Operation Blue Star: ਪੁਲਿਸ ਨੇ ਵਧਾਈ ਗੋਲਡਨ ਟੈਂਪਲ ਦੀ ਸੁਰੱਖਿਆ, ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਅਲਰਟ, ਭਾਰੀ ਪੁਲਿਸ ਬਲ ਤੈਨਾਤ
6 ਜੂਨ ਨੂੰ ਬਲੂ ਸਟਾਰ ਦੀ ਬਰਸੀ ਮਨਾਈ ਜਾ ਰਹੀ ਹੈ,, ਜਿਸ ਕਾਰਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਹੈ। ਅੰਮ੍ਰਿਤਸਰ ਸਣੇ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਭਾਰੀ ਪੁਲਿਸ ਬਲ ਤੈਨਾਤ ਕੀਤਾ ਹੈ ਤਾਂ ਜੋ ਕੋਈ ਅਣਹੋਣੀ ਘਟਨਾ ਨਾ ਵਾਪਰ ਸਕੇ।

ਅੰਮ੍ਰਿਤਸਰ। ਸਾਕਾ ਨੀਲਾ ਤਾਰਾ ਦੀ ਬਰਸੀ ਨੇੜੇ ਆਉਂਦੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ-ਨਾਲ ਅੰਮ੍ਰਿਤਸਰ (Amritsar ) ਵਿੱਚ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਵਾਧੂ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਡੀਜੀਪੀ (ਸਪੈਸ਼ਲ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਪੁਲਿਸ ਫੋਰਸ ਦਾ ਜਾਇਜ਼ਾ ਲੈਣ ਲਈ ਐਤਵਾਰ ਦੁਪਹਿਰ ਨੂੰ ਅੰਮ੍ਰਿਤਸਰ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਸ਼ਰਾਰਤੀ ਅਨਸਰਾਂ (Mischievous Elements) ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਖਾਸ ਤੌਰ ‘ਤੇ ਉਨ੍ਹਾਂ ਸੋਸ਼ਲ ਮੀਡੀਆ ‘ਤੇ ਫੈਲਣ ਵਾਲੀਆਂ ਅਫਵਾਹਾਂ ਨੂੰ ਰੋਕਣ ਅਤੇ ਬਿਨਾਂ ਜਾਂਚ ਦੇ ਕਿਸੇ ਵੀ ਜਾਣਕਾਰੀ ਨੂੰ ਅੱਗੇ ਭੇਜਣ ਤੋਂ ਵਰਜਿਆ ਹੈ।