Drug Smuggler Arrestted: 12 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਚੜ੍ਹੇ ਪੁਲਿਸ ਦੇ ਹੱਥੇ, ਪਾਕਿਸਤਾਨੀ ਸਮੱਗਲਰਾਂ ਨਾਲ ਸਨ ਸੰਪਰਕ

Updated On: 

10 Aug 2023 13:42 PM

Drug Recovered: ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰੱਹਦ ਤੋਂ ਤਕਰੀਬਨ ਰੋਜ਼ਾਨਾ ਹੀ ਬੀਐਸਐਫ ਅਤੇ ਪੰਜਾਬ ਪੁਲਿਸ ਨਸ਼ਾ ਜਬਤ ਕਰ ਰਹੀ ਹੈ। ਇਹ ਨਸ਼ਾ ਰਾਤ ਦੇ ਹਨੇਰੇ ਵਿੱਚ ਪਾਕਿਸਤਾਨ ਵੱਲੋਂ ਡ੍ਰੋਨ ਰਾਹੀਂ ਸਪਲਾਈ ਕੀਤਾ ਜਾ ਰਿਹਾ ਹੈ।

Drug Smuggler Arrestted: 12 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਚੜ੍ਹੇ ਪੁਲਿਸ ਦੇ ਹੱਥੇ, ਪਾਕਿਸਤਾਨੀ ਸਮੱਗਲਰਾਂ ਨਾਲ ਸਨ ਸੰਪਰਕ
Follow Us On

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਤਿੰਨ ਵਿਅਕਤੀਆਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲੋਪੋਕੇ ਥਾਣੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਡੀਜੀਪੀ ਨੇ ਦੱਸਿਆ ਹੈ ਕਿ ਇੱਕ ਖੁਫ਼ੀਆ ਕਾਰਵਾਈ ਵਿੱਚ ਅੰਮ੍ਰਿਤਸਰ ਪੁਲਿਸ ਨੇ 12 ਕਿਲੋ ਹੈਰੋਇਨ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮ ਖੇਪ ਦੀ ਡਿਲੀਵਰੀ ਕਰਨ ਜਾ ਰਹੇ ਸਨ। ਇਹ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਹਨ। ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ, ਤਿੰਨੋਂ ਮੁਲਜ਼ਮ ਸਿੱਧੇ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਨਾਲ ਸੰਪਰਕ ਵਿੱਚ ਸਨ। ਇਹ ਮੁਲਜ਼ਮ ਫੜੀ ਗਈ12 ਕਿਲੋ ਹੈਰੋਇਨ ਦੀ ਇਹ ਖੇਪ ਸਰਹੱਦ ਪਾਰੋਂ ਲਿਆਂਦੀ ਗਈ ਸੀ। ਤਿੰਨੇ ਤਸਕਰ ਇਸ ਖੇਪ ਨੂੰ ਅੱਗੇ ਸਪਲਾਈ ਕਰਨ ਵਾਲੇ ਸਨ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੂੰ ਇਸ ਦਾ ਪਤਾ ਲੱਗ ਗਿਆ।

ਡੀਜੀਪੀ ਗੌਰਵ ਯਾਦਵ ਨੇ ਆਪਣੇ ਟਵੀਟ ਵਿੱਚ ਦੱਸਿਆ ਹੈ ਕਿ ਫੜੇ ਗਏ ਮੁਲਜ਼ਮਾਂ ਖਿਲਾਫ NDPS ਐਕਟ ਦੇ ਤਹਿਤ ਮਾਮਲ ਦਰਜ ਕੀਤਾ ਗਿਆ ਹੈ। ਤਿੰਨਾਂ ਦਾ ਕੋਰਟ ਤੋਂ ਰਿਮਾਂਡ ਲੈ ਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋਂ ਇਨ੍ਹਾਂ ਦੇ ਪੂਰੇ ਗਰੋਹ ਦਾ ਪਰਦਾਫਾਸ਼ ਕੀਤਾ ਜਾ ਸਕੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories