Gangster Murder: ਗੈੈਂਗਸਟਰ ਜਰਨੈਲ ਸਿੰਘ ਦਾ ਕਤਲ, ਪੁਲਿਸ ਦਾ ਦਾਅਵਾ – ਮਿਲੇ ਠੋਸ ਸਬੂਤ, ਛੇਤੀ ਗ੍ਰਿਫ਼ਤ ‘ਚ ਹੋਣਗੇ ਮੁਲਜ਼ਮ

Updated On: 

25 May 2023 12:27 PM

Gangster Jairnail Singh Murdered: ਪੁਲਿਸ ਮੁਤਾਬਕ, ਗੈਂਗਸਟਰ ਜਰਨੈਲ ਸਿੰਘ ਦੇ ਕਈ ਮਾਮਲੇ ਦਰਜ ਸਨ। ਉਸਦੀ ਕਈ ਗੈਂਗਸਟਰਾਂ ਨਾਲ ਦੁਸ਼ਮਣੀ ਚੱਲ ਰਹੀ ਸੀ।

Follow Us On

ਅੰਮ੍ਰਿਤਸਰ ਨਿਊਜ: ਅੰਮ੍ਰਿਤਸਰ ਦੇ ਪਿੰਡ ਬਾਬਾ ਬਕਾਲਾ ਦੇ ਅਧੀਨ ਪੈਂਦੇ ਪਿੰਡ ਸਠਿਆਲਾ ਇਲਾਕੇ ਵਿੱਚ ਗੈਂਗਸਟਰ ਜਰਨੈਲ ਸਿੰਘ (Gangster Jarnail Singh) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ, ਜਰਨੈਲ ਸਿੰਘ ਉੱਤੇ ਤਕਰੀਬਨ 10-12 ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਬਾਅਦ ਉਸਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿਚ ਜਖਮੀ ਹੋ ਗਿਆ ਹੈ, ਜਿਸਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਿਸ ਵੇਲ੍ਹੇ ਜਰਨੈਲ ਸਿੰਘ ਸਿੰਘ ਤੇ ਗੋਲੀਆਂ ਚਲਾਈਆਂ ਗਈਆਂ, ਉਸ ਵੇਲ੍ਹੇ ਉਹ ਆਪਣੀ ਪਸ਼ੂਆਂ ਦੇ ਫੀਡ ਦੀ ਦੁਕਾਨ ਤੇ ਬੈਠਾ ਸੀ। ਅਚਾਨਕ ਦੁਕਾਨ ਵਿੱਚ ਚਾਰ ਅਣਪਛਾਤੇ ਲੋਕ ਵੜ੍ਹ ਆਏ, ਜਿਨ੍ਹਾਂ ਨੇ ਆਪਣੇ ਮੁੰਹ ਤੇ ਕਪੜਾ ਲਪੇਟਿਆ ਹੋਇਆ ਸੀ। ਚਾਰਾਂ ਮੁਲਜ਼ਮਾਂ ਨੇ ਦੁਕਾਨ ਦੇ ਅੰਦਰ ਵੜ੍ਹਦਿਆਂ ਹੀ ਜਰਨੈਲ ਸਿੰਘ ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ।

ਦੱਸਿਆ ਜਾ ਰਿਹਾ ਹੈ ਕਿ ਜਰਨੈਲ ਸਿੰਘ ਦੇ ਗੋਪੀ ਘਣਸਾਮਪੂਰੀਆ (Gopi Ghanshyampuria) ਦੇ ਨਾਲ ਸੰਬੰਧ ਸਨ।ਪੂਰੀ ਵਾਰਦਾਤ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪੁੱਜੇ ਡੀਐਸਪੀ ਹਰਕਿਸ਼ਨ ਸਿੰਘ ਨੇ ਵਾਰਦਾਤ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰਨੈਲ ਸਿੰਘ ਦੇ ਘਰ ਵਿੱਚ ਵੜ੍ਹ ਕੇ ਚਾਰ ਨੌਜਵਾਨਾਂ ਵੱਲੋਂ ਉਸ ਉੱਤੇ ਅਤੇ ਉਸਦੇ ਸਾਥੀਆਂ ਤੇ ਤਕਰੀਨ 15 ਮਿੰਟ ਤੱਕ ਗੋਲੀਆਂ ਚਲਾਈਆਂ ਗਈਆਂ। ਜਿਸਦੇ ਚਲਦੇ ਜਰਨੈਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਦੂਸਰੇ ਸਾਥੀ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਭੇਜਿਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਸੁਰੂਆਤ ਵਿੱਚ ਮ੍ਰਿਤਕ ਗੈਂਗਸਟਰ ਦੇ ਕਤਲ ਪਿੱਛੇ ਪੁਰਾਣੀ ਰੰਜਿਸ਼ ਦੀ ਗੱਲ ਸਾਹਮਣੇ ਆਈ ਹੈ। ਫਿਲਹਾਲ, ਜਰਨੈਲ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਸਤੋਂ ਬਾਅਦ ਹੀ ਜਾਂਚ ਅੱਗੇ ਵਧਾਈ ਜਾਵੇਗੀ। ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਵਾਰਦਾਤ ਵਾਲੀ ਥਾਂ ਤੋਂ ਠੋਸ ਸਬੂਤ ਹੱਥ ਲੱਗੇ ਹਨ, ਜਿਨ੍ਹਾਂ ਦੇ ਆਧਾਰ ਤੇ ਛੇਤੀ ਹੀ ਮੁਲਜ਼ਮ ਉਨ੍ਹਾਂ ਦੀ ਗ੍ਰਿਫ਼ਤ ਵਿੱਚ ਹੋਣਗੇ।

ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਵੱਲੋ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ ਕਿ ਅੱਜ ਜਰਨੈਲ ਸਿੰਘ ਸਾਰੇ ਦੋਸ਼ੀਆਂ ਦੀ ਪਛਾਣ ਹੋ ਚੁੱਕੀ ਹੈ। 10 ਤੋਂ 15 ਲੋਕ ਹਨ ਜਿਨ੍ਹਾਂ ਵੱਲੋਂ ਉਸ ਤੇ ਗੋਲੀਆਂ ਚਲਾਈਆਂ ਗਈਆ ਹਨ। ਪੁਲਿਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿੱਛਲੇ ਤਿੰਨ ਚਾਰ ਮਹੀਨਿਆਂ ਤੋਂ ਕੋਈ ਵੀ ਕੇਸ ਅਜਿਹਾ ਨਹੀਂ, ਜਿਹੜਾ ਟਰੇਸ ਨਹੀਂ ਹੋਇਆ ਹੈ। ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਹੈ। ਬਹੁਤ ਜਲਦੀ ਸਾਰੇ ਮੁਲਜਮ ਪੁਲਿਸ ਦੀ ਪਕੜ ਵਿੱਚ ਹੋਣਗੇ।

ਉੱਧਰ ਇਸ ਵਾਰਦਾਤ ਤੋਂ ਬਾਅਦ ਪੂਰੇ ਪਿੰਡ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories
Exit mobile version