Operation Amritpal ਦੌਰਾਨ ਕਿਤੇ ਨਹੀਂ ਹੋਇਆ ਜਾਨੀ ਨੁਕਸਾਨ, DGP ਤੇ CM ਵਧਾਈ ਦੇ ਪਾਤਰ : ਦਾਦੂਵਾਲ

Updated On: 

06 Apr 2023 13:31 PM

Baljeet Singh Daduwal ਨੇ ਆਪਰੇਸ਼ਨ ਅਮ੍ਰਿਤਪਾਲ ਦੌਰਾਨ ਕਿਹਾ ਸੀ ਕਿ ਜੇਕਰ ਅੰਮ੍ਰਿਤਪਾਲ ਨੇ ਕੋਈ ਗੁਨਾਹ ਕੀਤਾ ਹੈ ਸੀ ਤੇ ਉਸ ਉੱਤੇ ਬਹੁਤ ਪਹਿਲਾਂ ਹੀ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ। ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ।

Follow Us On

ਅਮ੍ਰਿਤਸਰ ਨਿਊਜ: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ (Baljeet Singh Daduwal) ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆ ਕਿਹਾ ਹੈ ਕਿ ਓਪਰੇਸਨ ਅਮ੍ਰਿਤਪਾਲ ਦੌਰਾਨ ਸੂਬੇ ਚ ਕਿਤੇ ਵੀ ਜਾਨੀ ਨੁਕਸਾਨ ਨਹੀਂ ਹੋਇਆ। ਇਸ ਲਈ ਪੰਜਾਬ ਪੁਲਿਸ ਦੇ ਕਪਤਾਨ ਗੌਰਵ ਯਾਦਵ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਧਾਈ ਦੇ ਪਾਤਰ ਹਨ। ਨਾਲ ਹੀ ਉਨ੍ਹਾਂ ਨੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਲੈ ਕੇ ਨਰਾਜਗੀ ਵੀ ਜਤਾਈ ਹੈ।

ਦਾਦੂਵਾਲ ਨੇ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਅਤੇ ਜਿਸ ਤਰ੍ਹਾਂ ਦਾ ਸੂਬੇ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਉਹ ਅੰਤਰਰਾਸ਼ਟਰੀ ਪੱਧਰ ‘ਤੇ ਸਾਰੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਅੰਮ੍ਰਿਤਪਾਲ ਦੀ ਤਾਰੀਫ ਕਰਦਿਆਂ ਉਨ੍ਹਾਂ ਕਿਹਾ ਕਿ ਉਸਨੇ ਕੋਈ ਗੁਨਾਹ ਨਹੀਂ ਕੀਤਾ। ਉਸ ਨੇ ਨੌਜਵਾਨਾਂ ਨੂੰ ਸਹੀ ਤਰੀਕੇ ਨਾਲ ਜੋੜਨ ਦਾ ਕੰਮ ਹੀ ਕੀਤਾ ਹੈ।

ਦਾਦੂਵਾਲ ਨੇ ਸੀਐੱਮ ਅਤੇ ਡੀਜੀਪੀ ਨੂੰ ਦਿੱਤੀ ਵਧਾਈ

ਸਾਬਕਾ ਐਚਐਸਜੀਪੀਸੀ ਪ੍ਰਧਾਨ ਨੇ ਇਸ ਦੇ ਪੰਜਾਬ ਸਰਕਾਰ ਨੂੰ ਵਧਾਈ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਵਿਚ ਕਿਤੇ ਵੀ ਕੋਈ ਗੋਲੀ ਨਹੀਂ ਚੱਲੀ ਤੇ ਨਾ ਹੀ ਇਸ ਤਰ੍ਹਾਂ ਦਾ ਕਿਤੇ ਮਾਹੌਲ ਬਣਿਆ।ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਤਾਂ ਸ਼ਾਂਤਮਈ ਢੰਗ ਨਾਲ ਧਰਨੇ ਤੇ ਬੈਠੇ ਲੋਕਾਂ ਉਤੇ ਗੋਲੀਆਂ ਚਲਵਾ ਦਿੱਤੀਆਂ ਸਨ।

ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਓਪਰੇਨ ਅਮ੍ਰਿਤਪਾਲ ਦੌਰਾਨ ਗ੍ਰਿਫਤਾਰ ਕੀਤੇ ਸਾਰੇ ਨੌਜਵਾਨਾਂ ਤੇ ਲਗਾਇਆ ਗਿਆ ਐਨਐਸਏ ਤੁਰੰਤ ਹਟਾਇਆ ਜਾਵੇ ਅਤੇ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਰਿਹਾਅ ਕੀਤਾ ਜਾਵੇ।

ਪਹਿਲਾਂ ਦਾਦੂਵਾਲ ਦੀ ਸਰਕਾਰ ਨੂੰ ਦਿੱਤੀ ਸੀ ਚੇਤਾਵਨੀ

ਬੀਤੇ ਦਿਨੀਂ ਕੋਟਕਪੂਰਾ ਗੋਲੀਕਾਂਡ ਮਾਮਲੇ ਤੇ ਦਾਦੂਵਾਲ ਨੇ ਕਿਹਾ ਸੀ ਕਿ ਸੂਬੇ ਵਿੱਚ ਜਦੋਂ ਬਾਦਲ ਸਰਕਾਰ ਸੀ ਉਸ ਸਮੇਂ ਬਰਗਾੜੀ ਕਾਂਡ ਵਾਪਰਿਆ ਸੀ। ਜਿਸ ਕਰਕੇ ਅੱਜ ਉਨ੍ਹਾਂ ਨੂੰ ਕਚਹਿਰੀ ਦੀਆਂ ਪੌੜੀਆਂ ਚੜ੍ਹਣੀਆਂ ਪੈ ਰਹੀਆਂ ਹਨ। ਜੇਕਰ ਭਗਵੰਤ ਮਾਨ ਸਰਕਾਰ ਵੀ ਕੁਝ ਅਜਿਹਾ ਕਰੇਗੀ ਕਿ ਉਸ ਖਿਲਾਫ ਵੀ ਕਾਰਵਾਈ ਹੋਵੇਗੀ। ਨਾਲ ਹੀ ਉਨ੍ਹਾਂ ਨੇ ਦੇਸ ਵਿਦੇਸ਼ ਵਿੱਚ ਬੈਠੇ ਸਿੱਖਾਂ ਨੂੰ ਅਪੀਲ ਕੀਤੀ ਸੀ ਕਿ ਉਹ ਕੋਈ ਵੀ ਅਜਿਹਾ ਕੰਮ ਨਾ ਕਰਨ, ਜਿਸ ਨਾਲ ਸਿੱਖ ਕੌਮ ਨੂੰ ਬਦਨਾਮ ਹੋਣਾ ਪਵੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories
Exit mobile version