Prisoners Fight: ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ‘ਚ ਮੁੜ ਹੋਈ ਕੈਦੀਆਂ ਦੀ ਝੜਪ
Goindwal Jail: ਨਸ਼ੀਲੇ ਪਦਾਰਥਾਂ ਦੀ ਵੰਡ ਨੂੰ ਲੈ ਕੇ 3 ਕੈਦੀਆਂ 'ਤੇ ਰਾਡ ਤੇ ਦਾਤਰਾ ਨਾਲ ਹਮਲਾ ਕਰ ਦਿੱਤਾ। ਘਟਨਾ ਵਿੱਚ ਗੰਭੀਰ ਤੌਰ ਤੇ ਜ਼ਖਮੀ ਹੋਏ ਇੱਕ ਕੈਦੀ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜੇਲ੍ਹ 'ਚ ਸ਼ਰੇਆਮ ਨਸ਼ਾ ਵੇਚਣ ਦੇ ਇਲਜ਼ਾਮ ਲੱਗੇ ਹਨ ਪਰ ਇਸਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਧਿਆਨ ਨਹੀਂ ਦੇ ਰਿਹਾ।

ਗੋਇੰਦਵਾਲ ਜੇਲ ‘ਚ ਮੁੜ ਹੋਈ ਕੈਦੀਆਂ ਦੀ ਝੜਪ।
ਅੰਮ੍ਰਿਤਸਰ। ਪੰਜਾਬ ਦੀਆਂ ਜੇਲ੍ਹਾਂ ਵਿੱਚ ਹਾਲੇ ਵੀ ਸੁਧਾਰ ਨਹੀਂ ਹੋਇਆ ਤੇ ਕੈਦੀਆਂ ਦੀ ਝੜਪ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਿਆਂ ਨੇ। ਤੇ ਹੁਣ ਮੁੜ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ (Central Jail Goindwal Sahib) ਵਿੱਚ ਕੈਦੀਆਂ ਵਿੱਚ ਝੜਪ ਹੋ ਗਈ। ਨਸ਼ੇ ਦੀ ਵੰਡ ਨੂੰ ਲੈ ਕੇ ਕੈਦੀਆਂ ਵਿੱਚ ਲੜਾਈ ਹੋ ਗਈ। ਇਸ ਵਿੱਚ ਇੱਕ ਕੈਦੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖਮੀ ਕੈਦੀ ਨੂੰ ਸਿਵਲ ਹਸਪਤਾਲ ਤਰਨਤਾਰਨ ਤੋਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਦੀ ਪਛਾਣ ਅਰੁਣਦੀਪ ਸਿੰਘ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।
ਸੂਤਰਾਂ ਅਨੁਸਾਰ ਅਰੁਣਦੀਪ ਦੀ ਬਲਵਿੰਦਰ ਤੇ ਕੁਲਵਿੰਦਰ ਸਿੰਘ ਵਾਸੀ ਪੱਖੋਪੁਰ ਅਤੇ ਗੁਰਧਿਆਨ ਸਿੰਘ ਗੋਗਾ ਵਾਸੀ ਭਿੱਖੀਵਿੰਡ ਨਾਲ ਸਵੇਰੇ ਨਸ਼ੇ ਦੀ ਵੰਡ ਨੂੰ ਲੈ ਕੇ ਝਗੜਾ ਹੋ ਗਿਆ। ਲੜਾਈ ਦੌਰਾਨ ਤਿੰਨਾਂ ਕੈਦੀਆਂ ਨੇ ਅਰੁਣਦੀਪ ਸਿੰਘ ਦੇ ਸਿਰ ‘ਤੇ ਲੋਹੇ ਦੀ ਰਾਡ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।