ਅਰਵਿੰਦ ਕੇਜਰੀਵਾਲ ਤੇ CM ਮਾਨ ਦੀ ਅੰਮ੍ਰਿਤਸਰ ‘ਚ ਰੈਲੀ, ਸਕੂਲ ਆਫ ਐਮੀਨੈਂਸ ਦੀ ਵੀ ਸੌਗਾਤ

Updated On: 

13 Sep 2023 14:01 PM

AAP ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਅੱਜ ਅੰਮ੍ਰਿਤਸਰ 'ਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਰੈਲੀ ਦੇ ਨਾਲ ਹੀ ਪੰਜਾਬ ਆਮ ਆਦਮੀ ਪਾਰਟੀ ਵੱਲੋਂ 2024 ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।

ਅਰਵਿੰਦ ਕੇਜਰੀਵਾਲ ਤੇ CM ਮਾਨ ਦੀ ਅੰਮ੍ਰਿਤਸਰ ਚ ਰੈਲੀ, ਸਕੂਲ ਆਫ ਐਮੀਨੈਂਸ ਦੀ ਵੀ ਸੌਗਾਤ
Follow Us On

ਅੰਮ੍ਰਿਤਸਰ ਨਿਊਜ਼। ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਵਿਸ਼ਾਲ ਰੈਲੀ ਦਾ ਆਯੋਜਨ ਕੀਤੀ ਜਾ ਰਿਹਾ ਹੈ। ਅੰਮ੍ਰਿਤਸਰ ਦੇ ਛੇਹਰਟਾ ਦੇ ਹਾਈਟੈਕ ਸਕੂਲ ਦਾ ਉਦਘਾਟਨ ਕੀਤਾ ਜਾਵੇਗਾ। AAP ਪੰਜਾਬ ਵੱਲੋਂ ਇਸ ਦੇ ਨਾਲ ਹੀ ਲੋਕ ਸਭਾ ਚੋਣਾਂ 2024 ਦੇ ਪ੍ਰਚਾਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਚੋਣ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਇਹ ਪਹਿਲੀ ਰੈਲੀ ਕਰਵਾਈ ਜਾਵੇਗੀ। ਇਸ ਰੈਲੀ AAP ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਪਹੁੰਚ ਰਹੇ ਹਨ।

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਗਰਾਊਂਡ ਵਿਖੇ 2024 ਚੋਣਾਂ ਨੂੰ ਲੈ ਕੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਸੁੰਦਰੀਕਰਨ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਰੈਲੀ ਵਾਲੀ ਥਾਂ ‘ਤੇ ਵੱਡਾ ਵਾਟਰ ਪਰੂਫ ਟੈਂਟ ਲਗਾਇਆ ਜਾ ਰਿਹਾ ਹੈ। ਇਸ ਰੈਲੀ ‘ਚ ਕਰੀਬ 50 ਹਜ਼ਾਰ ਲੋਕਾਂ ਦੇ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।

ਜਿਕਰਯੋਗ ਹੈ ਕਿ ਸਕੂਲ ਆਫ਼ ਐਮੀਨੈਂਸ ਛੇਹਰਟਾ ‘ਚ ਬਣਾਇਆ ਗਿਆ ਹੈ। ਲੋਕ ਨਿਰਮਾਣ ਵਿਭਾਗ ਅਤੇ ਨਗਰ ਸੁਧਾਰ ਟਰੱਸਟ ਨੂੰ ਇਸ ਸਕੂਲ ਦੀ ਇਮਾਰਤ ਨੂੰ ਸੁਧਾਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।

ਭਲਕੇ ਜਲੰਧਰ ‘ਚ ਸਰਕਾਰ-ਸਨਅਤਕਾਰਾਂ ਦੀ ਮੀਟਿੰਗ

ਸੂਬਾ ਸਰਕਾਰ ਵੱਖ-ਵੱਖ ਸ਼ਹਿਰਾਂ ਵਿੱਚ ਉਦਯੋਗਪਤੀਆਂ ਨਾਲ ਉਦਯੋਗਾਂ ਦੇ ਵਿਸਥਾਰ ਲਈ ਪ੍ਰੋਗਰਾਮ ਆਯੋਜਿਤ ਕਰਨ ਜਾ ਰਹੀ ਹੈ। ਇਸੇ ਲੜੀ ਤਹਿਤ ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ 14 ਸਤੰਬਰ ਨੂੰ ਜਲੰਧਰ ‘ਚ ਮੀਟਿੰਗ ਕਰਕੇ ਉਦਯੋਗਪਤੀਆਂ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਵੱਖ-ਵੱਖ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਨੀ ਹੈ। ਇਸ ਤੋਂ ਇਲਾਵਾ ਕਪੂਰਥਲਾ ਅਤੇ ਹੁਸ਼ਿਆਰਪੁਰ ਤੋਂ ਵੀ ਸਨਅਤਕਾਰ ਆਉਣਗੇ। ਜਲੰਧਰ ‘ਚ ਇੰਡਸਟਰੀ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ‘ਤੇ ਵਪਾਰੀ ਵੀ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰਨਗੇ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸਰਕਾਰੀ-ਸਨਅਤਕਾਰਾਂ ਦੀ ਮੀਟਿੰਗ ਤੋਂ ਪਹਿਲਾਂ ਉਦਯੋਗਪਤੀ ਜਥੇਬੰਦੀਆਂ ਦੇ ਮੈਂਬਰਾਂ ਨਾਲ ਬੈਠਕ ਕੀਤੀ।

ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੈਗਾ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਸ ਸਮਾਗਮ ਵਿੱਚ 300 ਤੋਂ ਵੱਧ ਉਦਯੋਗਪਤੀ ਹਿੱਸਾ ਲੈਣਗੇ।

Exit mobile version