Shri Akal Takht Sahib ਪੁੱਜੇ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਜਤਾਈ ਚਿੰਤਾ
Daduwal ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਨੇ ਕੋਈ ਗੁਨਾਹ ਕੀਤਾ ਹੈ ਸੀ ਤੇ ਉਸ ਉੱਤੇ ਉੱਸੇ ਸਮੇਂ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ। ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

ਅਮ੍ਰਿਤਸਰ ਨਿਊਜ: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ (Baljit Singh Daduwal) ਸੋਮਵਾਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ (Shri Akaal Takht Sahib) ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਤੇ ਚਿੰਤਾ ਪ੍ਰਗਟਾਉਂਦਿਆਂ ਪੁਲਿਸ ਵੱਲੋਂ ਬੇਕਸੂਰ ਸਿੱਖ ਨੌਜਵਾਨਾਂ ਨੂੰ ਫੜੇ ਜਾਣ ਤੇ ਇਤਰਾਜ ਚੁੱਕਿਆ। ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਦੇ ਹਾਲਾਤ ਬਣੇ ਹੋਏ ਹਨ, ਉਹ ਬੜੇ ਚਿੰਤਾਜਨਕ ਹਨ। ਇਸ ਨੂੰ ਲੈ ਕੇ ਪੰਥ ਅਤੇ ਪੰਜਾਬ ਸਰਕਾਰ ਨੂੰ ਗੰਭੀਰਤਾ ਤੇ ਵਿਚਾਰ ਕਰਨਾ ਚਾਹੀਦਾ ਹੈ।
ਦਾਦੂਵਾਲ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਬੜਾ ਸੰਤਾਪ ਹੰਢਾਇਆ ਹੈ। ਅੰਮ੍ਰਿਤਪਾਲ ਸਿੰਘ ਦੇ ਮਾਮਲੇ ਚ ਪੰਜਾਬ ਦੀ ਪੁਲਿਸ ਜਿਹੜੇ ਬੇਕਸੂਰ ਨੌਜਵਾਨਾਂ ਦੀ ਫ਼ੜੋ-ਫ਼ੜਾਈ ਕਰ ਰਹੀ ਹੈ ਉਹ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਪੂਰੇ ਪੰਥ ਵਿੱਚ ਪੰਜਾਬ ਅਤੇ ਸੰਸਾਰ ਭਰ ਦੇ ਇੰਨਸਾਫ ਪਸੰਦ ਲੋਕ ਇਸਨੂੰ ਲੈ ਕੇ ਫਿਕਰਮੰਦ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਿਅਕਤੀ ਇਸ ਸਮੇਂ ਦਹਸ਼ਤ ਵਿਚ ਹੈ ਫਿਰ ਚਾਹੇ ਉਹ ਹਿੰਦੂ ਹੈ, ਮੁਸਲਮਾਨ ਹੈ ਜਾਂ ਫਿਰ ਸਿੱਖ ਹੈ। ਉਨ੍ਹਾਂ ਇਲਜਾਮ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ।