Operation Blue Star: ਪੁਲਿਸ ਨੇ ਵਧਾਈ ਗੋਲਡਨ ਟੈਂਪਲ ਦੀ ਸੁਰੱਖਿਆ, ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਅਲਰਟ, ਭਾਰੀ ਪੁਲਿਸ ਬਲ ਤੈਨਾਤ

Updated On: 

04 Jun 2023 18:30 PM

6 ਜੂਨ ਨੂੰ ਬਲੂ ਸਟਾਰ ਦੀ ਬਰਸੀ ਮਨਾਈ ਜਾ ਰਹੀ ਹੈ,, ਜਿਸ ਕਾਰਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਹੈ। ਅੰਮ੍ਰਿਤਸਰ ਸਣੇ ਸੂਬੇ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਭਾਰੀ ਪੁਲਿਸ ਬਲ ਤੈਨਾਤ ਕੀਤਾ ਹੈ ਤਾਂ ਜੋ ਕੋਈ ਅਣਹੋਣੀ ਘਟਨਾ ਨਾ ਵਾਪਰ ਸਕੇ।

Operation Blue Star: ਪੁਲਿਸ ਨੇ ਵਧਾਈ ਗੋਲਡਨ ਟੈਂਪਲ ਦੀ ਸੁਰੱਖਿਆ, ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਅਲਰਟ, ਭਾਰੀ ਪੁਲਿਸ ਬਲ ਤੈਨਾਤ
Follow Us On

ਅੰਮ੍ਰਿਤਸਰ। ਸਾਕਾ ਨੀਲਾ ਤਾਰਾ ਦੀ ਬਰਸੀ ਨੇੜੇ ਆਉਂਦੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ-ਨਾਲ ਅੰਮ੍ਰਿਤਸਰ (Amritsar ) ਵਿੱਚ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਵਾਧੂ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਡੀਜੀਪੀ (ਸਪੈਸ਼ਲ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਪੁਲਿਸ ਫੋਰਸ ਦਾ ਜਾਇਜ਼ਾ ਲੈਣ ਲਈ ਐਤਵਾਰ ਦੁਪਹਿਰ ਨੂੰ ਅੰਮ੍ਰਿਤਸਰ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਸ਼ਰਾਰਤੀ ਅਨਸਰਾਂ (Mischievous Elements) ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਖਾਸ ਤੌਰ ‘ਤੇ ਉਨ੍ਹਾਂ ਸੋਸ਼ਲ ਮੀਡੀਆ ‘ਤੇ ਫੈਲਣ ਵਾਲੀਆਂ ਅਫਵਾਹਾਂ ਨੂੰ ਰੋਕਣ ਅਤੇ ਬਿਨਾਂ ਜਾਂਚ ਦੇ ਕਿਸੇ ਵੀ ਜਾਣਕਾਰੀ ਨੂੰ ਅੱਗੇ ਭੇਜਣ ਤੋਂ ਵਰਜਿਆ ਹੈ।

ਡੀਜੀਪੀ ਸ਼ੁਕਲਾ ਨੇ ਰਿਜ਼ਰਵ ਫੋਰਸਾਂ ਨਾਲ ਗੱਲਬਾਤ ਕੀਤੀ

ਅਰਪਿਤ ਸ਼ੁਕਲਾ (Arpit Shukla) ਨੇ ਪੁਲਿਸ ਅਧਿਕਾਰੀਆਂ ਅਤੇ ਰਿਜ਼ਰਵ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਰਿਜ਼ਰਵ ਬਲਾਂ ਦੀਆਂ 4 ਕੰਪਨੀਆਂ ਅਤੇ ਹੋਰ ਜ਼ਿਲ੍ਹਿਆਂ ਦੇ 3 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

‘ਗਰਮ ਖਿਆਲੀਆਂ ਨੂੰ ਕੀਤਾ ਜਾ ਸਕਦਾ ਨਜ਼ਰਬੰਦ’

ਪੁਲਿਸ ਦਾ ਕਹਿਣਾ ਹੈ ਕਿ ਸਾਰੀਆਂ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਗਈ ਹੈ। ਸਾਰਿਆਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਦੂਜੇ ਪਾਸੇ ਸੂਚਨਾ ਹੈ ਕਿ ਸੋਮਵਾਰ ਸ਼ਾਮ ਤੋਂ ਹੀ ਕੁੱਝ ਗਰਮ ਖਿਆਲੀ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਨਜ਼ਰਬੰਦ ਕੀਤਾ ਜਾ ਸਕਦਾ ਹੈ। ਇਸ ਵਾਰ ਪੁਲਸ ਸੁਰੱਖਿਆ ਨੂੰ ਲੈ ਕੇ ਕੋਈ ਲਾਪਰਵਾਹੀ ਨਹੀਂ ਵਰਤ ਸਕਦੀ।

‘ਬੰਦ ਦੇ ਹੱਕ ਵਿੱਚ ਨਹੀਂ ਹੈ ਪੰਜਾਬ ਸਰਕਾਰ’

ਗਰਮ ਖਿਆਲੀ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਇਸ ਸਾਲ ਬੰਦ ਦਾ ਸਮਰਥਨ ਕਰਦੀ ਨਜ਼ਰ ਨਹੀਂ ਆ ਰਹੀ। ਡੀਜੀਪੀ ਸ਼ੁਕਲਾ ਨੇ ਵੀ ਸਪੱਸ਼ਟ ਕੀਤਾ ਹੈ ਕਿ ਲੋਕ ਆਪਣੇ ਵਿਸ਼ਵਾਸ ਅਨੁਸਾਰ ਬੰਦ ਦਾ ਸਮਰਥਨ ਕਰ ਸਕਦੇ ਹਨ। ਸ਼ਾਂਤੀ ਬਣਾਈ ਰੱਖਣ ਲਈ ਪੁਲਸ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ