ਐਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Published: 

06 Aug 2023 12:25 PM

ਦਿਨਕਰ ਗੁਪਤਾ ਵੱਲੋਂ ਗੁਰੂ ਘਰ ਵਿਚ ਮੱਥਾ ਟੇਕਿਆ 'ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਗੁਪਤਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਸੀ। ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਐਨਆਈਏ ਟੀਮ ਵੱਲੋਂ ਪੰਜਾਬ, ਜੰਮੂ ਕਸ਼ਮੀਰ ਅਤੇ ਹੋਰ ਵੀ ਕਈ ਸੂਬਿਆਂ ਦੇ ਵਿੱਚ ਲਗਾਤਾਰ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।

ਐਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Follow Us On

ਅੰਮ੍ਰਿਤਸਰ। ਅੰਮ੍ਰਿਤਸਰ ਰਾਸ਼ਟਰੀ ਜਾਂਚ ਏਜੰਸੀ ਐਨਆਈਏ (NIA) ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਜਿੱਥੇ ਦਿਨਕਰ ਗੁਪਤਾ ਵਲੋਂ ਗੁਰੂ ਘਰ ਵਿਚ ਮੱਥਾ ਟੇਕਿਆ ਗਿਆ ਤੇ ਵਾਹਿਗੁਰੂ ਜੀ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਅਧਿਕਾਰੀਆ ਵੱਲੋਂ ਦਿਨਕਰ ਗੁਪਤਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੀਡਿਆ ਨਾਲ਼ ਗੱਲਬਾਤ ਕਰਦੇ ਹੋਏ ਦਿਨਕਰ ਗੁਪਤਾ ਨੇ ਕਿਹਾ ਕਿ ਇਹ ਮੇਰਾ ਨਿੱਜੀ ਦੌਰਾ ਹੈ।

ਦਿਨਕਰ ਗੁਪਤਾ ਨੇ ਕਿਹਾ ਕਿ ਉਹ ਅੱਜ ਸ੍ਰੀ ਦਰਬਾਰ ਸਾਹਿਬ (Sri Darbar Sahib) ਵਾਹਿਗੁਰੂ ਜੀ ਦਾ ਅਸ਼ੀਰਵਾਦ ਲੈਣ ਆਏ ਹਨ। ਪਰ ਤਹਾਨੂੰ ਦੱਸ ਦੇਈਏ ਕਿ ਉਨਾਂ ਦੇ ਇਸ ਦੌਰੇ ਦੀ ਜਾਣਕਾਰੀ ਕਿਸੇ ਨੂੰ ਵੀ ਨਹੀਂ ਸੀ। ਉੱਥੇ ਹੀ ਪੰਜਾਬ ਪੁਲਿਸ ਦੇ ਆਲਾ ਅਧਿਕਾਰੀ ਵੀ ਮੌਕੇ ‘ਤੇ ਪੁੱਜੇ। ਤੇ ਉਨਾਂ ਵੱਲੋਂ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਸਨ। ਦਿਨਕਰ ਗੁਪਤਾ ਨੇ ਕੜੀ ਸੁਰੱਖਿਆ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸੂਤਰਾਂ ਦੇ ਮੁਤਾਬਿਕ ਪਿਛਲੇ ਕੁੱਝ ਦਿਨਾਂ ਤੋਂ ਜੰਮੂ ਕਸ਼ਮੀਰ, ਪੰਜਾਬ ਤੇ ਦੇਸ਼ ਦੇ ਹੋਰ ਵੀ ਕਈ ਸੂਬਿਆਂ ਦੇ ਵਿੱਚ ਐਨਆਈਏ ਦੀ ਰੇਡ ਚਲ ਰਹੀ ਸੀ। ਕਈ ਗੈਂਗਸਟਰਾਂ ਦੇ ਠਿਕਾਣਿਆਂ ਤੇ ਛਾਪੇਮਾਰੀ ਕੀਤੀ ਗਈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version