Amritsar Blast: 7 ਦਿਨ ਦੀ ਪੁਲਿਸ ਰਿਮਾਂਡ ਤੇ ਅੰਮ੍ਰਿਤਸਰ ਧਮਾਕੇ ਦੇ ਸਾਰੇ ਮੁਲਜ਼ਮ, ਦੋ ਮੁਲਜ਼ਮਾਂ ਦੇ ਪਰਿਵਾਰਾਂ ਨੇ ਪੁਲਿਸ 'ਤੇ ਲਾਏ ਵੱਡੇ ਦੋਸ਼ Punjabi news - TV9 Punjabi

Amritsar Blast: 7 ਦਿਨ ਦੀ ਪੁਲਿਸ ਰਿਮਾਂਡ ਤੇ ਅੰਮ੍ਰਿਤਸਰ ਧਮਾਕੇ ਦੇ ਸਾਰੇ ਮੁਲਜ਼ਮ, ਦੋ ਮੁਲਜ਼ਮਾਂ ਦੇ ਪਰਿਵਾਰਾਂ ਨੇ ਪੁਲਿਸ ‘ਤੇ ਲਾਏ ਵੱਡੇ ਦੋਸ਼

Updated On: 

11 May 2023 19:59 PM

ਐਸਜੀਪੀਸੀ ਦੇ ਪ੍ਰਧਾਨ ਪ੍ਰੋਫੇਸਰ ਹਰਜੀਤ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਮੇਟੀ ਆਪਣੇ ਪੱਧਰ ਤੇ ਸ਼੍ਰੀ ਦਰਬਾਰ ਸਾਹਿਬ ਦੇ ਸੁਰੱਖਿਆ ਪ੍ਰਬੰਧ ਪੁਖ਼ਤਾ ਕਰੇਗੀ। ਨਾਲ ਹੀ ਉਨ੍ਹਾਂ ਸਰਕਾਰ ਪੁਲਿਸ ਦੇ ਕਾਰਜਸ਼ੈਲੀ ਤੇ ਵੀ ਸਵਾਲ ਚੁੱਕੇ ਹਨ।

Amritsar Blast: 7 ਦਿਨ ਦੀ ਪੁਲਿਸ ਰਿਮਾਂਡ ਤੇ ਅੰਮ੍ਰਿਤਸਰ ਧਮਾਕੇ ਦੇ ਸਾਰੇ ਮੁਲਜ਼ਮ, ਦੋ ਮੁਲਜ਼ਮਾਂ ਦੇ ਪਰਿਵਾਰਾਂ ਨੇ ਪੁਲਿਸ ਤੇ ਲਾਏ ਵੱਡੇ ਦੋਸ਼
Follow Us On

ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਵਿੱਚ ਸ਼੍ਰੀ ਦਰਬਾਰ ਸਾਹਿਬ ਨੇੜੇ ਹੋਏ ਧਾਮਾਕੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਸੁਣਵਾਈ ਤੋਂ ਬਾਅਦ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ 7 ਦਿਨਾਂ ਲਈ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਪੁਲਿਸ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਕੱਈ ਵਡੇ ਖੁਲਾਸੇ ਹੋ ਸਕਦੇ ਨੇ।

ਗ੍ਰਿਫਤਾਰ ਮੁਲਜਮਾਂ ਚੋਂ ਹਰਜੀਤ ਸਿੰਘ ਤੇ ਧਰਮਿੰਦਰ ਆਪਸ ਵਿਚ ਰਿਸ਼ਤੇਦਾਰ ਹਨ ਹਰਜੀਤ ਸਿੰਘ ਧਰਮਿੰਦਰ ਦਾ ਸਾਲਾ ਹੈ ਇੱਸ ਮੋਕੇ ਇਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਮੀਡਿਆ ਨਾਲ਼ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਬੱਚੇ ਬੇਕਸੂਰ ਹਨ ਇਨ੍ਹਾਂ ਨੇ ਕੋਈ ਗੁਨਾਹ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਵਾਰਵਾਰ ਸਵੇਰੇ 6 ਵਜੇ ਦੇ ਕਰੀਬ ਕੁੱਝ ਪੁਲੀਸ ਵਾਲੇ ਉਨ੍ਹਾਂ ਘਰ ਆਏ ਅਤੇ ਕਿਹਾ ਕਿ ਉਹ ਧਰਮਿੰਦਰ ਨੂੰ ਸ਼ੱਕ ਦੇ ਤੋਰ ਤੇ ਲੈਕੇ ਜਾ ਰਹੇ ਹਨ। ਜਿਸ ਤੋਂ ਬਾਅਦ ਉਸਦਾ ਸਾਲਾ ਹਰਜੀਤ ਸਿੰਘ ਵੀ ਉਸਦੇ ਮਗਰ ਚਲਾ ਗਿਆ। ਪੁਲੀਸ ਨੇ ਉਨ੍ਹਾਂ ਦੋਵਾਂ ਖ਼ਿਲਾਫ ਦੇ ਕੇਸ ਦਰਜ ਕਰ ਦਿੱਤਾ, ਜੋਕੀ ਪੂਰੀ ਤਰ੍ਹਾਂ ਨਾਲ ਝੂੱਠ ਹੈ।

ਮੁਲਜ਼ਮਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਦਾ ਕੋਈ ਕਸੂਰ ਨਹੀਂ, ਉਹ ਬੇਕਸੂਰੇ ਹਨ। ਉਹ ਤਾਂ ਕਿੰਨੇ ਦਿਨ ਹੋਗੇ ਘਰੋਂ ਬਾਹਰ ਹੀ ਨਹੀਂ ਨਿਕਲੇ। ਉਹ ਸ਼ਰਾਬ ਪੀ ਕੇ ਘਰੇ ਹੀ ਸੁੱਤੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਧਰਮਿੰਦਰ ਈ ਰਿਕਸ਼ਾ ਚਲਾਉਂਦਾ ਹੈ।ਉਸ ਦੀਆਂ ਦੋ ਛੋਟੀਆਂ ਕੁੜੀਆਂ ਹਨ। ਉਸਨੂੰ ਕੁੱਝ ਨਹੀਂ ਪਤਾ। ਉੱਧਰ ਹਰਜੀਤ ਸਿੰਘ ਦੀ ਮਾਤਾ ਨੇ ਦੱਸਿਆ ਕਿ ਹਰਜੀਤ ਸਿੰਘ ਦੀ ਪਤਨੀ ਦੀ ਮੌਤ ਤੋਂ ਬਾਅਦ ਉਹ ਵੀ ਸਾਰਾ ਦਿਨ ਸ਼ਰਾਬ ਪੀ ਕੇ ਘਰ ਵਿੱਚ ਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਕੋਲੋ ਇਨ੍ਹਾ ਦੀ ਰਿਹਾਈ ਦੀ ਮੰਗ ਕਰਦੇ ਹਨ।

ਡੀਜੀਪੀ ਨੇ ਦਿੱਤੀ ਸੀ ਮੁਲਜ਼ਮਾਂ ਬਾਰੇ ਸਾਰੀ ਜਾਣਕਾਰੀ

ਇਸ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਪੂਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ (DGP Gaurav Yadav) ਨੇ ਇਸ ਮਾਮਲੇ ਦੀ ਮੀਡੀਆ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਸੀ। ਡੀਜੀਪੀ ਨੇ ਦੱਸਿਆ ਕਿ ਧਮਾਕੇ ਦੇ ਤਿੰਨੋਂ ਮਾਮਲਿਆਂ ‘ਚ ਗ੍ਰਿਫ਼ਤਾਰ ਪੰਜ ਮੁਲਜ਼ਮਾਂ ਦੇ ਨਾਂ ਅਜਾਦ ਵੀਰ ਸਿੰਘ, ਅਮਰੀਕ ਸਿੰਘ , ਸਾਹਿਬ ਸਿੰਘ ਉਰਫ ਸਾਬਾ, ਹਰਜੀਤ ਸਿੰਘ ਅਤੇ ਧਰਮਿੰਦਰ ਸਿੰਘ ਹਨ। ਡੀਜੀਪੀ ਨੇ ਦੱਸਿਆ ਕਿ ਅਜਾਦ ਵੀਰ ਸਿੰਘ ਅਤੇ ਅਮਰੀਕ ਸਿੰਘ ਨੇ ਸਰਾਂ ਦੇ ਬਾਥਰੂਮ ਵਿੱਚ ਆਈਡੀ ਅਸੈਂਬਲ ਕੀਤੇ ਸਨ। ਡੀਜੀਪੀ ਨੇ ਦੱਸਿਆ ਕਿ ਹਰਜੀਤ ਸਿੰਘ ਪਟਾਕੇ ਬਣਾਉਣ ਦਾ ਕੰਮ ਕਰਦਾ ਹੈ ਅਤੇ ਉਸ ਕੋਲ ਇਸਦਾ ਲਾਇਸੰਸ ਵੀ ਹੈ।

ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਮੁਲਜਮਾਂ ਦੇ ਨਾਲ-ਨਾਲ ਇੱਕ ਔਰਤ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ਕੋਲੋਂ ਹਾਲੇ ਪੁੱਛਗਿੱਛ ਜਾਰੀ ਹੈ, ਜਿਸਤੋਂ ਬਾਅਦ ਹੀ ਸਾਫ਼ ਹੋ ਸਕੇਗਾ ਕਿ ਉਸਦੀ ਇਨ੍ਹਾਂ ਧਮਾਕਿਆਂ ਵਿੱਕ ਕੀ ਭੂਮਿਕਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜਮਾਂ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਧਮਾਕਿਆਂ ਦੇੇ ਪਿੱਛੇ ਉਨ੍ਹਾਂ ਦਾ ਮਕਸਦ ਕੀ ਸੀ। ਕਿਸਨੇ ਉਨ੍ਹਾਂ ਨੂੰ ਧਮਾਕਾਖੇਜ਼ ਸਮੱਗਰੀ ਉਪਲੱਬਧ ਕਰਵਾਈ ਸੀ। ਨਾਲ ਹੀ ਇਸ ਗੱਲ ਦਾ ਵੀ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਸਾਰਿਆਂ ਦਾ ਬਾਹਰ ਬੈਠੇ ਦੇਸ਼ ਵਿਰੋਧੀ ਅਨਸਰਾਂ ਨਾਲ ਕੋਈ ਸਬੰਧ ਹੈ ਜਾਂ ਨਹੀਂ।

ਜਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ ਸ਼੍ਰੀ ਦਰਬਾਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿੱਚ 6 ਮਈ ਨੂੰ ਪਹਿਲਾਂ ਧਮਾਕਾ ਹੋਇਆ ਸੀ। ਦੂਜਾ ਧਮਾਕਾ 8 ਮਈ ਨੂੰ ਅਤੇ ਤੀਜਾ ਧਮਾਕਾ ਬੀਤੀ ਰਾਤ 12 ਵਜ ਕੇ 10 ਮਿਨਟ ਤੇ ਹੋਇਆ। ਤੀਜੇ ਧਮਾਕੇ ਤੋਂ ਬਾਅਦ ਐਸਜੀਪੀਸੀ ਦੇ ਸਹਿਯੋਗ ਨਾਲ ਅਤੇ ਕੈਮਰਿਆਂ ਦੀ ਮਦਦ ਨਾਲ ਸ਼ੱਕੀਆਂ ਨੂੰ ਤੁਰੰਤ ਫੜ ਲਿਆ ਗਿਆ।

ਫੋਰੈਂਸਿਕ ਟੀਮਾਂ ਨੇ ਲਏ ਹਨ ਸੈਂਪਲ

ਅੰਮ੍ਰਿਤਸਰ ਵਿੱਚ ਦੇਰ ਰਾਤ ਵਾਪਰੇ ਤੀਸਰੇ ਧਮਾਕੇ ਨੂੰ ਲੈ ਕੇ ਸਹਿਮ ਦਾ ਮਾਹੌਲ ਬਣ ਗਿਆ ਹੈ। ਅੱਜ ਫੋਰੈਂਸਿਕ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਧਮਾਕੇ ਵਾਲੀ ਥਾਂ ‘ਤੇ ਮੁੜ ਤੋਂ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮਾਂ ਨੇ ਘਟਨਾ ਵਾਲੀ ਥਾਂ ਤੋਂ ਟੁਕੜੀਆਂ ਦੇ ਸੈਂਪਲ ਇਕੱਠੇ ਕੀਤੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version