AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦੁਵਾਰਾ ਸਾਹਿਬ ‘ਚ ਚੋਰੀ ਦੀ ਘਟਨਾ, ਸੀਸੀਟੀਵੀ ‘ਚ ਕੈਦ ਹੋਈ ਪੂਰੀ ਵਾਰਦਾਤ, ਪੁਲਿਸ ਵੱਲੋਂ ਜਾਂਚ ਜਾਰੀ

ਅੰਮ੍ਰਿਤਸਰ ਦੇ ਪਿੰਡ ਮੁਗਲਾਣੀ ਕੋਟ ਦੇ ਗੁਰਦੁਵਾਰਾ ਸਾਹਿਬ ਵਿਖੇ ਦੋ ਅਣਪਛਾਤੇ ਵਿਅਕਤੀਆਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਪੂਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਚੋਰੀ ਦਾ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੁਰਦੁਵਾਰਾ ਸਾਹਿਬ 'ਚ ਚੋਰੀ ਦੀ ਘਟਨਾ, ਸੀਸੀਟੀਵੀ 'ਚ ਕੈਦ ਹੋਈ ਪੂਰੀ ਵਾਰਦਾਤ, ਪੁਲਿਸ ਵੱਲੋਂ ਜਾਂਚ ਜਾਰੀ
lalit-sharma
| Published: 16 Jul 2023 14:40 PM IST
Share
ਅੰਮ੍ਰਿਤਸਰ ਨਿਊਜ਼। ਅੰਮ੍ਰਿਤਸਰ ਦੇ ਥਾਣਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਮੁਗਲਾਣੀ ਕੋਟ ਦੇ ਗੁਰਦੁਵਾਰਾ ਸਾਹਿਬ ਵਿਖੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿਤਾ। ਦੱਸ ਦਈਏ ਕਿ ਗੁਰਦੁਵਾਰਾ ਸਾਹਿਬ ਅੰਦਰ ਦਿਨ ਦਿਹਾੜੇ ਸ਼ਰੇਆਮ ਦੋ ਅਣਪਛਾਤੇ ਵਿਅਕਤੀਆਂ (Unidentified Person) ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਹ ਚੋਰ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਸਨ ਜਿਨ੍ਹਾਂ ਵੱਲੋ ਇੱਕ ਵਿਅਕਤੀ ਨੇ ਨਿਹੰਗ ਸਿੰਘ ਦਾ ਬਾਣਾ ਪਾਇਆ ਹੋਈਆ ਸੀ।

ਸੀਸੀਟੀਵੀ ‘ਚ ਕੈਦ ਹੋਈ ਪੂਰੀ ਵਾਰਦਾਤ

ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਅਮਰਜੀਤ ਸਿੰਘ ਨੇ ਦੱਸਿਆ ਕਿ ਮੈਂ 14 ਜੁਲਾਈ ਨੂੰ ਆਪਣੇ ਘਰ ਵਿੱਚ ਸੀ ਤਾਂ ਮੇਰੇ ਕੋਲ ਸਾਡੇ ਪਿੰਡ ਦਾ ਗ੍ਰੰਥੀ ਸਿੰਘ ਧੀਰ ਸਿੰਘ ਆਇਆ ਜਿਨ੍ਹਾਂ ਨੇ ਮੈਨੂੰ ਇਸ ਘਟਨਾ ਬਾਰੇ ਦੱਸਿਆ। ਅਮਰਜੀਤ ਸਿੰਘ ਨੇ ਦੱਸਿਆ ਕਿ ਮੈਂ ਸਵੇਰ ਦਾ ਪਾਠ ਕਰਕੇ ਕਰੀਬ 7 ਵਜੇ ਲੋਕਾਂ ਦੇ ਘਰਾਂ ਵਿੱਚੋਂ ਦੁੱਧ ਇਕੱਠਾ ਕਰਨ ਗਿਆ ਸੀ। ਉਸ ਨੇ ਕਿਹਾ ਮੈਂ ਜਦ ਦੁੱਧ ਇਕੱਠ ਕਰਕੇ ਗੁਰਦੁਆਰੇ ਸਾਹਿਬ ਵਿੱਚ ਆਇਆ ਤਾਂ ਵੇਖਿਆ ਕਿ ਗੁਰਦੁਆਰਾ ਸਾਹਿਬ (Gurdwara Sahib) ਵਿੱਚ ਪਈ ਲੱਕੜ ਦੀ ਅਲਮਾਰੀ ਦਾ ਦਰਵਾਜਾ ਖੁੱਲਾ ਸੀ ਜਦ ਮੈਂ ਉਸ ਨੂੰ ਚੈੱਕ ਕੀਤਾ ਤਾਂ ਵੇਖਿਆ ਕਿ ਕਿਸ ਨੇ ਗੁਰਦੁਆਰਾ ਸਾਹਿਬ ਵਿੱਚ ਵੜ੍ਹ ਕੇ ਲੱਕੜ ਦੀ ਅਲਮਾਰੀ ਵਿਚੋਂ ਰੁਮਾਲੇ ਚੋਰੀ ਕਰ ਲਏ ਹਨ। ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ‘ਚ ਜਾ ਕੇ ਦੇਖਿਆ ਗਿਆ ਤਾਂ ਉਸ ਵਿੱਚ ਸਾਫ ਦਿਖਾਈ ਦਿੱਤਾ ਕਿ ਦੋ ਵਿਅਕਤੀ ਇੱਕ ਚਿੱਟੇ ਰੰਗ ਦੀ ਆਲਟੋ ਕਾਰ ਵਿੱਚ ਆਉਂਦੇ ਹਨ। ਜਿਨ੍ਹਾਂ ਵਿਚੋਂ ਇੱਕ ਵਿਅਕਤੀ ਨੇ ਨੀਲੇ ਰੰਗ ਦਾ ਨਿਹੰਗ ਸਿੰਘਾਂ ਦਾ ਬਾਣਾ ਪਾਇਆ ਸੀ ਅਤੇ ਦੂਸਰੇ ਵਿਅਕਤੀ ਨੇ ਸਧਾਰਨ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ। ਇਹ ਦੋਵੇ ਜਣੇ ਗੁਰਦੁਆਰਾ ਸਾਹਿਬ ਵਿੱਚ ਆਏ ਅਤੇ ਗੁਰਦੁਆਰਾ ਸਾਹਿਬ ਵਿੱਚ ਲੱਕੜ ਦੀ ਅਲਮਾਰੀ ਵਿਚ ਪਏ ਕਰੀਬ 50 ਤੋਂ 55 ਪੀਸ ਰੁਮਾਲੇ ਚੋਰੀ ਕਰਕੇ ਚਾਰ ਗੰਢਾ ਵਿੱਚ ਬੰਨ ਕੇ ਲੈ ਗਏ।

ਅਜਿਹੇ ਲੋਕ ਅੰਮ੍ਰਿਤਧਾਰੀ ਸਿੰਘ ਨਹੀਂ ਹੋ ਸਕਦੇ- ਪਿੰਡ ਵਾਸੀ

ਪਿੰਡ ਦੇ ਲੋਕਾਂ ਦਾ ਕਹਿਣਾ ਹੈ ਜਿਸ ਤਰ੍ਹਾਂ ਦਾ ਇਨ੍ਹਾਂ ਬਾਣਾ ਪਾਇਆ ਹੈ ਅਜਿਹੇ ਲੋਕ ਅੰਮ੍ਰਿਤਧਾਰੀ ਸਿੰਘ ਨਹੀਂ ਹੋ ਸਕਦੇ। ਇਨ੍ਹਾਂ ਲੋਕਾਂ ਵੱਲੋ ਨਿਹੰਗ ਸਿੰਘ ਦਾ ਝੂੱਠਾ ਬਾਣਾ ਪਾਇਆ ਹੋਇਆ ਹੈ। ਅਜਿਹੇ ਲੋਕ ਨਿਹੰਗ ਸਿੰਘ ਦੇ ਬਾਣੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਖਿਲਾਫ਼ ਪੁਲਿਸ ਪ੍ਰਸ਼ਾਸਨ ਕੋਲੋ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪਿੰਡ ਵਿੱਚ ਕਿਸੇ ਵੀ ਘਰ ਵਿੱਚ ਵੜ ਕੇ ਕੋਈ ਵੀ ਘਟਨਾ ਨੂੰ ਅੰਜਾਮ ਦੇ ਸੱਕਦੇ ਹਨ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸੀਸੀਟੀਵੀ ਦੀ ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਚੋਰੀ ਦਾ ਮਾਮਲਾ ਦਰਜ ਕਰ ਲਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...