ਅੰਮ੍ਰਿਤਸਰ ‘ਚ ਪੁਲਿਸ ਨੇ ਬਲਾਈਂਡ ਮਰਡਰ ਦੀ ਗੁੱਥੀ ਸੁਲਝਾਉਣ ਦਾ ਕੀਤਾ ਦਾਅਵਾ, ਰੰਜਿਸ਼ ਸੀ ਕਤਲ ਦੀ ਵਜ੍ਹਾ, ਮੁਲਜ਼ਮ ਕਾਨਪੁਰ ਤੋਂ ਕਾਬੂ
Crime News : ਬੀਤੀ 29 ਜੂਨ ਨੂੰ ਮ੍ਰਿਤਕ ਸਾਹਿਲ ਆਪਣੇ ਦੋਸਤਾਂ ਨਾਲ ਖਾਣਾ ਖਾ ਕੇ ਪਰਤ ਰਿਹਾ ਸੀ। ਉਸੇ ਵੇਲ੍ਹੇ ਉਨ੍ਹਾਂ ਦੀ ਕਾਰ ਤੇ ਕੁਝ ਅਣਪਛਾਤੇ ਲੋਕਾਂ ਨੇ ਗੋਲੀਆਂ ਵਰ੍ਹਾ ਦਿੱਤੀਆਂ, ਜਿਸ ਤੋਂ ਬਾਅਦ ਇੱਕ ਗੱਡੀ ਨੂੰ ਚੀਰਦੀ ਹੋਈ ਅੰਦਰ ਸੀਟ ਤੇ ਬੈਠੇ ਸਾਹਿਲ ਦੀ ਵੱਖੀ ਵਿੱਚ ਜਾ ਲੱਗੀ ਸੀ।
Police Solved Blind Murder: ਪੰਜਾਬ ਦੇ ਅੰਮ੍ਰਿਤਸਰ ਵਿੱਚ 29 ਜੂਨ ਨੂੰ ਹੋਏ ਕਤਲ ਦੀ ਗੁੱਥੀ (Murder Case) ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੋਂ ਮੁਲਜ਼ਮ ਕਤਲ ਕਰਨ ਤੋਂ ਬਾਅਦ ਕਾਨਪੁਰ ਫਰਾਰ ਹੋ ਗਏ ਸਨ। ਕਾਨਪੁਰ ਪੁਲਿਸ ਦੀ ਮਦਦ ਨਾਲ ਤਿੰਨਾਂ ਨੂੰ ਫੜ ਕੇ ਅੰਮ੍ਰਿਤਸਰ ਲਿਆਂਦਾ ਗਿਆ ਅਤੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ।
ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਅਤੇ ਏਸੀਪੀ ਉੱਤਰੀ ਵਵਿੰਦਰ ਖੋਸਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਕਮਲ ਕੁਮਾਰ, ਸਾਗਰ ਅਤੇ ਲਵਪ੍ਰੀਤ ਸਿੰਘ ਵਾਸੀ ਛੇਹਰਟਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕਤਲ ਕੀਤਾ ਗਿਆ ਸਾਹਿਲ ਕੁਮਾਰ ਉਸ ਦਾ ਸਾਥੀ ਸੀ ਅਤੇ ਡੀਜੇ ਦਾ ਕੰਮ ਕਰਦਾ ਸੀ। ਕੁਝ ਦਿਨ ਪਹਿਲਾਂ ਸਾਹਿਲ ਨਾਲ ਕਿਸੇ ਗੱਲ ਨੂੰ ਲੈ ਕੇ ਤਿੰਨਾਂ ਦਾ ਝਗੜਾ ਹੋ ਗਿਆ ਸੀ।
29 ਜੂਨ ਦੀ ਸ਼ਾਮ ਨੂੰ ਜਦੋਂ ਸਾਹਿਲ ਆਪਣੇ ਦੋਸਤਾਂ ਨਾਲ ਖਾਣਾ ਖਾ ਕੇ ਵਾਪਸ ਆ ਰਿਹਾ ਸੀ ਤਾਂ ਰਣਜੀਤ ਐਵੀਨਿਊ ਸਰੋਵਰ ਪੋਰਟੀਕੋ ਹੋਟਲ ਨੇੜੇ ਬਾਈਕ ਸਵਾਰ ਮੁਲਜ਼ਮਾਂ ਨੇ ਸਵਿਫਟ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਸਿੱਧੀ ਸਾਹਿਲ ਨੂੰ ਲੱਗੀ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਅਗਲੇ ਦਿਨ ਉਸ ਦੀ ਮੌਤ ਹੋ ਗਈ।
ਕਾਨਪੁਰ ਪੁਲਿਸ ਦੀ ਮਦਦ ਨਾਲ ਹੋਈ ਗ੍ਰਿਫਤਾਰੀ
ਪੁਲਿਸ ਨੇ ਦੱਸਿਆ ਕਿ ਦੋਸ਼ੀ ਅੰਮ੍ਰਿਤਸਰ ‘ਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕਾਨਪੁਰ ਭੱਜ ਗਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਮੁਲਜ਼ਮ ਦੇ ਕਾਨਪੁਰ ਵਿੱਚ ਹੋਣ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨਾਲ ਸੰਪਰਕ ਕੀਤਾ ਗਿਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ