Punjab Police: ਨਵਜੋਤ ਸਿੰਘ ਸਿੱਧੂ ਦੇ ਵਿਵਾਦਤ ਬਿਆਨ ਦਾ ਵਿਰੋਧ ਕਰਨ ਵਾਲੇ ਸਿਪਾਹੀ ਵੱਲੋਂ ਖ਼ੁਦਕੁਸ਼ੀ
Constable Sandeep Kumar Suicide: ਸਿੱਧੂ ਨੇ ਨਵਤੇਜ ਚੀਮਾ ਦੀ ਪਿੱਠ 'ਤੇ ਹੱਥ ਰੱਖ ਕੇ ਕਿਹਾ ਸੀ ਕਿ ਜੇਕਰ ਉਹ ਪੁਲਿਸ ਵਾਲੇ ਨੂੰ ਦਬਕਾ ਮਾਰ ਦੇਣ ਤਾਂ ਐੱਸਐੱਚਓ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਕਾਂਸਟੇਬਲ ਸੰਦੀਪ ਕੁਮਾਰ ਨੇ ਸਿੱਧੂ ਨੇ ਵੀਡੀਓ ਰਾਹੀਂ ਦੇ ਇਸ ਬਿਆਨ ਦਾ ਵਿਰੋਧ ਕੀਤਾ ਸੀ।
ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਨਵੋਜਤ ਸਿੰਘ ਸਿੱਧੂ
ਅੰਮ੍ਰਿਤਸਰ ਨਿਊਜ਼: ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਚੋਣਾਂ ਤੋਂ ਪਹਿਲਾਂ ਇਕ ਸਿਆਸੀ ਸਮਾਗਮ ਵਿੱਚ ਦਿੱਤੇ ਗਏ ਪੈਂਟ ਗਿੱਲੀ ਕਰ ਦੇਣ ਦੇ ਵਿਵਾਦਤ ਬਿਆਨ ਦਾ ਵਿਰੋਧ ਕਰਨ ਵਾਲੇ ਕਾਂਸਟੇਬਲ ਸੰਦੀਪ ਕੁਮਾਰ (Constable Sandeep Kumar) ਨੇ ਸੋਮਵਾਰ ਰਾਤ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਮਾਂ ਦੇ ਲੁਧਿਆਣਾ ਤੋਂ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।


