ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritsar Blast Case: ਅੰਮ੍ਰਿਤਸਰ ‘ਚ 5 ਦਿਨਾਂ ‘ਚ ਹੋਏ 3 ਧਮਾਕਿਆਂ ਪਿੱਛੇ ਅੰਮ੍ਰਿਤਪਾਲ ਸਿੰਘ ਦਾ ਲਿੰਕ, ਮੁਲਜ਼ਮਾਂ ਤੋਂ ਬਰਾਮਦ ਹੋਇਆ ਪੱਤਰ

Amritsar Blast Case: ਪੰਜਾਬ ਦੇ ਅੰਮ੍ਰਿਤਸਰ 'ਚ ਸਥਿਤ ਹਰਿਮੰਦਰ ਸਾਹਿਬ ਕੰਪਲੈਕਸ 'ਚ ਹੋਏ ਬੰਬ ਧਮਾਕੇ 'ਚ ਵੱਡਾ ਖੁਲਾਸਾ ਹੋਇਆ ਹੈ। ਇਸ ਸਬੰਧ ਵਿੱਚ ਗ੍ਰਿਫਤਾਰ ਮੁਲਜ਼ਮਾਂ ਤੋਂ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਲਿਖਿਆ ਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਉਹ ਖਫਾ ਹਨ, ਜਿਸਨੂੰ ਤਰੁੰਤ ਰਿਹਾਅ ਕੀਤਾ ਜਾਵੇ।

Follow Us
lalit-sharma
| Updated On: 12 May 2023 20:55 PM

Amritsar Blast: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੇ ਸਮਰਥਕ ਪੰਜਾਬ ‘ਚ ਛੋਟੇ-ਮੋਟੇ ਹਮਲਿਆਂ ਨੂੰ ਅੰਜਾਮ ਦੇ ਰਹੇ ਹਨ। ਪਿਛਲੇ ਪੰਜ ਦਿਨਾਂ ਵਿੱਚ ਇੱਥੇ ਤਿੰਨ ਘੱਟ ਤੀਬਰਤਾ ਵਾਲੇ ਧਮਾਕੇ ਹੋਏ ਹਨ। ਸੂਤਰ ਨੇ ਦੱਸਿਆ ਕਿ ਸਥਾਨਕ ਪੱਧਰ ‘ਤੇ ਅੱਤਵਾਦੀ ਮਾਡਿਊਲ ਖੜ੍ਹਾ ਕਰਨ ਵਾਲਾ ਅਜ਼ਾਦਬੀਰ ਅਤੇ ਉਸ ਦਾ ਸਾਥੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਨਾਰਾਜ਼ ਸਨ। ਉਹ ਇੱਥੇ ਬਲਾਸਟ ਕਰਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਸੂਤਰਾਂ ਦੀ ਮੰਨੀਏ ਤਾਂ ਅੰਮ੍ਰਿਤਪਾਲ ‘ਤੇ ਕੀਤੀ ਗਈ ਕਾਰਵਾਈ ਦੇ ਜਵਾਬ ‘ਚ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਬਲਾਸਟ ਕਰਕੇ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚੀ ਗਈ ਸੀ। ਇਨ੍ਹਾਂ ਧਮਾਕਿਆਂ ਪਿੱਛੇ ਅੰਮ੍ਰਿਤਪਾਲ ਸਿੰਘ ਅਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੈਰੋਕਾਰਾਂ ਦਾ ਹੱਥ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨਾਲ ਨਾ ਸਿਰਫ ਸਥਾਨਕ ਪੱਧਰ ‘ਤੇ ਉਸ ਦੇ ਸਮਰਥਕ, ਸਗੋਂ ਦੁਨੀਆ ਭਰ ਦੇ ਖਾਲਿਸਤਾਨ ਸਮਰਥਕ ਗੁੱਸੇ ‘ਚ ਹਨ। ਅੰਮ੍ਰਿਤਪਾਲ ਸਿੰਘ ਇਸ ਸਮੇਂ ਆਸਾਮ ਦੀ ਜੇਲ੍ਹ ਵਿੱਚ ਬੰਦ ਹੈ।

ਅੰਮ੍ਰਿਤਸਰ ਬੰਬ ਧਮਾਕੇ ਮਾਮਲੇ ‘ਚ 5 ਗ੍ਰਿਫਤਾਰ

ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਹੋਏ ਧਮਾਕੇ ‘ਤੇ ਪੰਜਾਬ ਦੇ ਡੀਜੀਪੀ ਨੇ ਦੱਸਿਆ ਕਿ ਹੁਣ ਤੱਕ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੱਕ ਟਵੀਟ ਵਿੱਚ ਉਨ੍ਹਾਂ ਕਿਹਾ ਕਿ ਧਮਕੀ ਦਾ ਰਹੱਸ ਸਾਹਮਣੇ ਆ ਗਿਆ ਹੈ। ਮੁਲਜ਼ਮਾਂ ਨੂੰ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਕਾਬੂ ਕਰ ਲਿਆ ਗਿਆ ਹੈ। ਆਜ਼ਾਦਵੀਰ ਸਿੰਘ, ਅਮਰੀਕ ਸਿੰਘ, ਸਾਹਿਬ ਸਿੰਘ, ਹਰਜੀਤ ਸਿੰਘ ਅਤੇ ਧਰਮਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿਚੋਂ ਆਜ਼ਾਦਵੀਰ ਅਤੇ ਅਮਰੀਕ ਧਮਾਕੇ ਦੇ ਮੁੱਖ ਸਾਜ਼ਿਸ਼ਕਰਤਾ ਸਨ। ਇਨ੍ਹਾਂ ਤੋਂ ਇਲਾਵਾ ਵਿਸਫੋਟਕ ਮੁਹੱਈਆ ਕਰਵਾਉਣ ਵਾਲੇ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਤਿੰਨ ਧਮਾਕੇ

ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਆਖਰੀ ਧਮਾਕਾ 10 ਮਈ ਦੀ ਦੇਰ ਰਾਤ ਨੂੰ ਹੋਇਆ ਸੀ। ਪੁਲਿਸ ਮੁਤਾਬਕ ਧਮਾਕੇ ਵਿੱਚ ਪਟਾਕਿਆਂ ਵਾਲੇ ਬਾਰੂਦ ਦੀ ਵਰਤੋਂ ਕੀਤੀ ਗਈ ਸੀ। ਪਹਿਲਾ ਧਮਾਕਾ 6 ਨੂੰ ਅਤੇ ਦੂਜਾ ਧਮਾਕਾ 8 ਮਈ ਨੂੰ ਹੋਇਆ ਸੀ। ਧਮਾਕਿਆਂ ਦੇ ਪੈਟਰਨ ਤੋਂ ਲੱਗਦਾ ਹੈ ਕਿ ਅੰਮ੍ਰਿਤਪਾਲ ਦੇ ਸਮਰਥਕ ਹਰ ਦੋ ਦਿਨ ਬਾਅਦ ਇਕ ਧਮਾਕੇ ਦੀ ਯੋਜਨਾ ਬਣਾ ਰਹੇ ਸਨ। ਇਹ ਧਮਾਕੇ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਹੋਏ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਅਤੇ ਪੰਜਾਬ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh...