Operation Amritpal ਦੌਰਾਨ ਕਿਤੇ ਨਹੀਂ ਹੋਇਆ ਜਾਨੀ ਨੁਕਸਾਨ, DGP ਤੇ CM ਵਧਾਈ ਦੇ ਪਾਤਰ : ਦਾਦੂਵਾਲ
Baljeet Singh Daduwal ਨੇ ਆਪਰੇਸ਼ਨ ਅਮ੍ਰਿਤਪਾਲ ਦੌਰਾਨ ਕਿਹਾ ਸੀ ਕਿ ਜੇਕਰ ਅੰਮ੍ਰਿਤਪਾਲ ਨੇ ਕੋਈ ਗੁਨਾਹ ਕੀਤਾ ਹੈ ਸੀ ਤੇ ਉਸ ਉੱਤੇ ਬਹੁਤ ਪਹਿਲਾਂ ਹੀ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ। ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ।
ਅਮ੍ਰਿਤਸਰ ਨਿਊਜ: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ (Baljeet Singh Daduwal) ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆ ਕਿਹਾ ਹੈ ਕਿ ਓਪਰੇਸਨ ਅਮ੍ਰਿਤਪਾਲ ਦੌਰਾਨ ਸੂਬੇ ਚ ਕਿਤੇ ਵੀ ਜਾਨੀ ਨੁਕਸਾਨ ਨਹੀਂ ਹੋਇਆ। ਇਸ ਲਈ ਪੰਜਾਬ ਪੁਲਿਸ ਦੇ ਕਪਤਾਨ ਗੌਰਵ ਯਾਦਵ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਧਾਈ ਦੇ ਪਾਤਰ ਹਨ। ਨਾਲ ਹੀ ਉਨ੍ਹਾਂ ਨੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਲੈ ਕੇ ਨਰਾਜਗੀ ਵੀ ਜਤਾਈ ਹੈ।
ਦਾਦੂਵਾਲ ਨੇ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਅਤੇ ਜਿਸ ਤਰ੍ਹਾਂ ਦਾ ਸੂਬੇ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਉਹ ਅੰਤਰਰਾਸ਼ਟਰੀ ਪੱਧਰ ‘ਤੇ ਸਾਰੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਅੰਮ੍ਰਿਤਪਾਲ ਦੀ ਤਾਰੀਫ ਕਰਦਿਆਂ ਉਨ੍ਹਾਂ ਕਿਹਾ ਕਿ ਉਸਨੇ ਕੋਈ ਗੁਨਾਹ ਨਹੀਂ ਕੀਤਾ। ਉਸ ਨੇ ਨੌਜਵਾਨਾਂ ਨੂੰ ਸਹੀ ਤਰੀਕੇ ਨਾਲ ਜੋੜਨ ਦਾ ਕੰਮ ਹੀ ਕੀਤਾ ਹੈ।