ਅੰਮ੍ਰਿਤਸਰ। ਕੈਬਨਿਟ ਮੰਤਰੀ
ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੇ ਹੀ ਹਲਕੇ ਅਜਨਾਲਾ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਵੀਡੀਓ ਵਾਇਰਲ ਹੋਣ ‘ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਿਆ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਕੇ ਬਿਕਰਮ ਮਜੀਠੀਆ ਨੇ ਮੰਤਰੀ ਧਾਲੀਵਾਲ ਅਤੇ ‘ਆਪ’ ਸਰਕਾਰ ‘ਤੇ ਵਿਅੰਗ ਕੱਸਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀਡੀਓ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਕਮਾਲਪੁਰਾ ਦੀ ਦੱਸੀ ਜਾ ਰਹੀ ਹੈ।
ਅਜਨਾਲਾ ਹਲਕਾ (Ajnala) ਵੀ ਕੁਲਦੀਪ ਧਾਲੀਵਾਲ ਦਾ ਵਿਧਾਨ ਸਭਾ ਹਲਕਾ ਹੈ ਅਤੇ ਉਹ ਇੱਥੇ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਆਏ ਸਨ ਪਰ ਉਨ੍ਹਾਂ ਦੇ ਆਉਣ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪਿੰਡ ਦੇ ਕਿਸਾਨ ਅਤੇ ਲੋਕ ਇਕੱਠੇ ਹੋ ਗਏ। ਮੰਤਰੀ ਕੁਲਦੀਪ ਧਾਲੀਵਾਲ ਦੇ ਪਹੁੰਚਦਿਆਂ ਹੀ ਉਨ੍ਹਾਂ ਨੂੰ ਘੇਰ ਲਿਆ ਗਿਆ ਅਤੇ ਉਨ੍ਹਾਂ ਨੂੰ ਪ੍ਰੋਗਰਾਮ ਵੱਲ ਨਹੀਂ ਜਾਣ ਦਿੱਤਾ ਗਿਆ।
ਸਥਾਨਕ ਲੋਕਾਂ ਨੇ ਕਦੇ ਵੀ ਸਾਡੇ ਪਿੰਡ ਨਾ ਆਉਣ ਦੀ ਚੇਤਾਵਨੀ ਦਿੱਤੀ। ਕੁਲਦੀਪ ਧਾਲੀਵਾਲ ਦੇ ਵਿਰੋਧ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਦੇ ਆਗੂ
ਬਿਕਰਮ ਮਜੀਠੀਆ (Bikram Majithia) ਨੇ ਮੰਤਰੀ ਅਤੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ- ਖਾਸ ਆਦਮੀ ਵਾਪਸ ਜਾਓ। ਸਾਰਾ ਪੰਜਾਬ ਇਹੀ ਕਹਿ ਰਿਹਾ ਹੈ। ਕਿਸਾਨਾਂ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ੀਸ਼ਾ ਦਿਖਾਇਆ। ਆਮ ਆਦਮੀ ਪਾਰਟੀ ਦੀ ਧੋਖੇਬਾਜ਼ ਰਾਜਨੀਤੀ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਉਣਾ ਦਾ ਕਿਹਣਾ ਸੀ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਧੋਖੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਸੱਚ ਸੱਭ ਦੇ ਸਾਹਮਣੇ ਆ ਗਿਆ ਹੈ