Jathedar on Lynching: ਮਹਾਰਾਸ਼ਟਰ ‘ਚ ਸਿੱਖ ਨੌਜਵਾਨਾਂ ਦੇ ਕਤਲ ਦੀ ਜਾਂਚ ਕਰੇ ਐਸਜੀਪੀਸੀ, ਪੀੜਤ ਪਰਿਵਾਰ ਨੂੰ ਵੀ ਦੇਵੇ ਮਦਦ – ਜਥੇਦਾਰ

Updated On: 

31 May 2023 22:00 PM

ਜੱਥੇਦਾਰ ਨੇ ਕਿਹਾ ਕਿ ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂ ਤੇ ਧੱਬਾ ਹੈ, ਜਿਸ ਦੇ ਦੋਸ਼ੀ ਸਖ਼ਤ ਸਜ਼ਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲਿਸ ਇਸ ਘਟਨਾ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੇ ਮਿਸਾਲੀ ਸਜ਼ਾ ਯਕੀਨੀ ਬਣਾਵੇ।

Jathedar on Lynching: ਮਹਾਰਾਸ਼ਟਰ ਚ ਸਿੱਖ ਨੌਜਵਾਨਾਂ ਦੇ ਕਤਲ ਦੀ ਜਾਂਚ ਕਰੇ ਐਸਜੀਪੀਸੀ, ਪੀੜਤ ਪਰਿਵਾਰ ਨੂੰ ਵੀ ਦੇਵੇ ਮਦਦ - ਜਥੇਦਾਰ

ਗਿਆਨੀ ਹਰਪ੍ਰੀਤ ਸਿੰਘ

Follow Us On

Jathedar on Sikh Boy Mob Lynching: ਮਹਾਰਾਸ਼ਟਰ ਦੇ ਪਰਭਨੀ ਵਿੱਚ ਨਾਬਾਲਗ ਸਿੱਖ ਨੌਜਵਾਨ ਨੂੰ ਬੱਕਰਾ ਚੋਰ ਸਮਝ ਕੇ ਮੌਬ ਲਿੰਚਿੰਗ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜੱਥੇਦਾਰ ਨੇ ਕਿਹਾ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਤਿੰਨ ਸਿੱਖ ਬੱਚਿਆ ਨੂੰ ਭੀੜ ਨੇ ਬੂਰ ਵਾਂਗ ਕੁੱਟ ਦਿੱਤਾ। ਇਨ੍ਹਾਂ ਵਿਚੋਂ ਇੱਕ ਬੱਚੇ ਦੀ ਮੌਤ ਹੋ ਗਈ ਹੈ, ਜਦਕਿ ਦੋ ਬੁਰੀ ਤਰ੍ਹਾਂ ਨਾਲ ਜਖ਼ਮੀ ਹਨ।

ਜੱਥਦਾਰ ਨੇ ਕਿਹਾ ਕੀ ਇੱਕ ਬੱਚਾ ਬਹੁਤ ਹੀ ਗੰਭੀਰ ਸਥਿਤੀ ਵਿਚ ਹੈ ਜਿਸ ਨੂੰ ਨਾਂਦੇੜ ਸਾਹਿਬ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਭਾਰਤ ਵਿਚ ਘਟ ਗਿਣਤੀ ਉਤੇ ਇਹ ਹਮਲੇ ਚਿੰਤਾਜਨਕ ਹੈ। ਜੱਥੇਦਾਰ ਨੇ ਕਿਹਾ ਭਾਰਤ ਸਰਕਾਰ ਨੂੰ ਘਟ ਗਿਣਤੀ ਦੀ ਜਾਣ ਮਾਲ ਦੀ ਰਾਖੀ ਸਰਕਾਰ ਦਾ ਫਰਜ ਹੈ। ਇਸਦੇ ਲਈ ਸਰਕਾਰ ਜਿੰਮੇਵਾਰ ਹੈ। ਜਥੇਦਾਰ ਨੇ ਮੰਗ ਕੀਤੀ ਕਿ ਅਜਿਹੇ ਲੋਕਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ – ਜੱਥੇਦਾਰ

ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਗਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਪਣਾ ਇਕ ਵਫ਼ਦ ਉਥੇ ਭੇਜਣਾ ਚਾਹੀਦਾ ਹੈ ਉੱਥੇ ਜਾ ਕੇ ਪੀੜਤ ਪਰਿਵਾਰ ਦੀ ਮਦਦ ਕਰੇ ਅਤੇ ਸਰਕਾਰ ਕੋਲੋਂ ਉਨ੍ਹਾਂ ਨੂੰ ਨਿਆ ਦੁਆਵੇ। ਉੱਧਰ, ਅਕਾਲੀ ਦੱਲ ਨੇ ਵੀ ਇਨ੍ਹਾਂ ਬੱਚਿਆਂ ਲਈ ਨਿਆ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ, ਇਸ ਘਟਨਾ ਵਿਚ ਕਿਰਪਾਲ ਸਿੰਘ ਨਾਮੀ ਸਿੱਖ ਨੌਜਨਾਨ ਦੀ ਮੌਤ ਹੋ ਗਈ ਹੈ, ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਅਤੇ ਅਰੁਣ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। ਜੱਥੇਦਾਰ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਪੂਰੇ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ।

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਮੁਤਾਬਕ, ਪੀੜਤ ਸਿੱਖ ਨੌਜਵਾਨਾਂ ਦੇ ਪਰਿਵਾਰ ਸੂਰ ਪਾਲਣ ਦਾ ਕੰਮ ਕਰਦੇ ਹਨ। ਗਲਤੀ ਨਾਲ ਇਨ੍ਹਾਂ ਦੇ ਸੂਰ ਉਸ ਨੇੜਲੇ ਪਿੰਡ ਵਿੱਚ ਵੜ੍ਹ ਗਏ, ਜਿੱਥੇ ਮੁਸਲਮਾਨ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਰਹਿੰਦੇ ਹਨ। ਇਹ ਲੋਕ ਸੂਰ ਨੂੰ ਚੰਗਾ ਨਹੀਂ ਸਮਝਦੇ, ਜਿਸਦੇ ਚਲਦੇ ਇਨ੍ਹਾ ਦੀ ਨੌਜਵਾਨਾਂ ਦੀ ਤਕਰਾਰ ਹੋ ਗਈ ਅਤੇ ਨੌਬਤ ਕੁੱਟਮਾਰ ਤੱਕ ਪਹੁੰਚ ਗਈ। ਇਸ ਦੌਰਾਨ ਉਹਨਾਂ ਮੁਸਲਮਾਨਾਂ ਨੇ ਇਨ੍ਹਾਂ ਨੌਜਵਾਨਾਂ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ, ਜਿਸ ਵਿੱਚ ਇਕ ਦੀ ਮੌਤ ਹੋ ਗਈ ਹੈ, ਜਦਕਿ ਬਾਕੀ ਦੋ ਗੰਭੀਰ ਰੂਪ ਵਿੱਚ ਹਸਪਤਾਲ ਵਿੱਚ ਦਾਖਲ ਹਨ।

ਦੱਸ ਦੇਈਏ ਕਿ ਕੁੱਟਮਾਰ ਦੌਰਾਨ ਭੀੜ ਨੇ ਵੀਡੀਓ ਵੀ ਬਣਾਈ ਹੈ। ਫਿਲਹਾਲ ਪੁਲਿਸ ਨੇ 9 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਿਸ ਵਿੱਚ ਚਾਰ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ