AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਪੁਲਿਸ-ਗੈਂਗਸਟਰ ਵਿਚਾਲੇ ਮੁਕਾਬਲਾ: ਗੈਂਗਸਟਰ ਦੀ ਲੱਤ ‘ਚ ਲੱਗੀ ਗੋਲੀ, ਭਾਜਪਾ ਆਗੂ ਬਲਵਿੰਦਰ ਸਿੰਘ ਗਿੱਲ ‘ਤੇ ਕੀਤਾ ਸੀ ਹਮਲਾ

ਅਰਸ਼ਦੀਪ ਸਿੰਘ ਉਹੀ ਗੈਂਗਸਟਰ ਹੈ ਜਿਸ ਨੇ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਗਿੱਲ 'ਤੇ ਗੋਲੀਆਂ ਚਲਾਈਆਂ ਸਨ।

ਅੰਮ੍ਰਿਤਸਰ 'ਚ ਪੁਲਿਸ-ਗੈਂਗਸਟਰ ਵਿਚਾਲੇ ਮੁਕਾਬਲਾ: ਗੈਂਗਸਟਰ ਦੀ ਲੱਤ 'ਚ ਲੱਗੀ ਗੋਲੀ, ਭਾਜਪਾ ਆਗੂ ਬਲਵਿੰਦਰ ਸਿੰਘ ਗਿੱਲ 'ਤੇ ਕੀਤਾ ਸੀ ਹਮਲਾ
lalit-sharma
| Updated On: 05 Jul 2023 22:33 PM IST
Share
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁੱਠਭੇੜ ਹੋ ਗਈ। ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਬਾਰੀ ਵਿੱਚ ਗੈਂਗਸਟਰ ਅਰਸ਼ਦੀਪ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਹੈ। ਜਦੋਂਕਿ ਗੋਲੀਬਾਰੀ ਦੌਰਾਨ ਸੀਆਈਏ ਸਟਾਫ਼ ਦਾ ਡਰਾਈਵਰ ਵਾਲ-ਵਾਲ ਬਚ ਗਿਆ।ਜਦੋਂ ਗੈਂਗਸਟਰ ਅਰਸ਼ਦੀਪ ਨੇ ਪੁਲਿਸ ਦੀ ਗੱਡੀ ‘ਤੇ ਫਾਇਰਿੰਗ ਕੀਤੀ ਤਾਂ ਇਕ ਗੋਲੀ ਡਰਾਈਵਰ ਨੂੰ ਲੱਗ ਗਈ ਪਰ ਗੱਡੀ ਦੀ ਸੀਟ ਬੈਲਟ ਕਾਰਨ ਡਰਾਈਵਰ ਦੀ ਜਾਨ ਬਚ ਗਈ। ਗੋਲੀ ਸੀਟ ਬੈਲਟ ਤੇ ਲੱਗੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਆਪਣੀ ਕਾਰ ਤੋਂ ਹੇਠਾਂ ਉਤਰਿਆ ਵੀ ਨਹੀਂ ਸੀ ਕਿ ਗੈਂਗਸਟਰ ਅਰਸ਼ਦੀਪ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਇੱਕ ਗੋਲੀ ਅਰਸ਼ਦੀਪ ਦੀ ਲੱਤ ਵਿੱਚ ਲੱਗ ਗਈ। ਇਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਅਰਸ਼ਦੀਪ ਨੂੰ ਫੜਨ ਲਈ ਕੀਤੀ ਗਈ ਸੀ ਨਾਕਾਬੰਦੀ

ਜੰਡਿਆਲਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਅਰਸ਼ਦੀਪ ਕਿਸੇ ਨੂੰ ਮਿਲਣ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਜੰਡਿਆਲਾ ਗੁਰੂ ਵਿੱਚ ਨਹਿਰ ਅਤੇ ਪੁਲ ਦੇ ਆਲੇ-ਦੁਆਲੇ ਨਾਕਾਬੰਦੀ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਜੰਡਿਆਲਾ ਗੁਰੂ ਨਹਿਰ ਨੇੜੇ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਅਰਸ਼ਦੀਪ ਨਹਿਰ ਦੇ ਰਸਤੇ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਆਇਆ। ਜਦੋਂ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਕੁਝ ਪੁਲਿਸ ਮੁਲਾਜ਼ਮ ਨਾਕੇ ਦੇ ਬਾਹਰ ਸਨ ਅਤੇ ਕੁਝ ਮੁਲਾਜ਼ਮਾਂ ਦੇ ਨਾਲ ਅਧਿਕਾਰੀ ਕਾਰ ਵਿੱਚ ਬੈਠੇ ਸਨ। ਇਸ ਤੋਂ ਬਾਅਦ ਉਹ ਨਹਿਰ ਰਾਹੀਂ ਭੱਜ ਗਿਆ। ਸੜਕ ਤੰਗ ਹੋਣ ਕਾਰਨ ਪੁਲਿਸ ਦੀ ਗੱਡੀ ਉਸ ਸੜਕ ਤੋਂ ਨਹੀਂ ਲੰਘ ਸਕਦੀ ਸੀ ਪਰ ਅੱਗੇ ਇੰਸਪੈਕਟਰ ਇੰਦਰਜੀਤ ਦੀ ਟੀਮ ਨੇ ਨਾਕਾ ਲਾਇਆ ਹੋਇਆ ਸੀ। ਉਸ ਨੇ ਉਥੇ ਵੀ ਮੌਜੂਦ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ। ਇਸ ਗੋਲੀਬਾਰੀ ਵਿੱਚ ਗੋਲੀਆਂ ਪੁਲਿਸ ਦੀ ਗੱਡੀ ਨੂੰ ਲੱਗੀਆਂ। ਪੁਲਿਸ ਨੇ ਵੀ ਗੈਂਗਸਟਰ ‘ਤੇ ਫਾਇਰਿੰਗ ਕੀਤੀ। ਇਸ ਦੌਰਾਨ ਇੰਸਪੈਕਟਰ ਇੰਦਰਜੀਤ ਨੇ ਆਪਣੇ ਪਿਸਤੌਲ ਤੋਂ ਉਸ ਦੀਆਂ ਲੱਤਾਂ ਵੱਲ ਫਾਇਰ ਕੀਤਾ ਅਤੇ ਗੋਲੀ ਉਸ ਦੀ ਖੱਬੀ ਲੱਤ ਵਿੱਚ ਲੱਗੀ। ਇਸ ਤੋਂ ਬਾਅਦ ਪੁਲਿਸ ਨੇ ਘੇਰਾਬੰਦੀ ਕਰਕੇ ਉਸ ਨੂੰ ਫੜ ਲਿਆ। ਪੁਲਿਸ ਨੇ ਅਰਸ਼ਦੀਪ ਕੋਲੋਂ ਇੱਕ ਪਿਸਟਲ ਅਤੇ 3 ਮੈਗਜ਼ੀਨਾਂ ਵੀ ਜਬਤ ਕੀਤੀਆਂ ਹਨ।

ਅਰਸ਼ਦੀਪ ਨੇ ਭਾਜਪਾ ਆਗੂ ਤੇ ਕੀਤਾ ਸੀ ਹਮਲਾ

ਅਰਸ਼ਦੀਪ ਇੱਕ ਮਸ਼ਹੂਰ ਗੈਂਗਸਟਰ ਹੈ ਅਤੇ ਕਈ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਹੈ। ਅਰਸ਼ਦੀਪ ਸਿੰਘ ਨੇ ਹੀ ਬੀਜੇਪੀ ਨੇਤਾ ਬਲਵਿੰਦਰ ਸਿੰਘ ਗਿੱਲ ‘ਤੇ ਜਾਨਲੇਵਾ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਗੋਲੀ ਬਲਵਿੰਦਰ ਸਿੰਘ ਦੇ ਜਬਾੜੇ ਵਿੱਚ ਲੱਗੀ। ਇਸ ਵਿੱਚ ਭਾਜਪਾ ਆਗੂ ਬਲਵਿੰਦਰ ਸਿੰਘ ਜ਼ਖ਼ਮੀ ਹੋ ਗਏ ਸਨ ਪਰ ਉਨ੍ਹਾਂ ਦੀ ਜਾਨ ਬਚ ਗਈ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...