AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਪੁਲਿਸ ਨੇ ਬਲਾਈਂਡ ਮਰਡਰ ਦੀ ਗੁੱਥੀ ਸੁਲਝਾਉਣ ਦਾ ਕੀਤਾ ਦਾਅਵਾ, ਰੰਜਿਸ਼ ਸੀ ਕਤਲ ਦੀ ਵਜ੍ਹਾ, ਮੁਲਜ਼ਮ ਕਾਨਪੁਰ ਤੋਂ ਕਾਬੂ

Crime News : ਬੀਤੀ 29 ਜੂਨ ਨੂੰ ਮ੍ਰਿਤਕ ਸਾਹਿਲ ਆਪਣੇ ਦੋਸਤਾਂ ਨਾਲ ਖਾਣਾ ਖਾ ਕੇ ਪਰਤ ਰਿਹਾ ਸੀ। ਉਸੇ ਵੇਲ੍ਹੇ ਉਨ੍ਹਾਂ ਦੀ ਕਾਰ ਤੇ ਕੁਝ ਅਣਪਛਾਤੇ ਲੋਕਾਂ ਨੇ ਗੋਲੀਆਂ ਵਰ੍ਹਾ ਦਿੱਤੀਆਂ, ਜਿਸ ਤੋਂ ਬਾਅਦ ਇੱਕ ਗੱਡੀ ਨੂੰ ਚੀਰਦੀ ਹੋਈ ਅੰਦਰ ਸੀਟ ਤੇ ਬੈਠੇ ਸਾਹਿਲ ਦੀ ਵੱਖੀ ਵਿੱਚ ਜਾ ਲੱਗੀ ਸੀ।

ਅੰਮ੍ਰਿਤਸਰ 'ਚ ਪੁਲਿਸ ਨੇ ਬਲਾਈਂਡ ਮਰਡਰ ਦੀ ਗੁੱਥੀ ਸੁਲਝਾਉਣ ਦਾ ਕੀਤਾ ਦਾਅਵਾ, ਰੰਜਿਸ਼ ਸੀ ਕਤਲ ਦੀ ਵਜ੍ਹਾ, ਮੁਲਜ਼ਮ ਕਾਨਪੁਰ ਤੋਂ ਕਾਬੂ
lalit-sharma
| Updated On: 10 Jul 2023 18:37 PM IST
Share
Police Solved Blind Murder: ਪੰਜਾਬ ਦੇ ਅੰਮ੍ਰਿਤਸਰ ਵਿੱਚ 29 ਜੂਨ ਨੂੰ ਹੋਏ ਕਤਲ ਦੀ ਗੁੱਥੀ (Murder Case) ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੋਂ ਮੁਲਜ਼ਮ ਕਤਲ ਕਰਨ ਤੋਂ ਬਾਅਦ ਕਾਨਪੁਰ ਫਰਾਰ ਹੋ ਗਏ ਸਨ। ਕਾਨਪੁਰ ਪੁਲਿਸ ਦੀ ਮਦਦ ਨਾਲ ਤਿੰਨਾਂ ਨੂੰ ਫੜ ਕੇ ਅੰਮ੍ਰਿਤਸਰ ਲਿਆਂਦਾ ਗਿਆ ਅਤੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ। ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਅਤੇ ਏਸੀਪੀ ਉੱਤਰੀ ਵਵਿੰਦਰ ਖੋਸਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਕਮਲ ਕੁਮਾਰ, ਸਾਗਰ ਅਤੇ ਲਵਪ੍ਰੀਤ ਸਿੰਘ ਵਾਸੀ ਛੇਹਰਟਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕਤਲ ਕੀਤਾ ਗਿਆ ਸਾਹਿਲ ਕੁਮਾਰ ਉਸ ਦਾ ਸਾਥੀ ਸੀ ਅਤੇ ਡੀਜੇ ਦਾ ਕੰਮ ਕਰਦਾ ਸੀ। ਕੁਝ ਦਿਨ ਪਹਿਲਾਂ ਸਾਹਿਲ ਨਾਲ ਕਿਸੇ ਗੱਲ ਨੂੰ ਲੈ ਕੇ ਤਿੰਨਾਂ ਦਾ ਝਗੜਾ ਹੋ ਗਿਆ ਸੀ। 29 ਜੂਨ ਦੀ ਸ਼ਾਮ ਨੂੰ ਜਦੋਂ ਸਾਹਿਲ ਆਪਣੇ ਦੋਸਤਾਂ ਨਾਲ ਖਾਣਾ ਖਾ ਕੇ ਵਾਪਸ ਆ ਰਿਹਾ ਸੀ ਤਾਂ ਰਣਜੀਤ ਐਵੀਨਿਊ ਸਰੋਵਰ ਪੋਰਟੀਕੋ ਹੋਟਲ ਨੇੜੇ ਬਾਈਕ ਸਵਾਰ ਮੁਲਜ਼ਮਾਂ ਨੇ ਸਵਿਫਟ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਸਿੱਧੀ ਸਾਹਿਲ ਨੂੰ ਲੱਗੀ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਅਗਲੇ ਦਿਨ ਉਸ ਦੀ ਮੌਤ ਹੋ ਗਈ।

ਕਾਨਪੁਰ ਪੁਲਿਸ ਦੀ ਮਦਦ ਨਾਲ ਹੋਈ ਗ੍ਰਿਫਤਾਰੀ

ਪੁਲਿਸ ਨੇ ਦੱਸਿਆ ਕਿ ਦੋਸ਼ੀ ਅੰਮ੍ਰਿਤਸਰ ‘ਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕਾਨਪੁਰ ਭੱਜ ਗਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਮੁਲਜ਼ਮ ਦੇ ਕਾਨਪੁਰ ਵਿੱਚ ਹੋਣ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨਾਲ ਸੰਪਰਕ ਕੀਤਾ ਗਿਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...