AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritsar Firing: ਅੰਮ੍ਰਿਤਸਰ ‘ਚ ਮੁੜ ਚੱਲੀਆਂ ਦਿਨ-ਦਿਹਾੜੇ ਗੋਲੀਆਂ, ਬੈਂਕ ਦੇ ਬਾਹਰ ਬਾਈਕ ਸਵਾਰਾਂ ਨੇ ਦੋ ਨੌਜਵਾਨਾਂ ਨੂੰ ਕੀਤਾ ਜਖ਼ਮੀ

Again Firing in Amritsar: ਬੀਤੇ ਇੱਕ ਮਹੀਨੇ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਵਿੱਚ 4-5 ਵਾਰ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਵਾਰ-ਵਾਰ ਸਰੇਆਮ ਫਾਇਰਿੰਗ ਸ਼ਹਿਰ ਦੀ ਕਾਨੂੰਨ-ਵਿਵਸਥਾ 'ਤੇ ਵੱਡੇ ਸਵਾਲ ਖੜੇ ਕਰ ਰਹੀ ਹੈ।

Amritsar Firing: ਅੰਮ੍ਰਿਤਸਰ 'ਚ ਮੁੜ ਚੱਲੀਆਂ ਦਿਨ-ਦਿਹਾੜੇ ਗੋਲੀਆਂ, ਬੈਂਕ ਦੇ ਬਾਹਰ ਬਾਈਕ ਸਵਾਰਾਂ ਨੇ ਦੋ ਨੌਜਵਾਨਾਂ ਨੂੰ ਕੀਤਾ ਜਖ਼ਮੀ
lalit-sharma
| Published: 12 Jul 2023 16:37 PM IST
Share
ਅੰਮ੍ਰਿਤਸਰ ‘ਚ ਇੱਕ ਵਾਰ ਮੁੜ ਤੋਂ ਸਰੇਆਮ ਗੋਲੀਬਾਰੀ (Firing) ਦੀ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਇੱਕ ਬੈਂਕ ਦੇ ਬਾਹਰ ਕੁਝ ਅਣਪਛਾਤੇ ਲੋਕਾਂ ਵੱਲੋਂ ਇਸ ਵਾਰਦਾਤ ਨੁੰ ਅੰਜਾਮ ਦਿੱਤਾ ਗਿਆ ਹੈ। ਇਸ ਫਾਇਰਿੰਗ ‘ਚ ਦੋ ਨੌਜਵਾਨ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ਤੋਂ ਲੋਕਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੁਲਿਸ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਚ ਜੁੱਟ ਗਈ ਹੈ ਇਹ ਘਟਨਾ ਅੰਮ੍ਰਿਤਸਰ ਦੇ ਵਿਅਸਤ ਇਲਾਕੇ ਮਜੀਠ ਮੰਡੀ ਵਿੱਚ ਜੰਮੂ-ਕਸ਼ਮੀਰ ਬੈਂਕ ਦੇ ਬਾਹਰ ਵਾਪਰੀ। ਬੈਂਕ ਦੇ ਸੁਰੱਖਿਆ ਕਰਮਚਾਰੀਆਂ ਨੇ ਦੱਸਿਆ ਕਿ ਦੁਪਹਿਰ ਸਮੇਂ ਬੈਂਕ ਦੇ ਅੰਦਰ ਹਰ ਕੋਈ ਆਪਣੇ ਕੰਮ ਵਿੱਚ ਰੁੱਝਿਆ ਹੋਇਆ ਸੀ। ਉਦੋਂ ਅਚਾਨਕ ਬੈਂਕ ਦੇ ਬਾਹਰ ਫਾਇਰਿੰਗ ਦੀ ਆਵਾਜ਼ ਸੁਣਾਈ ਦਿੱਤੀ। ਸਟਾਫ਼ ਤੁਰੰਤ ਬਾਹਰ ਭੱਜਿਆ ਅਤੇ ਦੇਖਿਆ ਕਿ ਦੋ ਨੌਜਵਾਨਾਂ ਦੇ ਸਿਰਾਂ ਵਿੱਚੋਂ ਖੂਨ ਵਹਿ ਰਿਹਾ ਸੀ ਅਤੇ ਮੁੱਧੇ ਮੂੰਹ ਪਏ ਸਨ।

ਚਸ਼ਮਦੀਦਾਂ ਨੇ ਦਿੱਤੀ ਘਟਨਾ ਦੀ ਜਾਣਕਾਰੀ

ਚਸ਼ਮਦੀਦਾਂ ਨੇ ਦੱਸਿਆ ਕਿ ਦੋ ਨਕਾਬਪੋਸ਼ ਨੌਜਵਾਨ ਜ਼ਖਮੀਆਂ ਦਾ ਪਿੱਛਾ ਕਰ ਰਹੇ ਸਨ। ਉਨ੍ਹਾਂ ਨੇ ਪਹਿਲਾਂ ਗੋਲੀ ਚਲਾਈ ਅਤੇ ਫੇਰ ਜਖਮੀਆਂ ਦੇ ਸਿਰਾਂ ਤੇ ਪਿਸਤੌਲ ਦਾ ਬੱਟ ਮਾਰ ਰਹੇ ਸਨ। ਇਸ ਤੋਂ ਬਾਅਦ ਨਕਾਬਪੋਸ਼ ਬਾਈਕ ‘ਤੇ ਉੱਥੋਂ ਫਰਾਰ ਹੋ ਗਏ। ਜ਼ਖਮੀ ਵੀ ਆਪਣੇ-ਆਪ ਹੀ ਉੱਠੇ ਅਤੇ ਹਸਪਤਾਲ ਦਾਖਲ ਹੋ ਗਏ।

ਜਾਂਚ ਲਈ ਪਹੁੰਚੀ ਪੁਲਿਸ ਟੀਮ

ਘਟਨਾ ਤੋਂ ਬਾਅਦ ਏਡੀਸੀਪੀ ਸਿਟੀ-1 ਮਹਿਤਾਬ ਸਿੰਘ ਮਜੀਠ ਮੰਡੀ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਇਹ ਘਟਨਾ ਲੁੱਟ ਦੀ ਹੈ ਜਾਂ ਦੁਸ਼ਮਣੀ। ਬੈਂਕ ਮੁਲਾਜ਼ਮਾਂ ਦੇ ਬਿਆਨ ਲਏ ਗਏ ਹਨ। ਜ਼ਖਮੀ ਫਿਲਹਾਲ ਹਸਪਤਾਲ ‘ਚ ਭਰਤੀ ਹਨ। ਜਿਵੇਂ ਹੀ ਉਹ ਬਿਆਨ ਦੇਣ ਦੀ ਸਥਿਤੀ ਵਿੱਚ ਹੋਣਗੇ, ਉਨ੍ਹਾਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕੀਤਾ ਜਾਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...