਸਨ ਨੇ ਤੁਰੰਤ ਇਸ ਬਾਰੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਅਤੇ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐਫ ਦੇ ਜਵਾਨਾਂ ਵੱਲੋ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਡ੍ਰੋਨ ਦਾਖਲ ਹੋਣ ਨਾਲ ਨਾਲ ਹੜਕੰਪ ਮਚ ਗਿਆ। ਅਧਿਕਾਰੀਆਂ ਨੇ ਹਮਲੇ ਨੂੰ ਕਿਸੇ ਗੈਂਗਸਟਰ ਜਾਂ ਅੱਤਵਾਦੀ ਨੂੰ ਬਚਾਉਣ ਲਈ ਸਮਝਦੇ ਹੋਏ ਪੂਰੇ ਸ਼ਹਿਰ ਦੀ ਨਾਕਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

‘ਬੱਚੇ ਨੇ ਉਡਾਇਆ ਸੀ ਖਿਡੌਣਾ’

ਇਸ ਦੀ ਸੂਚਨਾ ਮਿਲਦੇ ਹੀ ਪੁਲਿਸ (Police) ਦੇ ਸੀਨੀਅਰ ਅਧਿਕਾਰੀ ਜੇਲ੍ਹ ਵਿੱਚ ਪਹੁੰਚ ਗਏ। ਅੰਮ੍ਰਿਤਸਰ (Amritsar) ਪੁਲਿਸ ਅਤੇ ਸੀਆਰਪੀਐਫ ਦੀਆਂ ਟੀਮਾਂ ਨੇ ਉੱਥੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਇਸ ਖਿਡੌਣਾ ਡਰੋਨ ਨੂੰ ਨਜ਼ਦੀਕੀ ਬਸਤੀ ‘ਚ ਰਹਿਣ ਵਾਲੇ ਬੱਚਿਆਂ ਨੇ ਉਡਾਇਆ ਸੀ ਅਤੇ ਇਸੇ ਦੌਰਾਨ ਇਹ ਰਿਮੋਟ ਤੋਂ ਬੇਕਾਬੂ ਹੋ ਕੇ ਜੇਲ੍ਹ ਦੀ ਚਾਰਦੀਵਾਰੀ ‘ਚ ਪਹੁੰਚ ਗਿਆ।

‘ਰਾਤ ਇੱਕ ਵਜੇ ਡ੍ਰੋਨ ਜੇਲ੍ਹ ਵਿੱਚ ਦਾਖ਼ਲ ਹੋਇਆ’

ਸੂਤਰਾਂ ਮੁਤਾਬਕ ਐਤਵਾਰ ਰਾਤ ਕਰੀਬ ਇਕ ਵਜੇ ਅਚਾਨਕ ਇਕ ਡਰੋਨ ਜੇਲ ਦੇ ਅੰਦਰ ਦਾਖਲ ਹੋਇਆ ਅਤੇ ਕੁਝ ਦੇਰ ਉਡਾਣ ਭਰਨ ਤੋਂ ਬਾਅਦ ਜੇਲ ਵਿਚ ਹੀ ਡਿੱਗ ਗਿਆ। ਜਿਵੇਂ ਹੀ ਇਹ ਡਿੱਗਿਆ, ਜੇਲ੍ਹ ਦੇ ਸਾਇਰਨ ਅਤੇ ਹੂਟਰ ਵੱਜਣ ਲੱਗੇ। ਜੇਲ੍ਹ ਪ੍ਰਸ਼ਾਸਨ ਨੇ ਤੁਰੰਤ ਇਸ ਬਾਰੇ ਪੁਲੀਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਅਤੇ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐਫ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਜੇਲ੍ਹ ‘ਚ ਪਹੁੰਚੇ ਉੱਚ ਅਧਿਕਾਰੀ

ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਦੇ ਉੱਚ ਅਧਿਕਾਰੀ ਜੇਲ੍ਹ ਵਿੱਚ ਪੁੱਜ ਗਏ। ਇਸ ਦੇ ਨਾਲ ਹੀ ਪੂਰੇ ਪੰਜਾਬ ਵਿੱਚ ਅਲਰਟ ਕਰ ਦਿੱਤਾ ਗਿਆ ਹੈ। ਇਹ ਸਮਝਿਆ ਜਾ ਰਿਹਾ ਸੀ ਕਿ ਇਹ ਹਮਲਾ ਕਿਸੇ ਜੇਲ੍ਹ ਵਿੱਚ ਬੰਦ ਗੈਂਗਸਟਰ ਜਾਂ ਅੱਤਵਾਦੀ ਨੂੰ ਛੁਡਾਉਣ ਲਈ ਕੀਤਾ ਜਾ ਸਕਦਾ ਸੀ। ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ। ਇਸ ਦੌਰਾਨ ਸੀਆਰਪੀਐਫ ਦੇ ਨਾਲ ਜੇਲ੍ਹ ਪਹੁੰਚੀ ਪੁਲਿਸ ਫੋਰਸ ਨੇ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਚਲਾਈ। ਤੜਕੇ ਕਰੀਬ 2.15 ਵਜੇ ਪੁਲਿਸ ਨੇ ਜੇਲ੍ਹ ਦੇ ਅਹਾਤੇ ਵਿੱਚ ਇੱਕ ਖਿਡੌਣਾ ਡ੍ਰੋਨ ਕੀਤਾ।

‘ਇੱਕ ਵਿਅਕਤੀ ਨੂੰ ਹਿਰਸਾਤ ਵਿੱਚ ਲਿਆ’

ਦੱਸਿਆ ਜਾ ਰਿਹਾ ਹੈ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਖਿਡੌਣਾ ਡਰੋਨ ਨੂੰ ਨਜ਼ਦੀਕੀ ਕਾਲੋਨੀ ‘ਚ ਰਹਿਣ ਵਾਲੇ ਬੱਚਿਆਂ ਨੇ ਉਡਾਇਆ ਸੀ ਅਤੇ ਇਸ ਦੌਰਾਨ ਇਹ ਰਿਮੋਟ ਤੋਂ ਬੇਕਾਬੂ ਹੋ ਕੇ ਜੇਲ ਕੰਪਲੈਕਸ ‘ਚ ਪਹੁੰਚ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਅਨਿਲ ਨਾਮਕ ਵਿਅਕਤੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਅਨਿਲ ਦੀ ਬੇਟੀ ਨੇ ਇਹ ਡਰੋਨ ਉਡਾਇਆ ਸੀ, ਜੋ ਬੇਕਾਬੂ ਹੋ ਕੇ ਜੇਲ੍ਹ ਦੇ ਅੰਦਰ ਵੜ ਗਿਆ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਬਾਰੇ ਚੁੱਪ ਧਾਰੀ ਹੋਈ ਹੈ। ਦੂਜੇ ਪਾਸੇ ਪਤਾ ਲੱਗਾ ਹੈ ਕਿ ਪੁਲਿਸ ਏਅਰਕ੍ਰਾਫਟ ਐਕਟ ਤਹਿਤ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...