Ajnala Kid Murder: ਚਾਰ ਸਾਲਾਂ ਮਤਰੇਈ ਧੀ ਦਾ ਕੀਤਾ ਕਤਲ, ਬੋਰੀ ‘ਚ ਪਾ ਕੇ ਪਰਾਲੀ ‘ਚ ਦੱਬੀ ਲਾਸ਼, ਦਰਿੰਦਗੀ ਵੇਖ ਪੁਲਿਸ ਦੇ ਵੀ ਉੱਡੇ ਹੋਸ਼

Updated On: 

13 Jun 2023 18:16 PM

Crime News: ਪੀੜਤ ਔਰਤ ਦੇ ਭਰ੍ਹਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਾਜੂ ਦੇ ਪਹਿਲਾਂ ਵੀ 5 ਵਿਆਹ ਹੋ ਚੁਕੇ ਹਨ। ਉਸਨੇ ਆਪਣੀ ਭੈਣ ਲਈ ਇਨਸਾਫ ਦੀ ਮੰਗ ਕੀਤੀ ਹੈ।

Ajnala Kid Murder: ਚਾਰ ਸਾਲਾਂ ਮਤਰੇਈ ਧੀ ਦਾ ਕੀਤਾ ਕਤਲ, ਬੋਰੀ ਚ ਪਾ ਕੇ ਪਰਾਲੀ ਚ ਦੱਬੀ ਲਾਸ਼, ਦਰਿੰਦਗੀ ਵੇਖ ਪੁਲਿਸ ਦੇ ਵੀ ਉੱਡੇ ਹੋਸ਼
Follow Us On

ਅੰਮ੍ਰਿਤਸਰ ਨਿਊਜ਼਼। ਅਜਨਾਲਾ ਦੇ ਪਿੰਡ ਚੱਕ ਡੋਗਰਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਰਹਿੰਦੇ ਇਕ ਕਲਯੁਗੀ ਪਿਤਾ ਵਲੋਂ ਮਾ ਨਾਲ ਮਿਲ ਕੇ ਆਪਣੀ ਪਤਨੀ ਅਤੇ ਮਾਸੂਮ ਬੱਚੀ ਤੇ ਤੇਜ਼ਧਾਰ ਹਥਿਆਰਾਂ ਨਾਲ ਵਹਿਸ਼ੀ ਦਰਿੰਦੇ ਵਾਂਗ ਹਮਲਾ ਬੋਲ ਦਿੱਤਾ ਗਿਆ। ਇਸ ਹਮਲੇ ਚ ਚਾਰ ਸਾਲਾਂ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਉਸਦੀ ਪਤਨੀ ਗੰਭੀਰ ਰੂਪ ਚ ਜਖਮੀ ਹੋ ਗਈ। ਦੋਵੇਂ ਮੁਲਜ਼ਮ ਮਾਂ ਅਤੇ ਪੁੱਤ ਇੱਥੇ ਹੀ ਨਹੀਂ ਰੁੱਕੇ, ਉਨ੍ਹਾਂ ਨੇ ਬੱਚੀ ਦੀ ਲਾਸ਼ ਨੂੰ ਬੋਰੀ ਵਿੱਚ ਪਾ ਕੇ ਖੁਰਦ ਬੁਰਦ ਕਰਨ ਦੀ ਵੀ ਕੋਸ਼ਿਸ਼ ਕੀਤੀ।

ਪਿੰਡ ਦੇ ਲੋਕਾਂ ਨੇ ਜ਼ਖ਼ਮੀ ਪਤਨੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਪੁਲਿਸ ਨੂੰ ਪੂਰੇ ਮਾਮਲੇ ਦੀ ਸੂਚਨਾ ਦਿੱਤੀ। ਤੁਰੰਤ ਹਰਕਤ ਵਿੱਚ ਆਉਂਦਿਆਂ ਪੁਲਿਸ ਵੱਲੋਂ ਪੀੜਿਤ ਦੇ ਭਰਾ ਦੇ ਬਿਆਨਾਂ ਦੇ ਆਧਾਰ ਦੇ ਦੋਸ਼ੀ ਪਿਤਾ ਅਤੇ ਦਾਦੀ ਦੇ ਖਿਲਾਫ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਨਾਲ ਹੀ ਸਿਵਿਲ ਪ੍ਰਸ਼ਾਸਨ ਦੀ ਹਾਜਰੀ ਵਿਚ ਬੱਚੀ ਦੀ ਲਾਸ਼ ਨੂੰ ਵੀ ਬਰਾਮਦ ਕੀਤਾ।

ਇਸ ਸਬੰਧੀ ਪੀੜਿਤ ਔਰਤ ਦੇ ਭਰ੍ਹਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਨੇ ਰਾਜੂ ਨਾਲ ਦੂਜਾ ਵਿਆਹ ਕਰਵਾਇਆ ਸੀ ਅਤੇ ਉਹ ਪਹਿਲੇ ਪਤੀ ਤੋ ਜੰਮੀ ਆਪਣੀ ਇਕ ਧੀ ਨੂੰ ਨਾਲ ਲੈ ਗਈ ਸੀ। ਰਾਜੂ ਉਸਦੇ ਪਹਿਲੇ ਵਿਆਹ ਤੋਂ ਖੁਸ਼ ਨਹੀਂ ਸੀ, ਇਸ ਲਈ ਉਸਨੇ ਉਸਦੀ ਭੈਣ ਅਤੇ ਚਾਰ ਸਾਲਾ ਭਾਣਜੀ ਉੱਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਬੋਲ ਦਿੱਤਾ। ਜਿਸ ਦੌਰਾਨ ਉਸਦੀ ਭੈਣ ਗਭੀਰ ਰੂਪ ਵਿੱਚ ਜ਼ਖਮੀ ਹੋ ਗਈ, ਜਦਕਿ ਬੱਚੀ ਦੀ ਮੌਤ ਹੋ ਗਈ।

ਇਸ ਸੰਬੰਧੀ ਡੀਐਸਪੀ ਅਜਨਾਲਾ ਸੰਜੀਵ ਕੁਮਾਰ ਨੇ ਦੱਸਿਆ ਕਿ ਬੱਚੀ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਕੁਝ ਹੀ ਮਿੰਟਾਂ ਵਿੱਚ ਮੁਲਜ਼ਮ ਰਾਜੁ ਅਤੇ ਉਸਦੀ ਮਾਂ ਨੂੰ ਗ੍ਰਿਫਤਾਰ ਕਰਕੇ ਦੋਵਾਂ ਦੀ ਨਿਸ਼ਾਨਦੇਹੀ ਦੇ ਸਿਵਿਲ ਪ੍ਰਸ਼ਾਸਨ ਦੀ ਮਦਦ ਨਾਲ ਬੱਚੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਰਾਜੂ ਪਤਨੀ ਦੇ ਪਹਿਲੇ ਵਿਆਹ ਅਤੇ ਬੱਚੀ ਤੋਂ ਪ੍ਰੇਸ਼ਾਨ ਸੀ ਜਿਸ ਕਰਕੇ ਉਸਨੇ ਇਹ ਕਦਮ ਚੁੱਕਿਆ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ