Subscribe to
Notifications
Subscribe to
Notifications
Amritsar Blast: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੇ ਸਮਰਥਕ ਪੰਜਾਬ ‘ਚ ਛੋਟੇ-ਮੋਟੇ ਹਮਲਿਆਂ ਨੂੰ ਅੰਜਾਮ ਦੇ ਰਹੇ ਹਨ। ਪਿਛਲੇ ਪੰਜ ਦਿਨਾਂ ਵਿੱਚ ਇੱਥੇ ਤਿੰਨ ਘੱਟ ਤੀਬਰਤਾ ਵਾਲੇ ਧਮਾਕੇ ਹੋਏ ਹਨ। ਸੂਤਰ ਨੇ ਦੱਸਿਆ ਕਿ ਸਥਾਨਕ ਪੱਧਰ ‘ਤੇ ਅੱਤਵਾਦੀ ਮਾਡਿਊਲ ਖੜ੍ਹਾ ਕਰਨ ਵਾਲਾ ਅਜ਼ਾਦਬੀਰ ਅਤੇ ਉਸ ਦਾ ਸਾਥੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਨਾਰਾਜ਼ ਸਨ। ਉਹ ਇੱਥੇ ਬਲਾਸਟ ਕਰਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਸੂਤਰਾਂ ਦੀ ਮੰਨੀਏ ਤਾਂ ਅੰਮ੍ਰਿਤਪਾਲ ‘ਤੇ ਕੀਤੀ ਗਈ ਕਾਰਵਾਈ ਦੇ ਜਵਾਬ ‘ਚ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਬਲਾਸਟ ਕਰਕੇ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚੀ ਗਈ ਸੀ। ਇਨ੍ਹਾਂ ਧਮਾਕਿਆਂ ਪਿੱਛੇ ਅੰਮ੍ਰਿਤਪਾਲ ਸਿੰਘ ਅਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੈਰੋਕਾਰਾਂ ਦਾ ਹੱਥ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨਾਲ ਨਾ ਸਿਰਫ ਸਥਾਨਕ ਪੱਧਰ ‘ਤੇ ਉਸ ਦੇ ਸਮਰਥਕ, ਸਗੋਂ ਦੁਨੀਆ ਭਰ ਦੇ ਖਾਲਿਸਤਾਨ ਸਮਰਥਕ ਗੁੱਸੇ ‘ਚ ਹਨ। ਅੰਮ੍ਰਿਤਪਾਲ ਸਿੰਘ ਇਸ ਸਮੇਂ ਆਸਾਮ ਦੀ ਜੇਲ੍ਹ ਵਿੱਚ ਬੰਦ ਹੈ।
ਅੰਮ੍ਰਿਤਸਰ ਬੰਬ ਧਮਾਕੇ ਮਾਮਲੇ ‘ਚ 5 ਗ੍ਰਿਫਤਾਰ
ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਹੋਏ ਧਮਾਕੇ ‘ਤੇ ਪੰਜਾਬ ਦੇ ਡੀਜੀਪੀ ਨੇ ਦੱਸਿਆ ਕਿ ਹੁਣ ਤੱਕ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੱਕ ਟਵੀਟ ਵਿੱਚ ਉਨ੍ਹਾਂ ਕਿਹਾ ਕਿ ਧਮਕੀ ਦਾ ਰਹੱਸ ਸਾਹਮਣੇ ਆ ਗਿਆ ਹੈ। ਮੁਲਜ਼ਮਾਂ ਨੂੰ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਕਾਬੂ ਕਰ ਲਿਆ ਗਿਆ ਹੈ। ਆਜ਼ਾਦਵੀਰ ਸਿੰਘ, ਅਮਰੀਕ ਸਿੰਘ, ਸਾਹਿਬ ਸਿੰਘ, ਹਰਜੀਤ ਸਿੰਘ ਅਤੇ ਧਰਮਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿਚੋਂ ਆਜ਼ਾਦਵੀਰ ਅਤੇ ਅਮਰੀਕ ਧਮਾਕੇ ਦੇ ਮੁੱਖ ਸਾਜ਼ਿਸ਼ਕਰਤਾ ਸਨ। ਇਨ੍ਹਾਂ ਤੋਂ ਇਲਾਵਾ ਵਿਸਫੋਟਕ ਮੁਹੱਈਆ ਕਰਵਾਉਣ ਵਾਲੇ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਤਿੰਨ ਧਮਾਕੇ
ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਆਖਰੀ ਧਮਾਕਾ 10 ਮਈ ਦੀ ਦੇਰ ਰਾਤ ਨੂੰ ਹੋਇਆ ਸੀ। ਪੁਲਿਸ ਮੁਤਾਬਕ ਧਮਾਕੇ ਵਿੱਚ ਪਟਾਕਿਆਂ ਵਾਲੇ ਬਾਰੂਦ ਦੀ ਵਰਤੋਂ ਕੀਤੀ ਗਈ ਸੀ। ਪਹਿਲਾ ਧਮਾਕਾ 6 ਨੂੰ ਅਤੇ ਦੂਜਾ ਧਮਾਕਾ 8 ਮਈ ਨੂੰ ਹੋਇਆ ਸੀ। ਧਮਾਕਿਆਂ ਦੇ ਪੈਟਰਨ ਤੋਂ ਲੱਗਦਾ ਹੈ ਕਿ ਅੰਮ੍ਰਿਤਪਾਲ ਦੇ ਸਮਰਥਕ ਹਰ ਦੋ ਦਿਨ ਬਾਅਦ ਇਕ ਧਮਾਕੇ ਦੀ ਯੋਜਨਾ ਬਣਾ ਰਹੇ ਸਨ। ਇਹ ਧਮਾਕੇ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਹੋਏ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਅਤੇ ਪੰਜਾਬ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ