AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬੀਐੱਸਐੱਫ ਨੇ ਮੁੜ ਕੀਤਾ ਪਾਕਿਸਤਾਨੀ ਡ੍ਰੋਨ ਬਰਾਮਦ, ਅੰਮ੍ਰਿਤਸਰ ਦੇ ਪਿੰਡ ਰਤਨ ਖੁਰਦ ‘ਚ ਤਲਾਸ਼ੀ ਮੁਹਿੰਮ ਚਲਾਈ

ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਹੁਣ ਮੁੜ ਬੀਐੱਸਐੱਫ ਨੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਤੋਂ ਪਾਕਿਸਾਤਨੀ ਡਰੋਨ ਬਰਾਮਦ ਕੀਤਾ। ਐਤਵਾਰ ਰਾਤ ਗਸ਼ਤ ਦੌਰਾਨ ਡ੍ਰੋਨ ਦੀ ਆਵਾਜ ਸੁਣਦੇ ਹੀ ਬੀਐੱਸਐੱਫ ਨੇ ਫਾਈਰਿੰਗ ਕੀਤੀ ਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ।

ਬੀਐੱਸਐੱਫ ਨੇ ਮੁੜ ਕੀਤਾ ਪਾਕਿਸਤਾਨੀ ਡ੍ਰੋਨ ਬਰਾਮਦ, ਅੰਮ੍ਰਿਤਸਰ ਦੇ ਪਿੰਡ ਰਤਨ ਖੁਰਦ 'ਚ ਤਲਾਸ਼ੀ ਮੁਹਿੰਮ ਚਲਾਈ
lalit-sharma
| Published: 07 Aug 2023 13:45 PM IST
Share
ਅੰਮ੍ਰਿਤਸਰ। ਪਾਕਿਸਤਾਨ ਡ੍ਰੋਨ ਰਾਹੀਂ ਭਾਰਤ ਨਾਲ ਨਾਪਾਕ ਹਰਕਤਾਂ ਲਗਾਤਾਰ ਕਰ ਰਹੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੰਜਾਬ ਪੁਲਸ ਦੀ ਸਾਂਝੀ ਮੁਹਿੰਮ ਚਲਾ ਕੇ ਪਾਕਿਸਤਾਨ ਤੋਂ ਆਏ 2 ਡਰੋਨ ਬਰਾਮਦ ਕੀਤੇ ਗਏ ਹਨ। ਬੀਐੱਸਐੱਫ ਨੇ ਡਰੋਨ ਦੀ ਬਰਾਮਦਗੀ ਅੰਮ੍ਰਿਤਸਰ (Amritsar) ਸਰਹੱਦ ਨਾਲ ਲੱਗਦੇ ਪਿੰਡ ਰਤਨ ਖੁਰਦ ਤੋਂ ਕੀਤੀ ਗਈ ਹੈ। ਇਹ ਹੈਕਸਾਕਾਪਟਰ ਡਰੋਨ ਹੈ, ਜਿਸ ਦੀ ਵਰਤੋਂ ਪਾਕਿ ਤਸਕਰ ਕਰਦੇ ਹਨ। ਬੀਐਸਐਫ ਦੇ ਜਵਾਨ ਐਤਵਾਰ ਰਾਤ ਨੂੰ ਗਸ਼ਤ ‘ਤੇ ਸਨ। ਰਾਤ ਕਰੀਬ 10 ਵਜੇ ਪਿੰਡ ਰਤਨ ਖੁਰਦ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਸ ਦੀ ਸੂਚਨਾ ਸਵੇਰੇ ਪੰਜਾਬ ਪੁਲਿਸ (Punjab Police) ਨੂੰ ਦਿੱਤੀ ਗਈ ਅਤੇ ਪਿੰਡ ਰਤਨ ਖੁਰਦ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਪਿੰਡ ਰਤਨ ਖੁਰਦ ਵਿੱਚ ਹੀ ਖੇਤਾਂ ਵਿੱਚੋਂ ਡਰੋਨ ਬਰਾਮਦ ਹੋਇਆ। ਡਰੋਨ ਨੂੰ ਹੁਣ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜਿਆ ਜਾਵੇਗਾ, ਤਾਂ ਜੋ ਇਸ ਦੀਆਂ ਉਡਾਣਾਂ ਦੀ ਸੂਚਨਾ ਦਿੱਤੀ ਜਾ ਸਕੇ।

ਦੋ ਡ੍ਰੋਨ ਕੀਤੇ ਗਏ ਬਰਾਮਦ

ਅਗਸਤ ਮਹੀਨੇ ਵਿੱਚ ਇਹ ਦੋਵੇਂ ਡਰੋਨ ਇੱਕੋ ਦਿਨ ਵਿੱਚ ਬਰਾਮਦ ਕੀਤੇ ਗਏ ਸਨ। ਦੂਜਾ ਡਰੋਨ ਤਰਨਤਾਰਨ ਦੇ ਰਾਜੋਕੇ ਇਲਾਕੇ ਵਿੱਚ ਮਿਲਿਆ ਹੈ। ਡਰੋਨ ਦੀ ਆਵਾਜਾਈ ਦੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਰਾਜੋਕੇ ਵਿੱਚ ਸਾਂਝਾ ਸਰਚ ਅਭਿਆਨ ਚਲਾਇਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...