110 ਗ੍ਰਾਮ ਹੈਰੋਇਮ ਸਣੇ ਅਕਾਲੀ ਆਗੂ ਤੇਜਬੀਰ ਸਿੰਘ ਗ੍ਰਿਫਤਾਰ, ਰਿਮਾਂਡ ਹਾਸਿਲ ਕਰਕੇ ਮੁਲਜ਼ਮ ਤੋਂ ਹੋਵੇਗੀ ਪੁੱਛਗਿੱਛ, ਅੰਮ੍ਰਿਤਸਰ ਸੀਆਈਏ ਨੇ ਕੀਤੀ ਕਾਰਵਾਈ
ਗ੍ਰਿਫਤਾਰ ਮੁਲਜ਼ਮ ਤੋਂ ਪਹਿਲਾਂ ਵੀ 100 ਗ੍ਰਾਮ ਹੈਰੋਇਨ, ਇੱਕ ਕਾਰ ਅਤੇ 3 ਲੱਖ ਰੁਪਏ ਦੀ ਡ੍ਰੱਗ ਮਨੀ ਬਰਾਮਦ ਕੀਤੀ ਜਾ ਚੁੱਕੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ਼ ਅਮਨਦੀਪ ਸਿੰਘ ਨੇ ਇਹ ਜਾਣਕਾਰੀ ਦਿੱਤੀ
ਪੰਜਾਬ ਨਿਊਜ। ਪੰਜਾਬ ਸਰਕਾਰ ਨਸ਼ਾ ਖਤਮ ਕਰਨ ਨੂੰ ਲੈ ਕੇ ਤੇਜੀ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਇਸ ਮਾਮਲੇ ਵਿੱਚ ਕਈ ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਸੀਐੱਮ ਦੇ ਸਿੱਧੇ ਆਦੇਸ਼ ਨਸ਼ਾ ਦੀ ਤਸਕਰੀ ਕਰਨ ਵਾਲਾ ਜਿਸ ਪਾਰਟੀ ਦਾ ਮਰਜ਼ੀ ਆਗੂ ਹੋਵੇ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ। ਤੇ ਹੁਣ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਇੱਕ ਅਕਾਲੀ ਆਗੂ (Akali leader) ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸਜੇ ਤਹਿਤ ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (SOI) ਦੇ ਅੰਮ੍ਰਿਤਸਰ ਦੇ ਸਾਬਕਾ ਜ਼ਿਲ੍ਹਾ ਮੁਖੀ ਤੇਜਬੀਰ ਸਿੰਘ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਪੁਲਿਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
ਕਾਊਂਟਰ ਇੰਟੈਲੀਜੈਂਸ (Counter Intelligence) ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਤਰਫੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 100 ਗ੍ਰਾਮ ਹੈਰੋਇਨ, ਇੱਕ ਕਾਰ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਵੀ ਜ਼ਬਤ ਕੀਤੀ ਜਾ ਚੁੱਕੀ ਹੈ।
ਇਸ ਮਾਮਲੇ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ