Amritsar Blast: ਹੈਰੀਟੇਜ ਸਟ੍ਰੀਟ ‘ਚ ਦੂਜੇ ਦਿਨ ਵੀ ਕੱਢਿਆ ਗਿਆ ਫਲੈਗ ਮਾਰਚ, ਜਾਂਚ ‘ਚ ਜੁਟੀਆਂ ਕੇਂਦਰੀ ਸੁਰੱਖਿਆ ਏਜੰਸੀਆਂ
NIA Investigation: ਇਸ ਤੋਂ ਪਹਿਲਾਂ ਬੀਤੀ ਸ਼ਾਮ ਨੂੰ ਧਮਾਕਿਆਂ ਦੀ ਜਾਂਚ ਲਈ ਐਨਆਈਏ ਦੀ ਟੀਮ ਜਾਇਜਾ ਲੈਣ ਪਹੁੰਚੀ ਸੀ। ਟੀਮ ਨੇ ਮੌਕੇ ਦਾ ਜਾਇਜਾ ਲੈਣ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨਾਲ ਮੀਟੰਗ ਕਰਕੇ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਵੀ ਲਈ ਸੀ।
ਅੰਮ੍ਰਿਤਸਰ ਨਿਊਜ: ਸ਼੍ਰੀ ਦਰਬਾਰ ਸਾਹਿਬ ਦੀ ਹੈਰੀਟੇਜ ਸਟ੍ਰੀਟ (Haritage Street) ਵਿੱਚ ਲਗਾਤਾਰ ਹੋਏ ਦੋ ਧਮਾਕਿਆਂ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਗਾਤਾਰ ਐਕਸ਼ਨ ਵਿੱਚ ਹਨ। ਇੱਕ ਪਾਸੇ ਜਿੱਥੇ ਐਨਆਈਏ ਅਤੇ ਐਨਐਸਜੀ ਧਮਾਕੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ ਤਾਂ ਦੂਜੇ ਪਾਸੇ ਪੁਲਿਸ ਵੀ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਪੂਰਾ ਜੋਰ ਲਗਾ ਰਹੀਆਂ ਹਨ। ਇਸੇ ਦੇ ਚਲਦਿਆਂ ਸੋਮਵਾਰ ਨੂੰ ਹੈਰੀਟੇਜ ਸਟ੍ਰੀਟ ਵਿੱਚ ਫਲੈਗ ਮਾਰਚ ਕੱਢਣ ਤੋਂ ਬਾਅਦ ਮੰਗਲਵਾਰ ਨੂੰ ਵੀ ਪੰਜਾਬ ਪੁਲਿਸ, ਨੀਮ ਫੌਜੀ ਦਸਤੇ ਅਤੇ ਆਰਏਐਫ ਜਵਾਨਾਂ ਨੇ ਫਲੈਗ ਮਾਰਚ ਕੱਢਿਆ।
ਇਸ ਮੌਕੇ ਗੱਲਬਾਤ ਏਡੀਸੀਪੀ ਮਹਿਤਾਬ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਨਾਲ ਹੀ ਉਨ੍ਹਾਂ ਨੂੰ ਯਕੀਨ ਦੁਆਉਣਾ ਹੈ ਕਿ ਇਥੋਂ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਸ਼ਾਂਤ ਹੈ।