Sri Akal Takht ਸਾਹਿਬ ਦੇ ਜਥੇਦਾਰ ਨੂੰ ਮਿਲੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਪੰਜਾਬ ਦੇ ਹਾਲਾਤਾਂ ‘ਤੇ ਹੋਈ ਚਰਚਾ!
Punjab Police ਦੇ DGP ਗੌਰਵ ਯਾਦਵ ਵੀ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਸਨ। ਡੀਜੀਪੀ ਨੇ ਕਿਹਾ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੀਕ ਹੈ ਤੇ ਕਿਸੇ ਵੀ ਬਾਹਰੀ ਤਾਕਤ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।
ਅੰਮ੍ਰਿਤਸਰ ਨਿਊਜ: ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸਚਖੰਡ ਸ੍ਰੀ ਹਰਿਮੰਦਰ ਸਹਿਬ ਵਿਖੇ ਮੱਥਾ ਟੇਕਿਆ ਤਾਂ ਇਸ ਮੌਕੇ ਉਨ੍ਹਾਂ ਨਾਲ ਮੌਜੂਦ ਰਹੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh) ਜੀ ਨਾਲ ਮੁਲਾਕਾਤ ਕੀਤੀ। ਆਪਣੀ ਇਸ ਮੁਲਾਕਾਤ ਦੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਜਥੇਦਾਰ ਸਾਹਿਬ ਨਾਲ ਮੁਲਾਕਾਤ ਨਹੀਂ ਹੋਈ ਸੀ, ਜਿਸ ਕਰਕੇ ਉਹ ਉਨ੍ਹਾਂ ਨੂੰ ਮਿਲਣ ਆਏ ਸਨ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੀ ਡਿਊਟੀ ਜੁਆਇੰਨ ਕੀਤੀ ਹੈ ਉਦੋਂ ਤੋਂ ਉਨ੍ਹਾਂ ਦੀ ਮੁਲਾਕਾਤ ਜਥੇਦਾਰ ਸਾਹਿਬ ਨਾਲ ਨਹੀਂ ਹੋਈ ਸੀ, ਇਸ ਲਈ ਉਹ ਉਨ੍ਹਾਂ ਨਾਲ ਮਿਲਣ ਆਏ ਸੇ। ਪਰ ਸੂਤਰਾਂ ਦੀ ਮੰਨੀਏ ਤਾਂ ਪੁਲਿਸ ਕਮਿਸ਼ਨਰ ਵੱਲੋ ਜੱਥੇਦਾਰ ਨਾਲ ਪੰਜਾਬ ਦੇ ਹਲਾਤ ਨੂੰ ਲੈਕੇ ਚਰਚਾ ਕੀਤੀ ਗਈ ਹੈ।
ਹੋਰ ਕਰੜੇ ਹੋਣਗੇ ਸੁਰੱਖਿਆ ਪ੍ਰਬੰਧ
ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕਿਹਾ ਡੀਜੀਪੀ ਗੌਰਵ ਯੌਦਵ ਵੱਲੋ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਉਹ ਇਨ੍ਹਾਂ ਇੰਤਜਾਮਾਂ ਤੋਂ ਬਹੁਤ ਖੁਸ਼ ਹਨ। ਉਨ੍ਹਾ ਭਰੋਸਾ ਦੁਆਇਆ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਵਿੱਚ ਹੋਰ ਵੀ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ