ਰਾਮ ਰਹੀਮ ਦੀ ਫਰਲੋ 'ਤੇ ਉੱਠੇ ਸਵਾਲ, ਗਿਆਨੀ ਰਘਬੀਰ ਸਿੰਘ ਨੇ ਕਿਹਾ- ਹਰਿਆਣਾ ਚੋਣਾਂ 'ਚ ਫਾਇਦੇ ਲਈ ਸਰਕਾਰ ਨੇ ਦਿੱਤੀ ਪੈਰੋਲ
Subscribe to
Notifications
Subscribe to
Notifications
ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ
ਗੁਰਮੀਤ ਰਾਮ ਰਹੀਮ (Gurmeet Ram Rahim) ਦੀ ਪੈਰੋਲ ਇੱਕ ਵਾਰ ਮੁੜ ਤੋਂ ਮਨਜ਼ੂਰ ਹੋ ਚੁੱਕੀ ਹੈ। ਉਹ ਇਕ ਮਹੀਨੇ ਲਈ ਸਥਾਈ ਪੈਰੋਲ ‘ਤੇ ਯੂਪੀ ਦੇ ਬਾਗਪਤ ਬਰਨਾਵਾ ਆਸ਼ਰਮ ‘ਚ ਰਹਿਣਗੇ। ਪੁਲਿਸ ਵੀਰਵਾਰ ਜਾਂ ਸ਼ੁੱਕਰਵਾਰ ਨੂੰ ਰਾਮ ਰਹੀਮ ਨੂੰ ਜੇਲ ਤੋਂ ਆਸ਼ਰਮ ‘ਚ ਛੱਡ ਕੇ ਆ ਸਕਦੀ ਹੈ। ਰਾਮ ਰਹੀਮ ਦੀ ਪੈਰੋਲ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਨੂੰ ਸਿੱਖਾ ਨਾਲ ਧੱਕਾ ਦੱਸਿਆ ਹੈ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਲ 2017 ਵਿੱਚ ਰੇਪ ਦੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਉਨ੍ਹਾਂ ਨੂੰ ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਉਦੋਂ ਤੋਂ ਰਾਮ ਰਹੀਮ
ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਹ ਸਮੇਂ-ਸਮੇਂ ‘ਤੇ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਂਦਾ ਰਿਹਾ ਹੈ। 17 ਜੁਲਾਈ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਯੂਪੀ ਦੇ ਬਾਗਪਤ ਡੀਸੀ ਨੂੰ ਪੱਤਰ ਭੇਜਿਆ ਗਿਆ ਸੀ। ਦੱਸਿਆ ਗਿਆ ਕਿ ਰਾਮਰਹੀਮ ਨੇ 30 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਸੀ। ਉਹ ਡੇਰਾ ਸੱਚਾ ਸੌਦਾ ਦੇ ਬਰਨਾਵਾ ਆਸ਼ਰਮ ਵਿੱਚ ਪੈਰੋਲ ਦੀ ਮਿਆਦ ਕੱਟਣਾ ਚਾਹੁੰਦੇ ਹਨ।
ਰਾਮ ਰਹੀਮ ਦੀ ਪੈਰੋਲ ‘ਤੇ ਜਥੇਦਾਰ ਨੇ ਚੁੱਕੇ ਸਵਾਲ
ਉੱਧਰ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਰਾਮ ਰਹੀਮ ਨੂੰ ਵਾਰ-ਵਾਰ
ਪੈਰੋਲ ਮਿਲਣ ਤੇ ਸਰਕਾਰ ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਤੇ ਖਾਲਸਾ ਪੰਥ ਨੂੰ ਸਖ਼ਤ ਇਤਰਾਜ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਜਦਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਈ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਨੇ ਇਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ , ਲੇਟੇਸਟ ਵੇੱਬ ਸਟੋਰੀ , NRI ਨਿਊਜ਼ , ਮਨੋਰੰਜਨ ਦੀ ਖਬਰ , ਵਿਦੇਸ਼ ਦੀ ਬ੍ਰੇਕਿੰਗ ਨਿਊਜ਼ , ਪਾਕਿਸਤਾਨ ਦਾ ਹਰ ਅਪਡੇਟ , ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ