AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ‘ਚ ਪੁਲਿਸ ਮੁਲਾਜ਼ਮ ਵੱਲੋਂ ਵਰਦੀ ‘ਚ ਈਸਾਈ ਧਰਮ ਦਾ ਪ੍ਰਚਾਰ, ASI ਨੇ ਮੰਗੀ ਮਾਫੀ

ਬੀਜੇਪੀ ਆਗੂ ਆਰਪੀ ਸਿੰਘ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਹਰਿਮੰਦਰ ਸਾਹਿਬ ਨੇੜੇ ਵਰਦੀਧਾਰੀ ਪੁਲਿਸ ਮੁਲਾਜ਼ਮ ਵੱਲੋਂ ਈਸਾਈ ਧਰਮ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਵੱਲੋਂ ਵਰਦੀ 'ਚ ਈਸਾਈ ਧਰਮ ਦਾ ਪ੍ਰਚਾਰ, ASI ਨੇ ਮੰਗੀ ਮਾਫੀ
lalit-sharma
| Published: 30 Aug 2023 15:37 PM IST
Share
ਅੰਮ੍ਰਿਤਸਰ ਨਿਊਜ਼। ਹਰਿਮੰਦਰ ਸਾਹਿਬ ਨੇੜੇ ਵਰਦੀਧਾਰੀ ਪੁਲਿਸ ਮੁਲਾਜ਼ਮ ਵੱਲੋਂ ਈਸਾਈ ਧਰਮ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਇਲਜ਼ਾਮ ਬੀਜੇਪੀ ਆਗੂ ਆਰਪੀ ਸਿੰਘ ਵੱਲੋਂ ਲਗਾਇਆ ਗਿਆ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਸਿੱਖ ਜਥੇਬੰਦੀਆਂ ਨੇ ਇਸ ਵੀਡੀਓ ਤੇ ਸਖ਼ਤ ਇਤਰਾਜ਼ ਜਤਾਇਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਭਾਜਪਾ ਆਗੂ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਨੇੜੇ ਇੱਕ ਪਗੜੀਧਾਰੀ ਪੁਲਿਸ ਮੁਲਾਜ਼ਮ ਦਿਨ-ਦਿਹਾੜੇ ਕੁਝ ਲੋਕਾਂ ਨੂੰ ਇਲਾਜ ਦੇ ਨਾਮ ਤੇ ਧਰਮ ਪਰਿਵਰਤਨ ਕਰਵਾ ਰਿਹਾ ਹੈ ਅਤੇ ਸ਼ਰੇਆਮ ਧਰਮ ਦਾ ਪ੍ਰਚਾਰ ਕਰ ਰਿਹਾ ਹੈ। ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਧਰਮ ਪਰਿਵਰਤਨ ਕਰਵਾਉਣ ਵਾਲਾ ਪਗੜੀਧਾਰੀ ਪੁਲਿਸ ਮੁਲਾਜ਼ਮ ਵੀ ਪਿੰਡ ਮਾਹਲ ਸਥਿਤ ਚਰਚ ਵਿੱਚ ਪਾਦਰੀ ਦਾ ਕੰਮ ਕਰਦਾ ਹੈ।

ASI ਨੇ ਮੰਗੀ ਮੁਆਫੀ

ਇਸ ਦੌਰਾਨ ਪੁਲਿਸ ਦੇ ASI ਨੇ ਮੁਆਫ਼ੀ ਮੰਗਦਿਆਂ ਕਿਹਾ ਕਿ ਇਹ ਮਾਮਲਾ ਧਰਮ ਸਿੰਘ ਮਾਰਕੀਟ ਦਾ ਹੈ। ਇੱਕ ਵਿਅਕਤੀ ਦੀ ਸਿਹਤ ਠੀਕ ਨਹੀਂ ਸੀ। ਉਹ ਠੋਕਰ ਖਾ ਰਿਹਾ ਸੀ ਇਸ ਲਈ ਉਸ ਨੇ ਪ੍ਰਾਰਥਨਾ ਕੀਤੀ ਸੀ। ਏਐਸਆਈ ਨੇ ਕਿਹਾ ਕਿ ਧਰਮ ਪਰਿਵਰਤਨ ਦਾ ਕੋਈ ਕੰਮ ਉਸ ਨੇ ਨਹੀਂ ਕੀਤਾ ਹੈ। ASI ਨੇ ਸਫਾਈ ਦਿੰਦਿਆ ਕਿਹਾ ਕਿ ਸਿੱਖ ਵੀ ਸਾਡੇ ਭਰਾ ਹਨ। ਉਸ ਨੇ ਕਿਹਾ ਕਿ ਮਨ ‘ਚ ਸਿੱਖਾਂ ਪ੍ਰਤੀ ਅਜਿਹਾ ਕੁਝ ਵੀ ਨਹੀਂ ਹੈ। ਉਸ ਨੇ ਕਿਹਾ ਕਿ ਜੇਕਰ ਅਰਦਾਸ ਨਾਲ ਕਿਸੇ ਨੂੰ ਕਿਸੇ ਵੀ ਤਰੀਕੇ ਦੀ ਠੇਸ ਪਹੁੰਚੀ ਹੈ ਤਾਂ ਉਹ ਮੁਆਫੀ ਮੰਗਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...