Dubai Flight ‘ਚ ਏਅਰ ਹੋਸਟੈੱਸ ਨਾਲ ਛੇੜਛਾੜ: ਅੰਮ੍ਰਿਤਸਰ ‘ਚ ਲੈਂਡਿੰਗ ਦੌਰਾਨ ਯਾਤਰੀ ਗ੍ਰਿਫਤਾਰ

Published: 

15 May 2023 09:03 AM

Indigo Airlines ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਮੁਲਜ਼ਮ ਸ਼ਰਾਬ ਪੀਕੇ ਹੱਲਾ ਕਰ ਰਿਹਾ ਸੀ ਤੇ ਇਸ ਦੌਰਾਨ ਉਸਨੇ ਮਹਿਲਾ ਕਰੂ ਮੈਂਬਰ ਨਾਲ ਵੀ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿੱਚ ਰੌਲਾ ਵੀ ਪਾਇਆ। ਫਿਲਹਾਲ ਅਦਾਲਤ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Dubai Flight ਚ ਏਅਰ ਹੋਸਟੈੱਸ ਨਾਲ ਛੇੜਛਾੜ: ਅੰਮ੍ਰਿਤਸਰ ਚ ਲੈਂਡਿੰਗ ਦੌਰਾਨ ਯਾਤਰੀ ਗ੍ਰਿਫਤਾਰ

ਇੰਡੀਗੋ-ਵਿਸਤਾਰਾ ਦੀਆਂ 20 ਉਡਾਣਾਂ ਨੂੰ ਬੰਬ ਦੀ ਧਮਕੀ

Follow Us On

ਅੰਮ੍ਰਿਤਸਰ। ਦੁਬਈ ਤੋਂ ਇੰਡੀਗੋ ਦੀ ਫਲਾਈਟ ਜਿਵੇਂ ਹੀ ਅੰਮ੍ਰਿਤਸਰ ਏਅਰਪੋਰਟ (Amritsar Airport) ‘ਤੇ ਪਹੁੰਚੀ ਤਾਂ ਇਕ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਫੜੇ ਗਏ ਯਾਤਰੀ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਦੇ ਰਹਿਣ ਵਾਲੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਰਾਜਾਸਾਂਸੀ ਨੇ ਵੀ ਸਕਿਉਰਿਟੀ ਮੈਨੇਜਰ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।

‘ਮੁਲਜ਼ਮ ਨੇ ਫਲਾਈਟ ‘ਚ ਸ਼ਰਾਬ ਪੀਤੀ’

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇੰਡੀਗੋ ਦੀ ਫਲਾਈਟ (Indigo Flight) ਨੰਬਰ 6 ਈ 1428 ਵਿੱਚ ਵਾਪਰੀ ਜੋ ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਸੀ। ਦੁਬਈ ਤੋਂ ਇਸ ਫਲਾਈਟ ਵਿੱਚ ਰਜਿੰਦਰ ਸਿੰਘ ਵੀ ਬੈਠਾ ਸੀ। ਉਸ ਨੇ ਫਲਾਈਟ ‘ਚ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਜ਼ਿਆਦਾ ਸੇਵਨ ਕਰਨ ਕਾਰਨ ਰਜਿੰਦਰ ਸਿੰਘ ਆਪਣਾ ਆਪਾ ਗੁਆ ਬੈਠਾ।

‘ਫਲਾਈਟ ‘ਚ ਮੁਲਜ਼ਮ ਨੇ ਰੌਲਾ ਵੀ ਪਾਇਆ’

ਇੰਡੀਗੋ ਏਅਰਲਾਈਨਜ਼ ਦੇ ਅਸਿਸਟੈਂਟ ਸਕਿਓਰਿਟੀ ਮੈਨੇਜਰ ਅਜੈ ਕੁਮਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਫਲਾਈਟ ਦੌਰਾਨ ਮੁਲਜ਼ਮਾਂ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿੱਚ ਰੌਲਾ ਵੀ ਪਾਇਆ।

ਅਦਾਲਤ ਨੇ ਮੁਲਜ਼ਮਾ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਪੁਲਿਸ ਨੇ ਸਹਾਇਕ ਸੁਰੱਖਿਆ ਮੈਨੇਜਰ ਅਜੈ ਕੁਮਾਰ ਦੀ ਸ਼ਿਕਾਇਤ ਤੇ ਕਾਰਵਾਈ ਕੀਤੀ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਅਤੇ 509 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ