ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਅਜਨਾਲਾ ਹਸਪਤਾਲ ਦੀ ਅਚਨਚੇਤ ਚੈਕਿੰਗ, ਮਾੜੇ ਪ੍ਰਬੰਧਾਂ ‘ਤੇ ਡਾਕਟਰਾਂ ਨੂੰ ਪਾਈ ਝਾੜ

Published: 

18 Jun 2023 10:46 AM IST

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਕਾਰੀ ਸਿਵਲ ਹਸਪਤਾਲ ਅਜਨਾਲਾ ਦੀ ਅਚਨਚੇਚ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਅਜਨਾਲਾ ਹਸਪਤਾਲ ਦੀ ਅਚਨਚੇਤ ਚੈਕਿੰਗ, ਮਾੜੇ ਪ੍ਰਬੰਧਾਂ ਤੇ ਡਾਕਟਰਾਂ ਨੂੰ ਪਾਈ ਝਾੜ
Follow Us On
ਅੰਮ੍ਰਿਤਸਰ ਨਿਊਜ਼: ਪੰਜਾਬ ਦੀ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਸਰਕਾਰੀ ਸਿਵਲ ਹਸਪਤਾਲ ਅਜਨਾਲਾ ਦੀ ਅਚਨਚੇਚ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਿਵਲ ਹਸਪਤਾਲ ਅੰਦਰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਦੇ ਇਲਾਜ ਲਈ ਜੋ ਜਰੂਰੀ ਹੈ ਉਹ 24 ਘੰਟੇ ਵਿੱਚ ਯਕੀਨੀ ਬਣਾਈ ਜਾਵੇਗੀ ਅਤੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਦਾ ਹਾਲ-ਚਾਲ ਵੀ ਜਾਣਿਆ।

ਤਨਦੇਹੀ ਨਾਲ ਡਿਊਟੀ ਕਰਨ ਸਿਹਤ ਅਧਿਕਾਰੀ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਸਪਤਾਲ ਦੇ ਅਮਲੇ ਨੂੰ ਸੇਵਾ ਭਾਵਨਾ ਅਤੇ ਤਨਦੇਹੀ ਨਾਲ ਡਿਊਟੀ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿੱਚ ਦਾਖਲ ਮਰੀਜ਼ (Patinent) ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਚੰਗਾ ਵਿਵਹਾਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸੁਖਾਵਾਂ ਮਾਹੌਲ ਮਿਲ ਸਕੇ।

ਮਾੜੇ ਪ੍ਰਬੰਧਾਂ ‘ਤੇ ਡਾਕਟਰਾਂ ਨੂੰ ਪਾਈ ਝਾੜ

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਸਪਤਾਲ ਵਿੱਚ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਡਾਕਟਰਾਂ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਹਸਪਤਾਲ ਵਿਖੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਹਸਪਤਾਲ ਵਿੱਚ ਮਾੜੇ ਪ੍ਰਬੰਧਾਂ ਨੂੰ ਲੈ ਕੇ ਡਾਕਟਰਾਂ (Doctors) ਨੂੰ ਝਾੜ ਵੀ ਪਾਈ। ਉਨ੍ਹਾਂ 100 ਫ਼ੀਸਦੀ ਟੀਕਾਕਰਨ ਯਕੀਨੀ ਬਨਾਉਣ ਦੀ ਗੱਲ ਕਹੀ ਅਤੇ ਹਸਪਤਾਲ ਦੀ ਸਾਫ ਸਫਾਈ ਵੱਲ ਧਿਆਨ ਦੇਣ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਵਿਸ਼ੇਸ਼ ਜਾਗਰੁਕਤਾ ਗਤੀਵਿਧੀਆਂ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਇਸ ਮੌਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਗੱਲਾਂ ਕਰਕੇ ਹਸਪਤਾਲ ਪ੍ਰਬੰਧਨ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਉਹ ਹਸਪਤਾਲ ਦੀਆਂ ਲੋੜਾਂ ਦੀ ਪੂਰਤੀ ਲਈ ਸਿਹਤ ਮੰਤਰੀ ਨਾਲ ਗੱਲ ਕਰਕੇ ਸਾਰੇ ਮਸਲੇ ਹੱਲ ਕਰਵਾਉਣਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ