ਅੰਮ੍ਰਿਤਸਰ ਦੇ ਪਿੰਡ ਗੁਰਵਾਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਪੁਲਿਸ ਵੱਲੋਂ ਕਾਰਵਾਈ ਦਾ ਭਰੋਸਾ
ਘਰ ਵਿੱਚ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਰੂਪ ਦੇ ਫਟੇ ਹੋਏ ਅੰਗ ਮਿਲੇ। ਸਤਿਕਾਰ ਕਮੇਟੀ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ। ਪੁਲਿਸ ਅਧਿਕਾਰੀ ਨੇ ਕਿਹਾ ਮਾਮਲੇ ਦੀ ਜਾਂਚ ਕਰਕੇ ਕੀਤੀ ਜਾਵੇਗੀ ਕਾਰਵਾਈ।
ਅੰਮ੍ਰਿਤਸਰ। ਜ਼ਿਲ੍ਹੇ ਦੇ ਪਿੰਡ ਗੁਰਵਾਲੀ ਵਿਖੇ ਇੱਕ ਵਿਅਕਤੀ ਦੇ ਘਰ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਜੀ ਦੇ ਸਰੂਪ ਦੀ ਚੰਗੀ ਤਰ੍ਹਾਂ ਸੇਵਾ ਤੇ ਸਤਿਕਾਰ ਨਾ ਕਰਨ ਤੇ ਸਤਿਕਾਰ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਸਤਿਕਾਰ ਕਮੇਟੀ ਨੇ ਉਕਤ ਵਿਅਕਤੀ ਤੇ ਇਲਜ਼ਾਮ ਲਗਾਇਆ ਕਿ ਉਸਨੇ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਹੋਆ ਹੈ ਪਰ ਜਪੁਜੀ ਸਾਹਿਬ ਦੀਆਂ ਪੋਥੀਆਂ ਪਾਣੀ ਵਿੱਚ ਭਿੱਜੀਆਂ ਹੋਈਆਂ ਮਿਲੀਆਂ ਤੇ ਉਨ੍ਹਾਂ ਤੇ ਅੰਗ ਵੀ ਫਟੇ ਹੋਏ ਮਿਲੇ।
‘ਬੇਅਦਬੀ ਦਾ ਮਾਮਲਾ ਕੀਤਾ ਜਾਵੇ ਦਰਜ’
ਜਿਸ ਕਾਰਨ ਮੁਲਜ਼ਮ ਤੇ ਬੇਅਦਬੀ ਦਾ ਮਾਮਲਾ ਦਰਜ ਕੀਤਾ ਜਾਵੇ। ਸਤਿਕਾਰ ਕਮੇਟੀ ਮੈਂਬਰ ਬਲਵੀਰ ਸਿੰਘ ਨੇ ਬਾਜ ਸਿੰਘ ਨਾਂਅ ਦੇ ਵਿਅਕਤੀ ਬੇਅਦਬੀ ਕਰਨ ਦਾ ਇਲਜ਼ਾਮ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਨੇ ਪਹਿਲਾਂ ਵੀ ਬੇਅਦਬੀ ਕੀਤੀ ਸੀ ਪਰ ਸ਼੍ਰੋਮਣੀ ਕਮੇਟੀ (Shiromani Committee) ਇਸਤੇ ਕੋਈ ਵੀ ਕਾਰਵਾਈ ਨਹੀਂ ਕੀਤੀ, ਕਿਉਂਕਿ ਇਹ ਐੱਸਜੀਪੀਸੀ ਦਾ ਮੈਂਬਰ ਰਹਿ ਚੁੱਕਿਆ ਹੈ। ਬਲਬੀਰ ਸਿੰਘ ਨੇ ਕਿਹਾ ਜਿਹੜੇ 328 ਸਵਰੂਪਾਂ ਦੀ ਬੇਅਦਬੀ ਹੋਈ ਸੀ ਉਸ ਵਿੱਚ ਬਾਜ ਸਿੰਘ ਦਾ ਨਾਂਅ ਸ਼ਾਮਿਲ ਹੈ, ਜਿਸ ਕਾਰਨ ਉਸਦੇ ਸਖਤ ਕਾਰਵਾਈ ਕੀਤੀ ਜਾਵੇ
ਸਖਤ ਕਾਰਵਾਈ ਕਰਨ ਦੀ ਮੰਗ
ਹੁਣ ਉਸਨੇ ਮੁੜ ਬੇਅਦਬੀ ਕੀਤੀ ਹੈ। ਬਲਬੀਰ ਸਿੰਘ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਮੁਲਜ਼ਮ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉੱਥੇ ਹੀ ਪੁਲਿਸ ਅਧਿਕਾਰੀ ਨੇ ਮੁਲਜ਼ਮ ਖਿਲਾਫ ਸਖਤ ਕਾਰਵਾਈ ਕਰਨ ਦਾ ਭਰੋਸਾ। ਇਸ ਤੋਂ ਪਹਿਲਾਂ ਵੀ ਫਰੀਦਕੋਟ ਦੇ ਇੱਕ ਪਿੰਡ ਅਤੇ ਮੋਰਿੰਡਾ ਵਿਖੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ