Good News: ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਸਿੱਧੀ ਉਡਾਣ, ਏਅਰ ਏਸ਼ੀਆ-X 3 ਸਤੰਬਰ ਤੋਂ ਸ਼ੁਰੂ ਕਰੇਗੀ ਸੇਵਾਵਾਂ; ਹਫ਼ਤੇ ‘ਚ 4 ਦਿਨ ਹੋਵੇਗੀ ਫਲਾਈਟ

Updated On: 

12 Aug 2023 09:34 AM

ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਾਲੰਪੁਰ ਲਈ 3 ਸਤੰਬਰ ਤੋਂ ਸਿੱਧੀ ਉਡਾਣ ਸ਼ੁਰੂ ਹੋਵੇਗੀ। ਦੋਵਾਂ ਸ਼ਹਿਰਾਂ ਨੂੰ ਜੋੜਨ ਵਾਲੀ ਮਾਲਿੰਡੋ ਤੋਂ ਬਾਅਦ ਦੂਜੀ ਏਅਰਲਾਈਨ ਹੋਵੇਗੀ।

Good News: ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਸਿੱਧੀ ਉਡਾਣ, ਏਅਰ ਏਸ਼ੀਆ-X 3 ਸਤੰਬਰ ਤੋਂ ਸ਼ੁਰੂ ਕਰੇਗੀ ਸੇਵਾਵਾਂ; ਹਫ਼ਤੇ ਚ 4 ਦਿਨ ਹੋਵੇਗੀ ਫਲਾਈਟ

(Photo Credit- Twitter @Aviationa2z)

Follow Us On

ਅੰਮ੍ਰਿਤਸਰ ਨਿਊਜ਼। ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਾਲੰਪੁਰ ਲਈ ਏਅਰ ਏਸ਼ੀਆ-X ਸਿੱਧੀ ਉਡਾਣ ਸ਼ੁਰੂ ਕਰਨ ਜਾ ਰਿਹਾ ਹੈ। ਇਹ ਉਡਾਣ 3 ਸਤੰਬਰ ਨੂੰ ਅੰਮ੍ਰਿਤਸਰ ਤੋਂ ਸ਼ੁਰੂ ਹੋਣ ਵਾਲੀ ਹੈ। ਏਅਰਲਾਈਨਜ਼ ਨੇ ਇਸ ਦੀ ਆਨਲਾਈਨ ਬੁਕਿੰਗ (Online Booking) ਵੀ ਸ਼ੁਰੂ ਕਰ ਦਿੱਤੀ ਹੈ। ਏਅਰ ਏਸ਼ੀਆ-X ਦੋਵਾਂ ਸ਼ਹਿਰਾਂ ਨੂੰ ਜੋੜਨ ਵਾਲੀ ਮਾਲਿੰਡੋ ਤੋਂ ਬਾਅਦ ਦੂਜੀ ਏਅਰਲਾਈਨ ਬਣ ਗਈ ਹੈ।

ਅੰਮ੍ਰਿਤਸਰ ਹਵਾਈ ਅੱਡੇ ਤੋਂ ਇਹ ਉਡਾਣ ਹਫ਼ਤੇ ਵਿੱਚ ਚਾਰ ਦਿਨ ਐਤਵਾਰ, ਸੋਮਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਉਡਾਣ ਭਰੇਗੀ। ਇਹ ਫਲਾਈਟ ਅੰਮ੍ਰਿਤਸਰ (Amritsar) ਤੋਂ ਦੁਪਹਿਰ 1 ਵਜੇ ਦੇ ਕਰੀਬ ਰਵਾਨਾ ਹੋਵੇਗੀ, ਜੋ 5.50 ਘੰਟੇ ਦਾ ਸਫਰ ਕਰੇਗੀ ਅਤੇ ਭਾਰਤੀ ਸਮੇਂ ਅਨੁਸਾਰ ਸ਼ਾਮ 6.50 ਵਜੇ ਕੁਆਲਾਲੰਪੁਰ ‘ਚ ਉਤਰੇਗੀ।

ਹਫ਼ਤੇ ‘ਚ 4 ਦਿਨ ਹੋਵੇਗੀ ਫਲਾਈਟ

ਇਸੇ ਤਰ੍ਹਾਂ ਇਹ ਫਲਾਈਟ ਹਰ ਐਤਵਾਰ, ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਕੁਆਲਾਲੰਪੁਰ ਤੋਂ ਰਵਾਨਾ ਹੋਵੇਗੀ। ਇਹ ਫਲਾਈਟ ਕੁਆਲਾਲੰਪੁਰ ਤੋਂ ਰਾਤ 8.25 ‘ਤੇ ਰਵਾਨਾ ਹੋਵੇਗੀ, ਜੋ 5.55 ਘੰਟੇ ਦੇ ਸਫਰ ਤੋਂ ਬਾਅਦ ਰਾਤ 11.50 ‘ਤੇ ਅੰਮ੍ਰਿਤਸਰ ਉਤਰੇਗੀ।

ਪਿਛਲੇ ਸਾਲ ਮਾਲਿੰਡੋ ਦੀ ਫਲਾਈਟ ਹੋਈ ਸੀ ਸ਼ੁਰੂ

ਮਾਲਿੰਡੋ ਏਅਰਲਾਈਨਜ਼ ਨੇ ਵੀ ਪਿਛਲੇ ਸਾਲ ਸਤੰਬਰ ਵਿੱਚ ਹੀ ਅੰਮ੍ਰਿਤਸਰ-ਕੁਆਲਾਲੰਪੁਰ ਸਿੱਧੀ ਉਡਾਣ ਸ਼ੁਰੂ ਕੀਤੀ ਸੀ। ਇਹ ਉਡਾਣ (Flight) ਹਫ਼ਤੇ ਵਿੱਚ ਤਿੰਨ ਦਿਨ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਦੋਵਾਂ ਸ਼ਹਿਰਾਂ ਵਿਚਕਾਰ ਚੱਲਦੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ