ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦੀ ਕੋਰਟ “ਚ ਪੇਸ਼ੀ, ਦੋ ਦਿਨਾਂ ਦਾ ਵਿਜੀਲੈਂਸ ਰਿਮਾਂਡ ਖਤਮ ਹੋਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ

Updated On: 

19 Jul 2023 21:50 PM

ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦੀ ਕੋਰਟ ਚ ਪੇਸ਼ੀ, ਦੋ ਦਿਨਾਂ ਦਾ ਵਿਜੀਲੈਂਸ ਰਿਮਾਂਡ ਖਤਮ ਹੋਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ
Follow Us On

ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ( Om Parkash Soni) ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਦੇ ਹੁਕਮਾਂ ਤੋਂ ਬਾਅਦ ਬਿਊਰੋ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਹਾਲਾਂਕਿ ਵਿਜੀਲੈਂਸ ਨੇ ਅਦਾਲਤ ਤੋਂ ਸਾਬਕਾ ਉਪ ਮੁੱਖ ਮੰਤਰੀ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਜੱਜ ਨੇ ਸੁਣਵਾਈ ਤੋਂ ਬਾਅਦ ਸੋਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ। ਇਸ ਦੌਰਾਨ ਓਪੀ ਸੋਨੀ ਦੇ ਸਮਰਥਕਾਂ ਨੇ ਅਦਾਲਤ ਵਿੱਚ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ।

ਜਿਕਰਯ ਹੈ ਕਿ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ 9 ਜੁਲਾਈ 2023 ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ। ਬਿਊਰੋ ਅਨੁਸਾਰ, 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਓਪੀ ਸੋਨੀ ਦੀ ਕੁੱਲ ਆਮਦਨ 4 ਕਰੋੜ 52 ਲੱਖ 18 ਹਜ਼ਾਰ 771 ਰੁਪਏ ਸੀ, ਜਦਕਿ ਸੋਨੀ ਨੇ ਉਸ ਸਮੇਂ ਦੌਰਾਨ 12 ਕਰੋੜ 48 ਲੱਖ 42 ਹਜ਼ਾਰ 692 ਰੁਪਏ ਖਰਚ ਕੀਤੇ। ਦੋਸ਼ ਹੈ ਕਿ ਉਨ੍ਹਾਂ ਨੇ ਆਪਣੀ ਆਮਦਨ ਤੋਂ 176.8 ਫੀਸਦੀ ਵੱਧ ਯਾਨੀ 7 ਕਰੋੜ 96 ਲੱਖ 23 ਹਜ਼ਾਰ 921 ਰੁਪਏ ਖਰਚ ਕੀਤੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ