AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੋਲੀਆਂ ਦੀ ਆਵਾਜ਼ ਨਾਲ ਮੁੜ ਦਹਿਲੀ ਗੁਰੂ ਨਗਰੀ, ਕੁਲਚੇ ਦੀ ਦੁਕਾਨ ਚਲਾਉਣ ਵਾਲੇ ਨੂੰ ਅਣਪਛਾਤੇ ਬਾਈਕ ਸਵਾਰਾਂ ਨੇ ਬਣਾਇਆ ਨਿਸ਼ਾਨਾ

ਪਿਛਲੇ ਹਫਤੇ ਹੀ ਕੁਝ ਕਾਰ ਸਵਾਰਾਂ ਨੇ ਇੱਕ ਗੱਡੀ ਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿੱਚ ਗੱਡੀ ਨੂੰ ਚੀਰਦੀ ਹੋਈ ਗੋਲੀ ਇੱਕ ਸ਼ਖਸ ਦੀ ਵੱਖੀ ਵਿੱਚ ਜਾ ਲੱਗੀ ਸੀ, ਜਿਸਦਾ ਹਾਲੇ ਤੱਕ ਇਲਾਜ ਚੱਲ ਰਿਹਾ ਹੈ।

ਗੋਲੀਆਂ ਦੀ ਆਵਾਜ਼ ਨਾਲ ਮੁੜ ਦਹਿਲੀ ਗੁਰੂ ਨਗਰੀ, ਕੁਲਚੇ ਦੀ ਦੁਕਾਨ ਚਲਾਉਣ ਵਾਲੇ ਨੂੰ ਅਣਪਛਾਤੇ ਬਾਈਕ ਸਵਾਰਾਂ ਨੇ ਬਣਾਇਆ ਨਿਸ਼ਾਨਾ
lalit-sharma
| Updated On: 04 Jul 2023 07:13 AM IST
Share
ਗੁਰੂ ਨਗਰੀ ਅੰਮ੍ਰਿਤਸਰ ਇੱਕ ਵਾਰ ਮੁੜ ਤੋਂ ਗੋਲੀਆਂ ਦੀ ਆਵਾਜ਼ ਨਾਲ ਦਹਿਲ ਗਈ। ਇਥੋਂ ਦੇ ਵਿਜੇ ਨਗਰ ਇਲਾਕ਼ੇ ਵਿਚ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਜਿਸ ਤੇ ਗੋਲੀਆਂ ਵਰ੍ਹਾਈਆਂ ਗਈਆਂ ਹਨ, ਉਹ ਵਿਜੇ ਨਗਰ ਵਿੱਚ ਨਿਊਟਰੀ ਕੁਲਚਾ ਪੁਆਇੰਟ ਦੇ ਨਾਂ ਦੀ ਦੁਕਾਨ ਚਲਾਉਂਦਾ ਹੈ। ਪੀੜਿਤ ਦੁਕਾਨਦਾਰ ਨੇ ਦੱਸਿਆ ਕਿ ਗੋਲੀਆਂ ਚਲਾਉਣ ਵਾਲੇ ਤਿੰਨ ਅਣਪਛਾਤੇ ਨੌਜਵਾਨ ਸਨ। ਉਨ੍ਹਾਂ ਨੇ ਪਹਿਲਾਂ ਸਪਲੈਂਡਰ ਮੋਟਰਸਾਈਕਲ ਤਿੰਨ ਤੋਂ ਚਾਰ ਚੱਕਰ ਲਗਾਏ। ਇਨ੍ਹਾਂ ਸਾਰਿਆਂ ਨੇ ਆਪਣੇ ਮੂੰਹ ਬਨੇ ਹੋਏ ਸਨ। ਦੁਕਾਨਦਾਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਕੋਲੋਂ ਮਿਲਨ ਪੈਲੇਸ ਦਾ ਪਤਾ ਪੁੱਛਿਆ ਤੇ ਆਪਣੀ ਡਬੀ ਵਿਚੋਂ ਪਿਸਤੋਲ ਕੱਢੀ ਤੇ 8-10 ਦੇ ਕਰੀਬ ਗੋਲੀਆ ਚਲਾ ਦਿੱਤੀਆਂ। ਜਿਨ੍ਹਾਂ ਚੋਂ ਇੱਕ ਗੋਲੀ ਉਸਦੀ ਲੱਤ ਤੇ ਅਤੇ ਦੂਜੀ ਪਿੱਠ ਤੇ ਲੱਗੀ। ਪੀੜਤ ਨੇ ਦੱਸਿਆ ਕੁੱਝ ਮਹੀਨੇ ਪਹਿਲਾਂ ਵੀ ਉਸਦੀ ਗੱਡੀ ਨੂੰ ਵੀ ਅੱਗ ਲਗਾਈ ਗਈ ਸੀ ਜਿਸਦੀ ਸੂਚਨਾ ਉਸਨੇ ਉਸ ਸਮੇਂ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਸੀ, ਪਰ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਪੁਲਿਸ ਦੀ ਕਾਰਵਾਈ ‘ਤੇ ਸਵਾਲ

ਪੀੜਿਤ ਨੇ ਅੱਗੇ ਦੱਸਿਆ ਕਿ ਉਸ ਨੂੰ ਫ਼ੋਨ ਤੇ ਧਮਕੀਆਂ ਵੀ ਮਿਲੀਆਂ, ਜਿਸਦੇ ਬਾਰੇ ਉਸਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਪਰ ਇਸ ਮਾਮਲੇ ਤੇ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਅੱਜ ਉਸ ਉੱਤੇ ਗੋਲੀਆਂ ਚਲਾਈਆਂ ਦਿੱਤੀਆਂ ਗਈਆਂ। ਉਸਨੇ ਹਮਲਾਵਰਾਂ ਨੂੰ ਪਛਾਣਨ ਤੋਂ ਇਨਕਾਰ ਕਰ ਦਿੱਤਾ। ਉਸਨੇ ਕਿਹਾ ਕਿ ਇਸ ਵਾਰ ਤਾਂ ਉਸਦੀ ਜਾਨ ਤਾਂ ਬੱਚ ਗਈ ਪਰ ਇਸ ਗੱਲ ਦੀ ਕੀ ਗਾਰੰਟੀ ਹੈ ਕਿ ਮੁੜ ਤੋਂ ਉਸ ਉੱਤੇ ਹਮਲਾ ਨਹੀਂ ਹੋਵੇਗਾ। ਉਸਨੇ ਵਾਰ-ਵਾਰ ਪੁਲਿਸ ਦੀ ਢਿੱਲ-ਮੱਠ ਵਾਲੀ ਕਾਰਵਾਈ ਤੇ ਸਵਾਲ ਚੁੱਕੇ। ਉੱਧਰ, ਪੁਲਿਸ ਅਧਿਕਾਰੀ ਦਾ ਕਹਿਣਾ ਹੈ ਰਿਸ਼ਬ ਸੇਠ ਨਾਂ ਦੇ ਨੌਜਵਾਨ ਤੇ ਗੋਲੀਆ ਚਲਾਈਆ ਗਇਆ ਹਨ। ਉਨ੍ਹਾਂਨੂੰ ਸੱਤ ਦੇ ਕਰੀਬ ਗੋਲੀਆ ਦੇ ਖੋਲ ਮਿਲੇ ਹਨ। ਪੁਲਿਸ ਨੂੰ ਸ਼ੁਰੂਆਤਾ ਜਾਂਚ ਵਿੱਚ ਇਹ ਮਾਮਲਾ ਨਿੱਜੀ ਰੰਜਿੰਸ਼ ਦਾ ਲੱਗ ਰਿਹਾ ਹੈ। ਫਿਲਹਾਲ, ਪੁਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਿਸੇ ਨਤੀਜੇ ਤੇ ਪਹੁੰਚਿਆ ਜਾਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...