AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਰਬਤ ਦੇ ਭਲੇ ਟਰੱਸਟ ਦੇ ਯਤਨਾਂ ਸਦਕਾ ਦੁਬਈ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚਾਈ ਗਈ ਪੰਜਾਬ

ਗੁਰਦੀਪ ਸਿੰਘ ਦੀ ਦੁਬਈ ਵਿਖੇ 22 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਸੀ,, ਸਰਬਤ ਦਾ ਭਲਾ ਟਰੱਸਟ ਦੇ ਯਤਨਾਂ ਸਦਕਾ ਜਿਸਦੀ ਮ੍ਰਿਤਕ ਦੇਹ ਭਾਰਤ ਪਹੁੰਚਾਈ ਗਈ।

ਸਰਬਤ ਦੇ ਭਲੇ ਟਰੱਸਟ ਦੇ ਯਤਨਾਂ ਸਦਕਾ ਦੁਬਈ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚਾਈ ਗਈ ਪੰਜਾਬ
lalit-sharma
| Published: 06 May 2023 21:51 PM IST
Share
ਅੰਮ੍ਰਿਤਸਰ। ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਿਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ (Amritsar) ਵਿਖੇ ਪਹੁੰਚਿਆ। ਸਰਬੱਤ ਦਾ ਭਲਾ ਟਰੱਸਟ ਦੇ ਆਗੂ ਨੇ ਦੱਸਿਆ ਕਿ ਗੁਰਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਸਾਲ ਪਹਿਲਾਂ ਹੀ ਦੁਬਈ (Dubai) ਆਇਆ ਸੀ ਕਿ ਬੀਤੀ 22 ਅਪ੍ਰੈਲ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ ਸੀ।

‘ਮ੍ਰਿਤਕ ਆਪਣੇ ਮਾਪਿਆਂ ਦਾ ਸਹਾਰਾ ਸੀ’

ਉਨਾਂ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਮਿ੍ਤਕ ਗੁਰਦੀਪ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਸੀ, ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਸ਼ਨੀਵਾਰ ਨੂੰ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।

ਪਰਿਵਾਰ ਨੇ ਸਰਬਤ ਦੇ ਭਲੇ ਟਰੱਸਟ ਦਾ ਕੀਤਾ ਧੰਨਵਾਦ

ਪੀੜਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 325 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ, ਗੁਰਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਅਤੇ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਗੁਰਦੀਪ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...