Operation Blue Star: ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਪਹਿਲਾਂ ਪੁਲਿਸ ਨੇ ਸੁਰੱਖਿਆ ਪ੍ਰਬੰਧ ਕੀਤੇ ਸਖਤ
6 ਜੂਨ ਨੂੰ ਮਨਾਈ ਜਾ ਰਹੀ ਹੈ ਸਾਕਾ ਨੀਲਾ ਤਾਰਾ ਦੀ ਬਰਸੀ, ਜਿਸ ਕਾਰਨ ਪੁਲਿਸ ਨੇ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਨੇ। ਥਾਂ-ਥਾਂ ਤੇ ਪੁਲਿਸ ਤੇ ਸੁਰੱਖਿਆ ਬਲਾਂ ਵੱਲੋਂ ਵਿਸ਼ੇਸ਼ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੇ ਜਰੀਏ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਅੰਮ੍ਰਿਤਸਰ ਵਿੱਚ ਪੁਲਿਸ ਵਲੋਂ ਜ਼ਗਾ ਜਗ੍ਹਾ ਤੇ ਕੀਤੀ ਗਈ ਵਿਸ਼ੇਸ਼ ਨਾਕੇਬੰਦੀ ਕੀਤੀ ਗਈ।

ਅੰਮ੍ਰਿਤਸਰ। ਅੰਮਿਤਸਰ 6 ਜੂਨ ਨੂੰ ਸਾਕਾ ਨੀਲਾ ਤਾਰਾ (Operation Blue Star) ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਹਰ ਥਾਂ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ, ਜਿੱਥੇ ਹਰ ਹਰਕਤ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਦਰਬਾਰ ਸਾਹਿਬ ਨੇੜੇ ਭਾਰੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਹੈ।
ਨਾਕਿਆਂ ਤੇ ਵੀ ਫੋਰਸ ਤਾਇਨਾਤ ਕੀਤੀ ਗਈ ਹੈ, ਸ਼ਹਿਰ ‘ਚ ਸੀ.ਸੀ.ਟੀ.ਵੀ ਕੈਮਰਿਆਂ ਨਾਲ ਵੀ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਅੰਮਿ੍ਤਸਰ ‘ਚ ਵਿਸ਼ੇਸ਼ ਤੌਰ ‘ਤੇ ਆਰ.ਏ.ਐਫ਼. ਸੀ.ਆਰ.ਪੀ.ਐਫ ਸਮੇਤ ਹੋਰਨਾਂ ਜ਼ਿਲ੍ਹਿਆਂ ਤੋਂ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ, ਖਾਸ ਕਰਕੇ ਪੂਰੇ ਅੰਮਿ੍ਤਸਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਫਲੈਗ ਮਾਰਚ ਕੀਤਾ ਜਾ ਰਿਹਾ ਹੈ | ਵੱਖ-ਵੱਖ ਥਾਵਾਂ ‘ਤੇ। ਨਾਕੇਬੰਦੀ ਕੀਤੀ ਗਈ ਹੈ।