13 ਸਤੰਬਰ ਨੂੰ ਪੰਜਾਬ ਆਉਣਗੇ ਕੇਜਰੀਵਾਲ, ਅੰਮ੍ਰਿਤਸਰ ‘ਚ ਸਿੱਖਿਆ ਖੇਤਰ ਨਾਲ ਜੁੜੀਆਂ ਸੇਵਾਵਾਂ ਦੀ ਕਰਨਗੇ ਸ਼ੁਰੂਆਤ

Updated On: 

08 Sep 2023 13:51 PM

ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਦੱਸਿਆ ਕਿ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਟਰਾਂਸਪੋਰਟ ਸੇਵਾ, ਸਕੂਲਾਂ ਵਿੱਚ ਸੁਰੱਖਿਆ ਮੁਲਾਜ਼ਮਾ ਦੀ ਤਾਇਨਾਤੀ ਦੀ ਸੇਵੀ ਦੇ ਨਾਲ-ਨਾਲ ਹੋਰ ਕਈ ਵੱਡੀਆਂ ਸੇਵਾਵਾਂ ਵੀ ਲੋਕ ਅਰਪਣ ਕਰਨਗੇ।

13 ਸਤੰਬਰ ਨੂੰ ਪੰਜਾਬ ਆਉਣਗੇ ਕੇਜਰੀਵਾਲ, ਅੰਮ੍ਰਿਤਸਰ ਚ ਸਿੱਖਿਆ ਖੇਤਰ ਨਾਲ ਜੁੜੀਆਂ ਸੇਵਾਵਾਂ ਦੀ ਕਰਨਗੇ ਸ਼ੁਰੂਆਤ
Follow Us On

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 13 ਸੰਤਬਰ ਨੂੰ ਪੰਜਾਬ ਆ ਰਹੇ ਹਨ। ਆਪਣੀ ਇਸ ਫੇਰੀ ਦੌਰਾਨ ਉਹ ਅੰਮ੍ਰਿਤਸਰ ਵਿੱਚ ਸਿੱਖਿਆ ਖੇਤਰ ਨਾਲ ਜੁੜੀਆਂ ਕਈ ਵੱਡੀਆਂ ਸੇਵਾਵਾਂ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੀ ਮੌਜੂਦ ਰਹਿਣਗੇ। ਉਨ੍ਹਾਂ ਦੇ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਜੋਰਾਂ-ਸ਼ੋਰਾਂ ਤੇ ਹਨ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਤਿਆਰਿਆਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਕੇਜਰੀਵਾਲ ਅਤੇ ਮੁੱਖ ਮੰਤਰੀ 13 ਤਰੀਕ ਨੂੰ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਟਰਾਂਸਪੋਰਟ ਸਰਵਿਸ, ਸਕੂਲਾਂ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਨ ਦੇ ਨਾਲ-ਨਾਲ ਹੋਰ ਕਈ ਵੱਡੀਆਂ ਸੇਵਾਵਾਂ ਦੀ ਵੀ ਸ਼ੁਰੂਆਤ ਕਰਨਗੇ।

ਡੀਸੀ ਤਲਵਾੜ ਨੇ ਕਿਹਾ ਕਿ ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਵੀ ਮੌਜੂਦ ਰਹਿਣਗੇ। ਸੀਐਮ ਮਾਨ ਇਸ ਦਿਨ ਛੇਹਰਟਾ ਵਿਖੇ ਸਥਿਤ ਸਕੂਲ ਆਫ ਐਮੀਨੈਂਸ ਵੀ ਜਾਣਗੇ। ਰਣਜੀਤ ਐਵੀਨਿਊ ਵਿਖੇ ਇੱਕ ਵੱਡੇ ਪ੍ਰੋਗਰਾਮ ਵਿੱਚ ਸਕੂਲੀ ਸਿੱਖਿਆ ਦੀਆਂ ਵੱਡੀਆਂ ਸੇਵਾਵਾਂ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਸਮਾਗਮ ਵਿੱਚ 40-50 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਸਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਡੀਸੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਅਧਿਕਾਰੀਆਂ ਨਾਲ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਪ੍ਰੋਗਰਾਮ ਵਿੱਚ ਆਉਣ ਵਾਲੇ ਹਰ ਪੰਜਾਬੀ ਦੀ ਸੁਰੱਖਿਆ ਅਤੇ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਨਿਰਵਿਘਨ ਪਹੁੰਚ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।