ਪੰਜਾਬੀ ਗਾਇਕ ਸਿੰਗਾ ਖਿਲਾਫ ਅੰਮ੍ਰਿਤਸਰ ‘ਚ FIR, ਇਸਾਈ ਭਾਈਚਾਰੇ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ
ਅੰਮ੍ਰਿਤਸਰ ਦੇ ਥਾਣਾ ਅਜਨਾਲੇ ਪੰਜਾਬੀ ਗਾਇਕ ਸਿੰਗਾ ਦੇ ਖਿਲਾਫ ਮਾਮਾਲ ਦਰਜ ਕੀਤਾ ਗਿਆ ਹੈ। ਸਿੰਗਰ 'ਤੇ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰਚਾਉਣ ਦਾ ਇਲਜਾਮ ਲੱਗਾ ਹੈ। ਇਸ ਤੋਂ ਇਲਾਵਾ ਥੋੜੇ ਦਿਨ ਪਹਿਲਾਂ ਕਰਪੂਥਲਾ ਵਿੱਚ ਵੀ ਸਿੰਗਾ ਖਿਲਾਫ 295 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਹ ਹੁਣ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਖਿਲਾਫ ਦੂਜਾ ਮਾਮਲਾ ਦਰਜ ਕੀਤਾ ਗਿਆ ਹੈ।
ਅੰਮ੍ਰਿਤਸਰ। ਮਸ਼ਹੂਰ ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਪੰਜਾਬੀ ਗਾਇਕ ਸਿੰਗਾ ਖਿਲਾਫ ਅੰਮ੍ਰਿਤਸਰ ਦੇ ਅਜਨਾਲਾ ‘ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿਵਾਦ ਦਾ ਕਾਰਨ ਹਾਲ ਹੀ ‘ਚ ਲਾਂਚ ਹੋਇਆ ਪੰਜਾਬੀ ਗੀਤ ‘ਸਟਿਲ ਅਲਾਈਵ’ ਹੈ। ਇਹ ਕਾਰਵਾਈ ਸਮੂਹ ਈਸਾਈ ਭਾਈਚਾਰਾ (Christian community) ਅਜਨਾਲਾ ਦੇ ਮੁਖੀ ਅਵਿਨਾਸ਼ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।
ਅਵਿਨਾਸ਼ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ- ਗੀਤ (ਸਟਿਲ ਅਲਾਈਵ) ਪੰਜਾਬੀ ਗਾਇਕ ਸਿੰਗਾ (Punjabi singer Singa) ਵੱਲੋਂ ਰਿਲੀਜ਼ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬੀ ਕਲਾਕਾਰ ਸਿੰਗਾ ਨੇ ਹੱਥ ਵਿੱਚ ਬਾਈਬਲ ਫੜੀ ਹੋਈ ਹੈ ਅਤੇ ਗਲੇ ਵਿੱਚ ਕਰਾਸ ਬੰਨ੍ਹਿਆ ਹੋਇਆ ਹੈ। ਸਾਡੇ ਈਸਾਈ ਧਰਮ ਵਿੱਚ ਭੈਣ ਅਤੇ ਪਿਤਾ ਨੂੰ ਪਵਿੱਤਰ ਦਰਜਾ ਦਿੱਤਾ ਗਿਆ ਹੈ। ਗੀਤ ਵਿੱਚ ਪਿਤਾ ਅਤੇ ਭੈਣ ਦਾ ਵੀ ਅਪਮਾਨ ਕੀਤਾ ਗਿਆ ਹੈ। ਜਿਸ ਨਾਲ ਈਸਾਈ ਧਰਮ ਦਾ ਅਪਮਾਨ ਹੋਇਆ ਹੈ। ਜਿਸ ਕਾਰਨ ਸਮੁੱਚੇ ਈਸਾਈ ਭਾਈਚਾਰੇ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਦੂਜਾ ਮਾਮਲਾ ਸਿੰਗਾ ‘ਤੇ ਹੋਇਆ ਦਰਜ
ਪ੍ਰਧਾਨ ਅਵਿਨਾਸ਼ ਦੀ ਸ਼ਿਕਾਇਤ ਤੇ ਥਾਣਾ ਅਜਨਾਲਾ ਦੀ ਪੁਲਿਸ (Police) ਨੇ ਪੰਜਾਬੀ ਗਾਇਕ ਸਿੰਗਾ ਖ਼ਿਲਾਫ਼ ਆਈਪੀਸੀ-295 (ਕਿਸੇ ਵੀ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਤਹਿਤ ਕੇਸ ਦਰਜ ਕੀਤਾ ਹੈ। ਪੰਜਾਬ ‘ਚ ਇਹ ਦੂਜਾ ਮਾਮਲਾ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕਪੂਰਥਲਾ ‘ਚ ਦੋ ਦਿਨ ਪਹਿਲਾਂ 295ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਕਪੂਰਥਲਾ ‘ਚ ਇਹ ਮਾਮਲਾ ਭੀਮ ਰਾਓ ਯੁਵਾ ਫੋਰਸ ਮਿਸ਼ਨ ਅੰਬੇਡਕਰ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ‘ਤੇ ਕੀਤਾ ਗਿਆ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ